ਖੇਤੀਬਾੜੀ ਵਿਭਾਗ ਪਰਾਲੀ ਸਾੜਨ ਦੀ ਪ੍ਰਥਾ ਰੋਕਣ ਲਈ ਪੱਬਾਂ ਭਾਰ

-ਪਿੰਡਾਂ ਵਿਚ ਲਗਾਏ ਜਾ ਰਹੇ ਹਨ ਕੈਂਪ, ਸਟਾਫ ਨੂੰ ਦਿੱਤੀ ਐਪ ਦੀ ਸਿਖਲਾਈ

ਫਾਜਿ਼ਲਕਾ, 12 ਅਕਤੂਬਰ :-  

ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਫਾਜਿ਼ਲਕਾ ਵੱਲੋਂ ਪਰਾਲੀ ਸਾੜਨ ਦੀ ਪ੍ਰਥਾ ਰੋਕਣ ਲਈ ਵਿਆਪਕ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਖੇਤੀਬਾੜੀ ਅਫ਼ਸਰ ਰਾਜਿੰਦਰ ਕੰਬੋਜ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਇਕ ਪਾਸੇ ਪਿੰਡ ਪਿੰਡ ਜਾ ਕੇ ਕਿਸਾਨ ਸਿਖਲਾਈ ਕੈਂਪਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਉਥੇ ਹੀ ਵਿਭਾਗੀ ਅਮਲੇ, ਨੋਡਲ ਅਫਸ਼ਰਾਂ ਨੂੰ ਐਕਸ਼ਨ ਟੇਕਨ ਰਿਪੋਰਟ ਮੋਬਾਇਲ ਐਪ ਦੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ।
ਬਲਾਕ ਖੇਤੀਬਾੜੀ ਅਫ਼ਸਰ ਸ੍ਰੀ ਬਲਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਾਜਿ਼ਲਕਾ ਬਲਾਕ ਦੇ ਨੋਡਲ ਅਫ਼ਸਰਾਂ ਨੂੰ ਐਪ ਦੀ ਸਿਖਲਾਈ ਦਿੱਤੀ ਗਈ ਹੈ। ਇਸ ਐਪ ਰਾਹੀਂ ਹੀ ਅੱਗ ਲੱਗਣ ਦੀਆਂ ਘਟਨਾਵਾਂ ਦੀ ਮੌਕਾ ਰਿਪੋਰਟ ਦਿੱਤੀ ਜਾਣੀ ਹੈ।
ਦੂਜ਼ੇ ਪਾਸੇ ਬੀਟੀਐਮ ਰਾਜਦਵਿੰਦਰ ਸਿੰਘ ਅਤੇ ਸਰਕਲ ਅਫਸਰ ਸੁਖਦੀਪ ਸਿੰਘ ਨੇ ਪਿੰਡ ਬੱਖੂਸ਼ਾਹ ਵਿਚ ਕਿਸਾਨ ਸਿਖਲਾਈ ਕੈਂਪ ਲਾਗਇਆ ਗਿਆ। ਇਸ ਕੈਂਪ ਵਿਚ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਸਮਝਾਉਣ ਦੇ ਨਾਲ ਨਾਲ ਉਨ੍ਹਾਂ ਨੂੰ ਕਣਕ ਦੀ ਕਾਸਤ ਸਬੰਧੀ ਜਾਣਕਾਰੀ ਦਿੱਤੀ ਗਈ।

 

ਹੋਰ ਪੜ੍ਹੇਂ :-  ਪੰਜਾਬ ਸਰਕਾਰ ਨੇ ਵਧਾਈ ਗੰਨੇ ਦੀ ਕੀਮਤ, ਝੋਨੇ ਦਾ ਖਰੀਦੇਗੀ ਦਾਣਾ ਦਾਣਾ-ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ