ਕਰਮਚਾਰੀ ਸਮੇਂ ਸਿਰ ਦਫਤਰ ਦੀ ਹਾਜਰੀ ਨੂੰ ਬਣਾਉਣ ਯਕੀਨੀ-ਡਿਪਟੀ ਕਮਿਸ਼ਨਰ

KHAIRA
ਕਰਮਚਾਰੀ ਸਮੇਂ ਸਿਰ ਦਫਤਰ ਦੀ ਹਾਜਰੀ ਨੂੰ ਬਣਾਉਣ ਯਕੀਨੀ-ਡਿਪਟੀ ਕਮਿਸ਼ਨਰ
ਵੱਖ ਵੱਖ ਬ੍ਰਾਂਚਾਂ ਦੀ ਕੀਤੀ ਚੈਕਿੰਗ

ਅੰਮ੍ਰਿਤਸਰ, 24 ਨਵੰਬਰ 2021

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਰਮਚਾਰੀਆਂ ਦੇ ਸਮੇਂ ਸਿਰ ਦਫਤਰ ਪਹੁੰਚਣ ਦੇ ਆਦੇਸ਼ਾਂ ਤਹਿਤ ਅੱਜ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਨੇ ਸਵੇਰੇ 9 ਵਜੇ ਦਫਤਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀਆਂ ਵੱਖ ਵੱਖ ਸ਼ਾਖਾਵਾਂ ਦੀ ਚੈਕਿੰਗ ਕੀਤੀ ਅਤੇ ਦੂਰ ਦੁਰਾਡੇ ਕੰਮ ਕਰਵਾਉਣ ਲਈ ਆਏ ਲੋਕਾਂ ਨਾਲ ਗੱਲਬਾਤ ਕਰਕੇ ਮੁਸ਼ਕਲਾਂ ਨੂੰ ਸੁਣਿਆ।

ਹੋਰ ਪੜ੍ਹੋ :-50 ਸਾਲਾਂ ਦੇ ਬਾਅਦ ਹਲਕੇ ਵਿੱਚ ਸੀਵਰੇਜ ਦੇ ਮੇਨ ਹਾਲ ਦੀ ਸਫਾਈ ਕਰਨ ਲਈ ਡੇਢ ਕਰੋੜ ਦੀ ਲਾਗਤ ਨਾਲ ਸੁਪਰ ਸ਼ੇਕਰ ਮਸ਼ੀਨ ਦਾ ਸੈੱਟ ਆਇਆ

ਸ੍ਰ ਖਹਿਰਾ ਨੇ ਸਮੂਹ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਹ ਸਵੇਰੇ 9 ਵਜੇ ਦਫਤਰ ਹਾਜਰ ਹੋਣ ਅਤੇ ਸ਼ਾਮ 5 ਵਜੇ ਤੋਂ ਪਹਿਲਾਂ ਕੋਈ ਵੀ ਕਰਮਚਾਰੀ ਆਪਣੀ ਸੀਟ ਨਹੀਂ ਛੱਡੇਗਾ। ਉਨ੍ਹਾਂ ਕਿਹਾ ਕਿ ਲੋਕ ਸਵੇਰੇ ਹੀ ਆਪਣਾ ਕੰਮ ਕਰਵਾਉਣ ਲਈ ਆ ਜਾਂਦੇ ਹਨ ਅਤੇ ਜੇਕਰ ਕਰਮਚਾਰੀ ਸਮੇਂ ਸਿਰ ਦਫਤਰ ਹਾਜਰ ਨਾ ਹੋਵੇ ਤਾਂ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਫਰਜ ਬਣਦਾ ਹੈ ਕਿ ਅਸੀਂ ਸਮੇਂ ਸਿਰ ਆਪਣੀ ਡਿਊਟੀ ਤੇ ਹਾਜਰ ਹੋਈਏ ਅਤੇ ਪਹਿਲ ਦੇ ਅਧਾਰ ਤੇ ਲੋਕਾਂ ਦੇ ਕੰਮ ਨੂੰ ਤਰਜੀਹ ਦੇਈਏ।

ਕੈਪਸ਼ਨ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਵੱਖ ਵੱਖ ਬ੍ਰਾਂਚਾਂ ਦੀ ਚੈਕਿੰਗ ਕਰਦੇ ਹੋਏ।