
20 ਫਰਵਰੀ ਨੂੰ ਵੋਟਰਾਂ ਨੂੰ ਮਤਦਾਨ ਕਰਨ ਦੀ ਕੀਤੀ ਅਪੀਲ
ਗੁਰਦਾਸਪੁਰ, 26 ਜਨਵਰੀ 2022
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਡਿਪਟੀ ਕਮਿਸ਼ਨਰ ਰਿਹਾਇਸ਼ ਵਿਖੇ ਰਾਸ਼ਟਰੀ ਝੰਡਾ ਲਹਿਾਰਇਆ ਗਿਆ ਤੇ ਦੇਸ਼ ਦੀ ਖਾਤਰ ਕੁਰਬਾਨੀ ਦੇਣ ਵਾਲੇ ਸੂਰਬੀਰ ਯੋਧਿਆਂ ਨੂੰ ਸ਼ਰਧਾ ਦੇ ਫੁੱਲ ਅਰਪਨ ਕੀਤੇ ਗਏ।
ਹੋਰ ਪੜ੍ਹੋ :-ਰੂਪਨਗਰ ਪੁਲਿਸ ਨੇ ਵਿਧਾਨ ਸਭਾ ਚੌਣਾਂ-2022 ਦੇ ਮੱਦੇਨਜ਼ਰ ਮਾੜੇ ਅਨਸਰਾਂ ਖਿਲਾਫ ਸਖਤ ਕਾਰਵਾਈ: ਵਿਵੇਕ ਐਸ. ਸੋਨੀ
ਉਨਾਂ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ 26 ਜਨਵਰੀ 1950 ਨੂੰ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਸੀ ਤੇ ਸਾਨੂੰ ਵੱਖ-ਵੱਖ ਅਧਿਕਾਰ ਪ੍ਰਾਪਤ ਹੋਏ ਸਨ। ਉਨਾਂ ਕਿਹਾ ਕਿ ਅੱਜ ਅਸੀਂ ਜੋ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਉਹ ਆਜ਼ਾਦੀ ਘੁਲਾਟੀਆਂ ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਦਾ ਨਤੀਜਾ ਹੈ ਅਤੇ ਅਸੀਂ ਉਨਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਨਹੀਂ ਭੁਲਾ ਸਕਦੇ।
ਉਨਾਂ ਅੱਜ ਦੇ ਇਸ ਮੁਬਾਰਕ ਦਿਨ ਮੌਕੇ ਜਿਲੇ ਦs ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 20 ਫਰਵਰੀ ਨੂੰ ਆਪਣੀ ਵੋਟ ਦੇ ਹੱਕ ਦਾ ਜਰੂਰ ਇਸਤੇਮਾਲ ਕਰਨ।

English





