ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੇ ਹਰ ਘਰ ਤਿਰੰਗਾ ਕੀਤਾ ਲਾਂਚ

13 ਤੋਂ 15 ਅਗਸਤ ਤੱਕ ਸਾਰੇ ਲੋਕ ਆਪਣੇ ਘਰਾਂ ਤੇ ਲਹਿਰਾਉਣ ਤਿਰੰਗਾ-ਡਿਪਟੀ ਕਮਿਸ਼ਨਰ

ਤਿਰੰਗੇ ਨਾਲ ਸੈਲਫੀ ਲੈ ਕੇ ਫੋਟੋ ਜ਼ਰੂਰ ਕਰੋ ਅਪਲੋਡ

ਫਿਰੋਜ਼ਪੁਰ,  10 ਅਗਸਤ :- 

ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਮ੍ਰਿਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹਰ ਘਰ ਤਿਰੰਗਾ ਮੁਹਿੰਮ ਨੂੰ ਲਾਂਚ ਕੀਤਾ ਅਤੇ  ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਤੇ 13 ਤੋਂ 15 ਅਗਸਤ ਤੱਕ ਸਾਰੇ ਜਿ਼ਲ੍ਹਾ ਵਾਸੀ ਆਪਣੇ ਘਰਾਂ ਤੇ ਸਤਿਕਾਰ ਸਹਿਤ ਤਿਰੰਗਾ ਝੰਡਾ ਲਹਿਰਾਉਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਪਣੇ ਘਰ ਤਿੰਰਗਾ ਲਹਿਰਾਉਣ  ਲਈ ਸਾਫ ਸੁਥਰੀ ਅਤੇ ਸਤਿਕਾਰ ਵਾਲੀ ਥਾਂ ਹੋਣੀ ਚਾਹੀਦੀ ਹੈ। ਝੰਡਾ ਲਹਿਰਾਉਂਦੇ ਸਮੇਂ ਕੇਸਰੀ ਰੰਗ ਸਭ ਤੋਂ ਉਪਰ ਹੋਣਾ ਚਾਹੀਦਾ ਹੈ। ਖਰਾਬ ਝੰਡਾ ਨਹੀਂ ਲਹਿਰਾਇਆ ਜਾਣਾ ਹੈ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਐਸੀ ਗਤੀਵਿਧੀ ਨਹੀਂ ਕੀਤੀ ਜਾਣੀ ਚਾਹੀਦੀ ਜਿਸ ਨਾਲ ਕੌਮੀ ਤਿਰੰਗੇ ਦਾ ਅਪਮਾਨ ਹੁੰਦਾ ਹੋਵੇ ਕਿਉਂਕਿ ਇਹ ਸਜ਼ਾਯੋਗ ਅਪਰਾਧ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਲੋਕ ਨਿਰਧਾਰਤ ਕੀਮਤ ਅਦਾ ਕਰਕੇ ਤਿਰੰਗਾ ਝੰਡਾ ਪ੍ਰਾਪਤ ਕਰ ਸਕਦੇ ਹਨ ਜਿਸ ਨੂੰ ਉਹ 13 ਤੋਂ 15 ਅਗਸਤ ਤੱਕ ਆਪਣੇ ਘਰਾਂ ਤੇ ਲਹਿਰਾਉਣ। ਉਨ੍ਹਾਂ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਤਿਰੰਗੇ ਨਾਲ ਸੈਲਫੀ ਪੋਰਟਲ https://harghartiranga.com/ ਤੇ ਵੀ ਅਪਲੋਡ ਜ਼ਰੂਰ ਕਰਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਰੁਣ ਕੁਮਾਰ,ਐਸ.ਡੀ.ਐਮ. ਸ. ਰਣਜੀਤ ਸਿੰਘ, ਜ਼ਿਲ੍ਹਾ ਮਾਲ ਅਫਸਰ ਸ੍ਰੀ ਅਰਵਿੰਦ ਪ੍ਰਕਾਸ ਵਰਮਾ ਅਤੇ ਸ੍ਰੀ ਅਭਿਸ਼ੇਕ ਸ਼ਰਮਾ ਹਾਜ਼ਰ ਸਨ।

 

ਹੋਰ ਪੜ੍ਹੋ :-  ਪਿੰਡਾਂ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਖੇ ਰਾਸ਼ਟਰੀ ਕੀੜਾ ਮੁਕਤੀ ਦਿਵਸ ਮਨਾਇਆ