ਪਿੰਡਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਕੀਤਾ ਨਿਰੀਖਣ
ਮੋਹਾਲੀ, 16 ਅਕਤੂਬਰ
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਮੋਹਾਲੀ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ, ਜਿੱਥੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਈ ਗ੍ਰਾਂਟਾਂ ਨਾਲ ਵਿਕਾਸ ਦੇ ਕੰਮ ਚੱਲ ਰਹੇ ਹਨ ਅਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਗਿਆ । ਇਸ ਦੇ ਨਾਲ ਹੀ ਮੌਕੇ ‘ਤੇ ਹਾਜ਼ਰ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਵੀ ਕੀਤੀ ਗਈ ਕਿ ਇਨਾਂ ਨੂੰ ਸਮੇਂ-ਸਿਰ ਮੁਕੰਮਲ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ 35 ਪਿੰਡਾਂ ਦੇ 6 ਕਲੱਸਟਰ ਬਣਾ ਦੌਰਾ ਕੀਤਾ ਗਿਆ ਹੈ, ਇਨ੍ਹਾਂ ਪਿੰਡਾਂ ਵਿਚ ਕਲੱਸਟਰ ਪਿੰਡ ਚੋਲਟਾ ਕਲਾਂ, ਮਲਕਪੁਰ, ਗੜਾਂਗਾ, ਬਜਹੇੜੀ, ਸਕਰੁੱਲਾਂਪੁਰ, ਘੜੂੰਆਂ ਅਤੇ ਇਨ੍ਹਾਂ ਦੇ ਨਾਲ ਲਗਦੇ ਸਮੂਹ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਇਨ੍ਹਾਂ ਪਿੰਡਾਂ ਵਿੱਚ ਜ਼ਿਆਦਾਤਰ ਕਾਰਜ ਗਲੀਆਂ-ਨਾਲੀਆਂ, ਨਿਕਾਸੀ ਵਾਲੇ ਨਾਲੇ, ਪਲੇਅ ਗਰਾਊਂਡ, ਕਮਿਊਨਿਟੀ ਸੈਂਟਰ ਅਦਿ ਨਾਲ ਸਬੰਧਤ ਕੰਮ ਹਨ। ਉਨਾਂ ਇਸ ਮੌਕੇ ਦੱਸਿਆ ਕਿ ਵੱਖ-ਵੱਖ ਪਿੰਡਾਂ ਵਿੱਚ ਲਗਭਗ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਹੋਣ ਵਾਲੇ ਹਨ। ਜਿਨ੍ਹਾਂ ਦੀ ਤਜਵੀਜ਼ ਵੀ ਤਿਆਰ ਕੀਤੀ ਜਾ ਰਹੀ ਹੈ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੀ ਨਾਲ ਮੌਜੂਦ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਕਾਲੀਆ ਨੇ ਸਮੂਹ ਪਿੰਡਾਂ ਦੇ ਸਰਪੰਚਾਂ ਨਾਲ ਰਾਬਤਾ ਕਰ ਪਿੰਡਾਂ ਵਿੱਚ ਪੇਸ਼ ਆ ਰਹੀਆਂ ਗਲੀਆਂ ਨਾਲੀਆਂ, ਨਿਕਾਸੀ ਪਾਣੀ ਅਤੇ ਹੋਰ ਪ੍ਰਸ਼ਾਸਨ ਵਲੋਂ ਮੁੱਹਈਆ ਕਰਵਾਉਣ ਵਾਲਿਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ।
ਇਸ ਮੌਕੇ ਸੁਖਚੈਨ ਸਿੰਘ ਪਾਪੜਾ ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ , ਮੀਨਾ ਕੁਮਾਰੀ ਸਰਪੰਚ ਚੋਲਟਾ ਕਲਾਂ, ਹਰਬੰਸ ਲਾਲ ਸਰਪੰਚ ਮਲਕਪੁਰ, ਸੁਖਵਿੰਦਰ ਸਿੰਘ ਸਰਪੰਚ ਗੜਾਂਗਾ, ਕੁਲਵੰਤ ਸਿੰਘ ਤ੍ਰਿਪੜੀ, ਗੁਰਿੰਦਰ ਸਿੰਘ ਸਰਪੰਚ ਖੇੜੀ, ਮਨਜੀਤ ਸਿੰਘ ਸਰਪੰਚ ਬਜਹੇੜੀ ਸਮੇਤ ਵੱਖ ਵੱਖ ਪਿੰਡਾਂ ਦੇ ਸਰਪੰਚਾਂ, ਪੰਚ ਅਤੇ ਮੋਹਤਵਰ ਵਿਅਕਤੀ ਮੌਜੂਦ ਸਨ।

English






