ਧਾਮੀ ਵੱਲੋਂ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਦਾ ਸਲਾਨਾ ਕੈਲੰਡਰ ਰਿਲੀਜ਼

Harjinder Singh Dhami
ਧਾਮੀ ਵੱਲੋਂ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਦਾ ਸਲਾਨਾ ਕੈਲੰਡਰ ਰਿਲੀਜ਼

ਅੰਮ੍ਰਿਤਸਰ ਜਨਵਰੀ 2024

ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਦਾ ਸਲਾਨਾ ਕੈਲੰਡਰ ਰਿਲੀਜ਼ ਰਿਲੀਜ਼ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮੇਟੀ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾਕਾਰਜਕਰਨੀ ਮੈਂਬਰ ਇੰਦਰਮੋਹਨ ਸਿੰਘ ਲਖਮੀਰਵਾਲਾਸਕੱਤਰ ਪ੍ਰਤਾਪ ਸਿੰਘ ਤੋਂ ਇਲਾਵਾ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲਵਿੱਚ ਸਕੱਤਰ ਬਲਜੀਤ ਸਿੰਘਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ) ਦੇ ਮੀਤ ਪ੍ਰਧਾਨ ਇੰਦਰਜੋਧ ਸਿੰਘਗੱਤਕਾ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਸਰਬਜੀਤ ਸਿੰਘਐਨ.ਜੀ.ਏ.ਆਈ. ਦੇ ਨੈਸ਼ਨਲ ਕੋਚ ਯੋਗਰਾਜ ਸਿੰਘ ਭਾਂਬਰੀ ਤੇ ਮਨਦੀਪ ਸਿੰਘ ਜੀਰਕਪੁਰਸ਼ੈਰੀ ਸਿੰਘ ਅਤੇ ਹਰਸਿਮਰਨ ਸਿੰਘ ਵੀ ਹਾਜ਼ਰ ਸਨ।

ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ਸਤਰ ਵਿੱਦਿਆ ਸਿੱਖ ਕੌਮ ਦੀ ਇਤਿਹਾਸਿਕ ਤੇ ਵਿਰਾਸਤੀ ਜੰਗਜੂ ਕਲਾ ਹੈ ਅਤੇ ਹਰੇਕ ਸਿੱਖ ਮਾਈ-ਭਾਈ ਤੇ ਬੱਚਿਆਂ ਨੂੰ ਸਵੈ-ਰੱਖਿਆ ਦੀ ਇਸ ਕਲਾ ਨੂੰ ਅਪਣਾਉਣਾ ਚਾਹੀਦਾ ਹੈ। ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਵਿੱਦਿਅਕ ਅਦਾਰਿਆਂ ਵਿੱਚ ਇਸ ਸ਼ਸਤਰ ਵਿੱਦਿਆ ਨੂੰ ਪ੍ਰਫੁੱਲਤ ਕੀਤਾ ਜਾ ਰਿਹਾ। ਉਹਨਾਂ ਹਰਜੀਤ ਸਿੰਘ ਗਰੇਵਾਲ ਵੱਲੋਂ ਗੱਤਕੇ ਦੀ ਪ੍ਰਫੁੱਲਤਾ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਵੀ ਕੀਤੀ।

ਇਸ ਤੋਂ ਪਹਿਲਾਂ ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲਜੋ ਕਿ ਐਨ.ਜੀ.ਏ.ਆਈ. ਦੇ ਪ੍ਰਧਾਨ ਵੀ ਹਨਨੇ ਐਡਵੋਕੇਟ ਧਾਮੀ ਅਤੇ ਰਜਿੰਦਰ ਸਿੰਘ ਮਹਿਤਾ ਨੂੰ ਗੱਤਕੇ ਦੇ ਸਲਾਨਾ ਕੈਲੰਡਰ ਦੀਆਂ ਖੂਬੀਆਂ ਬਾਰੇ ਜਾਣੂ ਕਰਵਾਇਆ ਅਤੇ ਕਿਹਾ ਕਿ ਜਿੱਥੇ ਰੋਜਾਨਾ ਜੀਵਨ ਵਿੱਚ ਇਹ ਕੈਲੰਡਰ ਸੰਗਰਾਂਦਮੱਸਿਆਪੂਰਨਮਾਸ਼ੀ ਸਮੇਤ ਦੇਸੀ-ਅੰਗਰੇਜ਼ੀ ਮਹੀਨਿਆਂ ਬਾਰੇ ਜਾਣਕਾਰੀ ਪ੍ਰਦਾਨ ਕਰਦਾ ਹੈ ਉੱਥੇ ਹੀ ਗੱਤਕਾ ਖੇਡਣ ਦੇ ਲਾਭ ਬਾਰੇ ਵੀ ਇਸ ਰਾਹੀਂ ਜਾਣਕਾਰੀ ਮਿਲਦੀ ਰਹੇਗੀ।