ਰਾਸ਼ਟਰੀ ਵਜ਼ੀਫਾ ਸਕੀਮ ਲਈ ਅਪਲਾਈ ਕਰਨ ਦਿਵਿਆਂਗ ਵਿਦਿਆਰਥੀ: ਡਿਪਟੀ ਕਮਿਸ਼ਨਰ

— ਵੈਬਸਾਈਟ ’ਤੇ ਅਪਲਾਈ ਕਰਨ ਦੀ ਆਖਰੀ ਮਿਤੀ 30 ਸਤੰਬਰ

ਬਰਨਾਲਾ, 13 ਸਤੰਬਰ ;- 
ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲੇ ਦੀ ਸਕਾਲਰਸ਼ਿਪ ਡਿਵੀਜ਼ਨ ਇੰਪਾਵਰਮੈਂਟ ਆਫ ਪਰਸਨਜ਼ ਵਿਦ ਡਿਸਏਬਿਲਟੀ ਵੱਲੋਂ ਸਾਲ 2022-23 ਲਈ ਨੈਸ਼ਨਲ ਸਕਾਲਰਸ਼ਿਪ ਪੋਰਟਲ 20 ਜੁਲਾਈ ਤੋਂ ਚਾਲੂ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ ਸੈਂਟਰਲ ਸੈਕਟਰ ਸਕੀਮ ਤਹਿਤ ਪ੍ਰੀ-ਮੈਟਿ੍ਰਕ ਸਕਾਲਰਸ਼ਿਪ ਲਈ ਦਿਵਿਆਂਗ ਵਿਦਿਆਰਥੀ 30 ਸਤੰਬਰ 2022 ਤੱਕ ਵੈਬਾਸਾਈਟ ’ਤੇ ਆਨਲਾਈਨ ਅਪਲਾਈ ਕਰ ਸਕਦੇ ਹਨ, ਜਿਸ ਦੀ ਸੰਸਥਾ, ਵਿਦਿਅਕ ਅਦਾਰਿਆਂ ਵੱਲੋਂ ਵਰੀਫਿਕੇਸ਼ਨ ਕਰਨ ਦੀ ਆਖਰੀ ਮਿਤੀ 16 ਅਕਤੂਬਰ ਅਤੇ ਸੂਬਾ ਪੱਧਰ ’ਤੇ ਵੈਰੀਫਿਕੇਸ਼ਨ ਕਰਨ ਦੀ ਆਖਰੀ ਮਿਤੀ 31 ਅਕਤੂਬਰ ਹੈ।
ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਡਾ. ਤੇਆਵਾਸਪ੍ਰੀਤ ਕੌਰ ਨੇ ਦੱਸਿਆ ਕਿ ਇਸੇ ਤਰਾਂ ਪੋਸਟ ਮੈਟਿ੍ਰਕ ਅਤੇ ਟਾਪ ਕਲਾਸ ਵਜ਼ੀਫੇ ਦੇ ਦਿਵਿਆਂਗ ਵਿਦਿਆਰਥੀਆਂ ਵੱਲੋਂ ਆਨਲਾਈਨ ਅਪਲਾਈ ਕਰਨ ਦੀ ਆਖਰੀ ਮਿਤੀ 15 ਨਵੰਬਰ ਅਤੇ ਸੂਬਾ ਪੱਧਰ ’ਤੇ ਵੈਰੀਫਿਕੇਸ਼ਨ ਕਰਨ ਦੀ ਆਖਰੀ ਮਿਤੀ 30 ਨਵੰਬਰ 2022 ਹੈ।

ਹੋਰ ਪੜ੍ਹੋ :-  ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਐਸ.ਏ.ਐਸ.ਨਗਰ ਵਿਖੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦਾ ਉਦਘਾਟਨ