ਨੈਸਨਲ ਅਚੀਵਮੈਂਟ ਸਰਵੇ ਸਬੰਧੀ ਅਧਿਆਪਕਾਂ ਨੂੰ ਕੀਤਾ ਪ੍ਰੇਰਿਤ।
ਸਕੂਲ ਵਿੱਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਲਈ ਜਾਣਕਾਰੀ।
ਪਠਾਨਕੋਟ, 11 ਅਕਤੂਬਰ 2021
ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮੁੱਦੇ, ਛੋਟੇਪੁਰ ਅਤੇ ਗੰਦਲਾ ਲਾਹੜੀ ਦਾ ਸੋਮਵਾਰ ਨੂੰ ਦੌਰਾ ਕੀਤਾ ਗਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਵੱਲੋਂ ਸਕੂਲਾਂ ਵਿੱਚ ਨੈਸਨਲ ਅਚੀਵਮੈਂਟ ਸਰਵੇ ਸਬੰਧੀ ਅਧਿਆਪਕਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜਾ ਲਿਆ ਅਤੇ ਅਧਿਆਪਕਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ।
ਹੋਰ ਪੜ੍ਹੋ :-ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 85 ਹਜ਼ਾਰ 836 ਮੀਟ੍ਰਿਕ ਟਨ ਹੋਈ – ਸੰਦੀਪ ਹੰਸ
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਦੱਸਿਆ ਕਿ ਉਹ ਸਵੇਰੇ 8.30 ਵਜੇ ਸਰਕਾਰੀ ਪ੍ਰਾਇਮਰੀ ਸਕੂਲ ਮੁੱਦੇ ਪਹੁੰਚੇ ਸਨ ਅਤੇ ਸਕੂਲ ਵਿੱਚ ਸਾਰਾ ਸਟਾਫ ਅਤੇ 75% ਵਿਦਿਆਰਥੀ ਮੌਜੂਦ ਸਨ। ਆਪਣੇ ਦੌਰੇ ਦੌਰਾਨ ਉਨ੍ਹਾਂ ਅਧਿਆਪਕਾਂ ਕੋਲੋਂ ਨੈਸਨਲ ਅਚੀਵਮੈਂਟ ਸਰਵੇ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਲਈ ਗਈ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਛੋਟੇਪੁਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਗੰਦਲਾ ਲਾਹੜੀ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਵੱਲੋਂ ਅਧਿਆਪਕਾਂ ਕੋਲੋਂ ਜਿਥੇ ਨੈਸਨਲ ਅਚੀਵਮੈਂਟ ਸਰਵੇ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ, ਉਥੇ ਹੀ ਸਕੂਲਾਂ ਦੇ ਵਿਕਾਸ ਕਾਰਜਾਂ, ਕੋਵਿਡ 19 ਦੀਆਂ ਹਦਾਇਤਾਂ ਦੀ ਪਾਲਣਾ ਅਤੇ ਸਕੂਲਾਂ ਵਿੱਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਜਾਣਕਾਰੀ ਵੀ ਪ੍ਰਾਪਤ ਕੀਤੀ ਗਈ।
ਆਪਣੇ ਦੌਰੇ ਦੌਰਾਨ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਅਧਿਆਪਕਾਂ ਨੇ ਸਕੂਲਾਂ ਵਿੱਚ ਆਪਣੀ ਅਣਥੱਕ ਮਿਹਨਤ, ਤਨਦੇਹੀ ਅਤੇ ਇਮਾਨਦਾਰੀ ਨਾਲ ਡਿਊਟੀ ਕਰਦੇ ਹੋਏ ਸਕੂਲਾਂ ਦੀ ਨੁਹਾਰ ਨੂੰ ਬਦਲਿਆ ਹੈ ਅਤੇ ਪੰਜਾਬ ਨੂੰ ਪੀਜੀਆਈ ਇੰਡੈਕਸ ਸਰਵੇ ਵਿੱਚ ਪੂਰੇ ਭਾਰਤ ਵਿੱਚੋਂ ਨੰਬਰ ਇੱਕ ਦਾ ਸੂਬਾ ਬਣਾਇਆ ਹੈ, ਹੁਣ ਉਸੇ ਜਨੂੰਨ ਨਾਲ ਨੈਸਨਲ ਅਚੀਵਮੈਂਟ ਸਰਵੇ ਵਿੱਚ ਵੀ ਪੰਜਾਬ ਨੂੰ ਨੰਬਰ ਇੱਕ ਤੇ ਲੈਕੇ ਆਉਣਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਅਧਿਆਪਕਾਂ ਤੇ ਪੂਰਾ ਭਰੋਸਾ ਹੈ ਉਹ ਜਿਲ੍ਹਾ ਪਠਾਨਕੋਟ ਨੂੰ ਸਿੱਖਿਆ ਦੇ ਖੇਤਰ ਵਿੱਚ ਨੰਬਰ ਇੱਕ ਤੇ ਲੈਕੇ ਜਾਣ ਲਈ ਕਿਸੇ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡਣਗੇ। ਅਧਿਆਪਕਾਂ ਵੱਲੋਂ ਵੀ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਉਹ ਨੈਸਨਲ ਅਚੀਵਮੈਂਟ ਸਰਵੇ ਵਿੱਚ ਪੰਜਾਬ ਨੂੰ ਨੰਬਰ ਇੱਕ ਤੇ ਲੈਕੇ ਆਉਣਾ ਲਈ ਕੋਈ ਕਸਰ ਨਹੀਂ ਛੱਡਣਗੇ।

English






