ਚੋਣ ਰੈਲੀ,ਰੋਡ ਸ਼ੋ,ਪਦ ਯਾਤਰਾ, ਸਾਈਕਲ/ਵਹੀਕਲਜ ਯਾਤਰਾ, ਕੱਢਣ, ਨੁੱਕੜ ਮੀਟਿੰਗ ਅਤੇ ਸਭਾ ਆਦਿ ਉੱਪਰ 15 ਜਨਵਰੀ ਤੱਕ ਮੁਕੰਮਲ ਪਾਬੰਦੀ
ਇਸ਼ਤਿਹਾਰੀ ਬੋਰਡ ਤੇ ਹੋਰਡਿੰਗ ਤੁਰੰਤ ਪ੍ਰਭਾਵ ਨਾਲ ਹਟਾਉਣ ਦੀ ਮੁਹਿੰਮ ਸ਼ੁਰੂ
ਰੂਪਨਗਰ, 8 ਜਨਵਰੀ 2022
ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰਿ ਨੇ ਭਾਰਤ ਚੋਣ ਕਮਿਸ਼ਨ ਵੱਲੋਂ ਆਦਰਸ਼ ਚੋਣ ਜਾਬਤਾ ਲਾਗੂ ਕਰਨ ਦੇ ਉਪਰੰਤ ਵਿਧਾਨ ਸਭਾ-2022 ਚੋਣਾਂ ਸਬੰਧੀ ਜਿਲ੍ਹਾ ਰੂਪਨਗਰ ਦੇ ਸਾਰੇ ਸਮੂਹ ਰਿਟਰਨਿੰਗ ਅਫਸਰਾਂ ਅਤੇ ਨੋਡਲ ਅਫਸਰਾਂ ਦੇ ਨਾਲ ਵੀਡਿਓ ਕਾਨਫਰੰਸ ਕੀਤੀ।
ਜਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਜਿਲ੍ਹਾ ਰੂਪਨਗਰ ਦੇ ਤਿੰਨ ਵਿਧਾਨ ਸਭਾ ਹਲਕਿਆਂ ਲਈ ਵੋਟਾਂ 14 ਫਰਵਰੀ ਨੂੰ ਪੈਣਗੀਆਂ ਅਤੇ ਭਾਰਤ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ 15 ਜਨਵਰੀ 2022 ਤੱਕ ਕਿਸੇ ਵੀ ਉਮੀਦਵਾਰ, ਰਾਜਨੀਤਕ ਪਾਰਟੀਆਂ ਅਤੇ ਚੋਣਾਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਚੋਣ ਰੈਲੀ, ਰੋਡ ਸ਼ੋ, ਪਦ ਯਾਤਰਾ, ਸਾਈਕਲ/ਵਹੀਕਲਜ ਯਾਤਰਾ, ਕੱਢਣ ਅਤੇ ਨੁੱਕੜ ਮੀਟਿੰਗ ਅਤੇ ਸਭਾ ਕਰਨ ਦੀ ਇਜਾਜ਼ਤ ਨਹੀਂ ਹੈ। ਇਸ ਤੋਂ ਇਲਾਵਾ ਪਹਿਲਾਂ ਦਿੱਤੀਆਂ ਮਨਜ਼ੂਰੀਆਂ ਵੀ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵਲੋਂ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਕਿਸੇ ਵੀ ਕਿਸਮ ਦੇ ਚੋਣ ਪ੍ਰਚਾਰ ਕਰਨ ਤੇ ਅਗਲੇ ਹੁਕਮਾਂ ਤੱਕ ਪਾਬੰਦੀ ਲਗਾਈ ਗਈ ਹੈ।
ਜਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਵੱਖ-ਵੱਖ ਸਿਆਸੀ ਪ੍ਰਚਾਰ ਲਈ ਲਗਾਏ ਹੋਰਡਿੰਗ, ਬੈਨਰ, ਪੋਸਟਰ ਆਦਿ ਤੁਰੰਤ ਹਟਾਏ ਜਾਣ ਦੀ ਵੀ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।
ਜਿਲ੍ਹਾ ਚੋਣ ਅਫਸਰ ਕਲ ਸਵੇਰੇ ਵੀ ਸਮੂਹ ਰਿਟਰਨਿੰਗ ਅਫਸਰਾਂ ਅਤੇ ਨੋਡਲ ਅਫਸਰਾਂ ਦੀ ਇੱਕ ਉੱਚ-ਪੱਧਰੀ ਮੀਟਿੰਗ
ਸੱਦੀ ਹੈ। ਇਸ ਮੀਟਿੰਗ ਵਿੱਚ ਸੀਨੀਅਰ ਪੁਲਿਸ ਕਪਤਾਨ, ਸਮੂਹ ਰਿਟਰਨਿੰਗ ਅਫਸਰ, ਡੀ.ਐਸ.ਪੀ. ਸਮੂਹ ਨੋਡਲ ਅਫਸਰ ਹਾਜ਼ਰ ਹੋਣਗੇ ਅਤੇ ਮੀਟਿੰਗ ਵਿੱਚ ਮਾਡਲ ਕੋਡ ਆਫ ਕੰਡਕਟ ਸਮੇਤ ਅਤੇ ਵਿਧਾਨ ਸਭਾ ਚੋਣਾਂ-2022 ਦੇ ਪੁੱਖਤਾ ਪ੍ਰਬੰਧਾਂ ਲਈ ਰੂਪ-ਰੇਖਾ ਤਿਆਰ ਕੀਤੀ ਜਾਵੇਗੀ।

English




