ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਵਿਖੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਮੁਫ਼ਤ ਆਨ ਲਾਈਨ ਕੋਚਿੰਗ ਲਈ ਰਜਿਸਟ੍ਰੇਸ਼ਨ ਜਾਰੀ

ZILA ROZGAR
ਸ਼ਹਿਰੀ ਨੌਜਵਾਨਾਂ ਲਈ ਮੁਫ਼ਤ ਰੋਜ਼ਗਾਰ ਕਿੱਤਾ ਮੁਖੀ ਹੁਨਰ ਸਿਖਲਾਈ ਕੋਰਸ ਦੀ ਸ਼ੁਰੂਆਤ: ਏ.ਡੀ.ਸੀ.(ਜ)
ਬਿਊਰੋ ਵਿਖੇ ਹੁਣ ਤੱਕ 5500 ਨੌਜਵਾਨਾਂ ਨੇ ਆਨ ਲਾਈਨ ਕੋਚਿੰਗ ਲਈ ਕਰਵਾਈ ਰਜਿਸਟਰੇਸ਼ਨ

ਪਟਿਆਲਾ, 17 ਨਵੰਬਰ 2021

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਤੇ ਪ੍ਰਾਈਵੇਟ ਨੌਕਰੀਆਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿਚ ਯੋਗ ਬਣਾਉਣ ਲਈ ਪ੍ਰੀਖਿਆਵਾਂ/ਇੰਟਰਵਿਊ ਆਦਿ ਲਈ ਮੁਫ਼ਤ ਆਨ ਲਾਈਨ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਜਿਸ ਸਬੰਧੀ ਬਿਊਰੋ ਵੱਲੋਂ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਜ਼ਿਲ੍ਹੇ ਦੇ 5500 ਨੌਜਵਾਨਾਂ ਵੱਲੋਂ ਰਜਿਸਟਰੇਸ਼ਨ ਕਰਵਾਈ ਜਾ ਚੁੱਕੀ ਹੈ।

ਹੋਰ ਪੜ੍ਹੋ :-ਪੀ.ਏ.ਯੂ ਦੇ ਖੇਤਰੀ ਖੋਜ ਕੇਂਦਰ ਅਬੋਹਰ ਵਲੋਂ ਨਰਸਰੀ ਸਿਖਲਾਈ ਕੈਂਪ ਦਾ ਆਯੋਜਨ

ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਨੁਰਾਗ ਗੁਪਤਾ ਨੇ ਦੱਸਿਆ ਕਿ ਆਨ ਲਾਈਨ ਕੋਚਿੰਗ ਲੈਣ ਦੇ ਚਾਹਵਾਨ ਬਾਰਵੀਂ ਪਾਸ ਉਮੀਦਵਾਰ https://www.eduzphere.com/freegovtexams ‘ਤੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ ਅਤੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਬਿਊਰੋ, ਬਲਾਕ-ਡੀ, ਮਿੰਨੀ ਸਕੱਤਰੇਤ, ਪਟਿਆਲਾ ਵਿਖੇ ਕਿਸੇ ਵੀ ਸਰਕਾਰੀ ਕੰਮ-ਕਾਰ ਵਾਲੇ ਦਿਨ ਦਫ਼ਤਰੀ ਸਮੇਂ ਵਿਚ ਆਕੇ ਜਾਣਕਾਰੀ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਉਮੀਦਵਾਰ ਰੋਜ਼ਗਾਰ ਬਿਊਰੋ ਦੇ ਹੈਲਪਲਾਈਨ ਨੰਬਰ 98776-10877 ‘ਤੇ ਵੀ ਸੰਪਰਕ ਕਰ ਸਕਦੇ ਹਨ।

ਡਿਪਟੀ ਡਾਇਰੈਕਟਰ ਅਨੁਰਾਗ ਗੁਪਤਾ ਨੇ ਪੜ੍ਹੇ ਲਿਖੇ ਅਤੇ ਯੋਗ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਇਨ੍ਹਾਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਉਮੀਦਵਾਰ ਉਕਤ ਲਿੰਕ ‘ਤੇ ਆਪਣੀ ਰਜਿਸਟਰੇਸ਼ਨ ਕਰਵਾਉਣ।