ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਲਗਾਇਆ ਗਿਆ ਪਲੇਸਮੈਂਟ ਕੈਂਪ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਲਗਾਇਆ ਗਿਆ ਪਲੇਸਮੈਂਟ ਕੈਂਪ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਲਗਾਇਆ ਗਿਆ ਪਲੇਸਮੈਂਟ ਕੈਂਪ
ਰੂਪਨਗਰ, 29 ਮਾਰਚ 2022
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਅੱਜ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਆਈ.ਟੀ.ਆਈ. ਫੀਟਰ, ਟਰਨਰ, ਮਸ਼ੀਨਿਸਟ ਅਤੇ ਐਮ.ਐਮ.ਟੀ.ਐਮ ਦੀਆਂ 25 ਅਸਾਮੀਆਂ ਲਈ ਫਰੈਸ਼ਰ ਵਿਦਿਆਰਥੀਆਂ ਲਈ ਅਤੇ ਸ਼ਿਵਾਲਿਕ ਹੋਮ ਸੋਲਿਊਸ਼ਨ ਲਈ ਆਈ.ਟੀ.ਆਈ. ਇਲੈਕਟ੍ਰੀਸ਼ਨ ਅਤੇ ਬਾਰਵ੍ਹੀ ਜਮਾਤ ਦੇ ਨੌਜਵਾਨਾਂ ਦੀ ਇੰਟਰਵਿਊ ਰੱਖੀ ਗਈ ਸੀ। ਇਸ ਕੈਂਪ ਵਿੱਚ ਮੈਕਸ ਸਪੈਸ਼ਲਿਟੀ ਫਿਲਮਜ਼ ਲਿਮੀਟਡ ਦੇ ਨਿਯੋਜਕਾਂ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਦੀ ਇੰਟਰਵਿਊ ਲਈ ਗਈ। ਇਸ ਇੰਟਰਵਿਊ ਸਬੰਧੀ ਜਾਣਕਾਰੀ ਦਿੰਦੇ ਹੋਏ ਅਰੁਣ ਕੁਮਾਰ, ਰੋਜ਼ਗਾਰ ਅਫ਼ਸਰ ਵੱਲੋਂ ਦੱਸਿਆ ਗਿਆ ਕਿ 14 ਪ੍ਰਾਰਥੀਆਂ ਵੱਲੋਂ ਇਸ ਇੰਟਰਵਿਊ ਵਿੱਚ ਹਿੱਸਾ ਲਿਆ ਗਿਆ ਅਤੇ 6 ਪ੍ਰਾਰਥੀਆਂ ਨੂੰ ਮੌਕੇ ਤੇ ਹੀ ਸ਼ਾਰਟਲਿਸਟ ਕੀਤਾ ਗਿਆ।

ਹੋਰ ਪੜ੍ਹੋ :-ਜ਼ਿਲ੍ਹਾ ਕਚਹਿਰੀਆਂ ਗੁਰਦਾਸਪੁਰ ਅਤੇ ਬਟਾਲਾ ਵਿਖੇ 14 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਇਸ ਦੇ ਨਾਲ ਹੀ ਮਿਸ ਸੁਪ੍ਰੀਤ ਕੌਰ, ਕਰੀਅਰ ਕਾਊਂਸਲਰ ਵੱਲੋਂ ਇੰਟਰਵਿਊ ਦੌਰਾਨ ਹਾਜ਼ਰ ਹੋਏ ਪ੍ਰਾਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਪੰਜਾਬ ਸਰਕਾਰ ਦੀ ਵੈਬਸਾਈਟ www.pgrkam.com ਤੇ ਆਪਣੇ ਆਪ ਨੂੰ ਰਜਿਸਟਰ ਕਰਨ ਅਤੇ ਜਿਲ੍ਹਾ ਬਿਊਰੋ ਵੱਲੋਂ ਲਗਾਏ ਜਾਣ ਵਾਲੇ ਪਲੇਸਮੈਂਟਾਂ ਕੈਂਪਾਂ ਵਿੱਚ ਹਿੱਸਾ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕਰ ਸਕਦੇ ਹਨ।