ਫਾਜ਼ਿਲਕਾ 23 ਜੂਨ 2025
ਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀਮਤੀ ਵੈਸ਼ਾਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਤੇ 26 ਜੂਨ 2025 ਨੂੰ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵਲੋ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਸਿਕਿਉਰਟੀ ਤੇ ਇੰਟੈਲੀਜੈਂਟ ਸਰਵਿਸ ਇੰਡੀਆ ਲਿਮਟਿਡ ਕੰਪਨੀ ਸ਼ਮੂਲੀਅਤ ਕਰ ਰਹੀ ਹੈ।
ਪਲੈਸਮਟ ਕੈਂਪ/ਰੋਜ਼ਗਾਰ ਮੇਲਾ ਸਿਕਿਉਰਟੀ ਤੇ ਇੰਟੈਲੀਜੈਂਟ ਸਰਵਿਸ ਇੰਡੀਆ ਲਿਮਟਿਡ ਵਿੱਚ ਸਿਕਿਉਰਟੀ ਗਾਰਡ ਲਈ ਲੜਕੇ ਦੀਆਂ ਪੋਸਟਾਂ ਲਈ ਇੰਟਰਵਿਊ ਮਿਤੀ 25 ਜੁਨ 2025 ਨੂੰ ਸਵੇਰੇ 10 ਤੋਂ 1 ਵਜੇ ਤੱਕ ਜਿਲ੍ਹਾ ਰੋਜਗਾਰ ਦਫ਼ਤਰ ਕਮਰਾ ਨੰ.502 ਚੋਂਥੀ ਮੰਜਿਲ ਡੀ.ਸੀ. ਕੰਪਲੈਕਸ ਫਾਜ਼ਿਲਕਾ ਵਿਖੇ ਹੋਵੇਗੀ। ਮਿਤੀ 26 ਜੂਨ 2025 ਨੂੰ ਸਿਕਿਉਰਟੀ ਤੇ ਇੰਟੈਲੀਜੈਂਟ ਸਰਵਿਸ ਇੰਡੀਆ ਲਿਮਟਿਡ ਵਿੱਚ ਸਿਕਿਉਰਟੀ ਗਾਰਡ ਲਈ ਲੜਕੇ ਦੀਆਂ ਪੋਸਟਾਂ ਲਈ ਇੰਟਰਵਿਊ ਸਵੇਰੇ 10 ਤੋਂ 1 ਵਜੇ ਤੱਕ ਬੀ.ਡੀ.ਪੀ.ਓ ਦਫ਼ਤਰ ਅਬੋਹਰ ਵਿਖੇ ਹੋਵੇਗੀ ।
ਉਨ੍ਹਾਂ ਦੱਸਿਆ ਕਿ ਅਸਾਮੀ ਲਈ ਘੱਟੋ ਘੱਟ ਯੋਗਤਾ ਦਸਵੀ ਪਾਸ ਹੋਣੀ ਚਾਹੀਦੀ ਹੈ। ਉਮਰ ਸੀਮਾ 19 ਤੋਂ 40 ਸਾਲ ਤੱਕ ਅਤੇ ਕੱਦ ਘੱਟ ਤੋਂ ਘੱਟ 5 ਫੁਟ 6 ਇੰਚ, ਭਾਰ 54 ਕਿਲੋ, ਛਾਤੀ 80 ਸੈਟੀਮੀਟਰ ਤੋਂ 85 ਸੈਟੀਮੀਟਰ ਹੋਣੀ ਚਾਹੀਦੀ ਹੈ। , ਤਨਖਾਹ 18000 ਤੋਂ 20000/- ਹੈ। ਉਮੀਦਵਾਰ ਆਪਣੇ ਸਾਰੇ ਜਰੂਰੀ ਦਸਤਾਵੇਜ ਜਿਵੇਂ ਕਿ 10ਵੀ, ਗ੍ਰੈਜੂਏਸ਼ਨ ਅਤੇ ਬਾਇਓਡਾਟਾ ਆਦਿ ਨਾਲ ਲੈ ਕੇ ਆਉਣਾ ਯਕੀਨੀ ਬਣਾਇਆ ਜਾਵੇ । ਵਧੇਰੇ ਜਾਣਕਾਰੀ ਲਈ 96460 81967, 62808 37360 ‘ਤੇ ਸਪਰੰਕ ਕੀਤਾ ਜਾ ਸਕਦਾ ਹੈ। ਇਹ ਭਰਤੀ ਸਾਬਕਾ ਫੋਜੀਆਂ ਲਈ ਨਹੀਂ ਹੈ।

English






