ਰੂਪਨਗਰ, 11 ਜੂਨ :- ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੱਲੋਂ ਗੱਤਕਾ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ਗੱਤਕਾ ਕੈਂਪਾਂ ਦੀ ਸ਼ੁਰੂਆਤ ਕਰਵਾਈ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਜ਼ਿਲਾ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਮੈਡਮ ਮਨਜੀਤ ਕੌਰ ਨੇ ਦੱਸਿਆ ਕਿ ਪਹਿਲਾਂ ਕੈਂਪ ਸਵੇਰੇ 7.30 ਵਜੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਸਿਖਲਾਈ ਕੈਂਪ ਸ਼ੁਰੂ ਕੀਤਾ ਗਿਆ। ਜਿਸ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਦੇ ਮੈਨੇਜਰ ਸ. ਅਮਰਜੀਤ ਸਿੰਘ ਜਿੰਦਵੜੀ ਜੀ ਨੇ ਹੈੱਡ ਗ੍ਰੰਥੀ ਸ. ਪਵਿੱਤਰ ਸਿੰਘ ਨੇ ਅਰਦਾਸ ਕਰਵਾ ਕੇ ਸ਼ੁਰੂ ਕਰਵਾਇਆ।
ਇਸੇ ਤਰ੍ਹਾਂ ਦੂਜੇ ਕੈਂਪ ਦੀ ਜਾਣਕਾਰੀ ਦਿੰਦਿਆਂ ਮੈਡਮ ਮਨਜੀਤ ਕੌਰ ਨੇ ਦੱਸਿਆ ਕਿ ਸ਼ਾਮ ਦੇ ਕੈਂਪ ਦੀ ਸ਼ੁਰੂਆਤ ਸ਼ਾਮੀ 5 ਵਜੇ ਗੁਰਦੁਆਰਾ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੋਦੀਮਾਜਰਾ ਦੇ ਗਰਾਊਂਡ ਵਿੱਚ ਮਾਸਟਰ ਰਵਿੰਦਰ ਸਿੰਘ, ਸੰਦੀਪ ਸਿੰਘ ਤੇ ਅਜਮੇਰ ਸਿੰਘ ਜੀ ਦੀ ਰਹਿਨੁਮਾਈ ਹੇਠ ਕੀਤੀ ਗਈ।
ਦੋਨਾਂ ਕੈਂਪਾਂ ਵਿਚ ਸਿਖਲਾਈ ਦੇਣ ਲਈ ਖੇਲੋ ਇੰਡੀਆ ਵਿੱਚ ਜੱਜ ਦੀ ਭੂਮਿਕਾ ਨਿਭਾ ਚੁੱਕੇ ਕੋਚ ਸਹਿਬਾਨ ਸ. ਯੋਗਰਾਜ ਸਿੰਘ, ਸ. ਹਰਵਿੰਦਰ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ।
ਕੈਂਪ ਵਿਚ ਭਾਗ ਲੈਣ ਵਾਲੇ ਸਿਖਿਆਰਥੀਆਂ ਵਿੱਚ ਤੇ ਉਨ੍ਹਾਂ ਨਾਲ ਆਏ ਹੋਏ ਮਾਪਿਆਂ ਵਿੱਚ ਭਾਰੀ ਉਤਸ਼ਾਹ ਸੀ । ਮਾਪਿਆਂ ਦੀ ਜਾਣਕਾਰੀ ਲਈ ਦੱਸਿਆ ਗਿਆ ਕਿ ਇਨ੍ਹਾਂ ਕੈਂਪਾਂ ਵਿੱਚ ਭਾਗ ਲੈਣ ਲਈ ਕੋਈ ਫੀਸ ਨਹੀਂ ਰੱਖੀ ਗਈ। ਕੋਈ ਨੂੰ ਗੱਤਕਾ ਸਿੱਖਣ ਵਾਲਾ ਬੱਚਾ ਇਹਨਾਂ ਕੈਂਪਾਂ ਦਾ ਲਾਭ ਉਠਾ ਸਕਦਾ ਹੈ।
ਇਸ ਮੌਕੇ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਤੋਂ ਇਲਾਵਾ ਸਾਰੇ ਅਹੁਦੇਦਾਰ ਸਾਹਿਬਾਨ ਸ. ਗੁਰਪ੍ਰੀਤ ਸਿੰਘ , ਸ. ਗੁਰਵਿੰਦਰ ਸਿੰਘ ਘਨੌਲੀ , ਸ. ਜਸਪ੍ਰੀਤ ਸਿੰਘ, ਸ. ਜਸਵੀਰ ਸਿੰਘ ਅਤੇ ਦਸਮੇਸ਼ ਪਬਲਿਕ ਸਕੂਲ ਦੇ ਡਾਇਰੈਕਟਰ ਸ. ਰਣਜੀਤ ਸਿੰਘ ਸੰਧੂ ਗੱਤਕਾ ਸਿਖਲਾਈ ਲੈਣ ਵਾਲੇ ਬੱਚਿਆਂ ਦੇ ਮਾਤਾ ਪਿਤਾ ਅਤੇ ਗੁਰੂ ਸਹਿਬਾਨ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਸਾਹਿਬਾਨ ਹਾਜ਼ਰ ਸਨ।

English






