ਪੀ ਐਲ ਵੀਜ਼ ਦੁਆਰਾ ਜਿਲ੍ਹਾ ਗੁਰਦਾਸਪੁਰ ਦੀਆਂ 5 ਮੰਡੀਆਂ ਵਿੱਚ 170 ਲੋਕਾਂ ਨੂੰ ਜਾਗਰੂਕ ਕੀਤਾ

ਪੀ ਐਲ ਵੀਜ਼
ਪੀ ਐਲ ਵੀਜ਼ ਦੁਆਰਾ ਜਿਲ੍ਹਾ ਗੁਰਦਾਸਪੁਰ ਦੀਆਂ 5 ਮੰਡੀਆਂ ਵਿੱਚ 170 ਲੋਕਾਂ ਨੂੰ ਜਾਗਰੂਕ ਕੀਤਾ

ਗੁਰਦਾਸਪੁਰ, 13 ਨਵ਼ੰਬਰ 2021

ਸ੍ਰੀਮਤੀ ਰਮੇਸ਼ ਕੁਮਾਰੀ, ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਦੇਖ ਰੇਖ ਹੇਠ ਅਤੇ  ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ,   ਦੁਆਰਾ ਪੇਨ  ਇੰਡੀਆ ਅਵੈਰਨੈਸ   ਮੁਹਿੰਮ ਚਲਾਈ ਜਾ ਰਹੀ ਹੈ ।

ਹੋਰ ਪੜ੍ਹੋ :-ਸ. ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ 3 ਹੋਰ ਅਧਿਕਾਰਤ ਉਮੀਦਵਾਰਾਂ ਦਾ ਐਲਾਨ।

ਇਸ ਮੁਹਿੰਮ  ਦੇ ਸਬੰਧ ਵਿਚ  ਮੈਡਮ  ਨਵਦੀਪ  ਕੌਰ  ਗਿੱਲ  ਸੱਕਤਰ  ਜਿਲਾ ਕਾਨੂੰਨੀ ਸੇਵਾਵਾਂ  ਅਥਾਰਟੀ  ਗੁਰਦਾਸਪੁਰ  ਵੱਲੋ ਪੀ ਐਲ ਵੀਜ਼ ਦੁਆਰਾ ਸ਼ਿਲਪ ਬਜਾਰ,ਗੁਰਦਾਸਪੁਰ ਵਿਖੇ ਜਾਗਰੂਕਤਾ  ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ 290 ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਅਤੇ ਨਾਲਸਾ ਦੀਆਂ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋ ਇਲਾਵਾ ਪੀ ਐਲ ਵੀਜ਼ ਦੁਆਰਾ ਗੁਰਦਾਸਪੁਰ ਦੀਆਂ ਵੱਖ ਵੱਖ ਮੰਡੀਆਂ ਵਿੱਚ ਵੀ ਜਾਗਰੂਕਤਾ ਪ੍ਰੋਗਰਾਮ ਦੌਰਾਨ ਮੰਡੀਆਂ ਵਿੱਚ ਆਏ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਅਤੇ  ਜਿਲ੍ਹਾ ਗੁਰਦਾਸਪੁਰ ਦੀਆਂ 5 ਮੰਡੀਆਂ ਵਿੱਚ 170 ਲੋਕਾਂ ਨੂੰ ਜਾਗਰੂਕ ਕੀਤਾ ਗਿਆ।