ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਨਸ਼ਾ ਵਿਰੋਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਨਸ਼ਾ ਵਿਰੋਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਨਸ਼ਾ ਵਿਰੋਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ
ਐਸ.ਏ.ਐਸ ਨਗਰ 14 ਮਾਰਚ 2022
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਡੀ ਐਡੀਕਸ਼ਨ ਰੀਹੈਬਲੀਟੇਸ਼ਨ ਸੈਂਟਰ, ਸੈਕਟਰ 66, ਵਿਖੇ ਨਸ਼ਾ ਵਿਰੋਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸ੍ਰੀ ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਨਸ਼ਾ ਛੁਡਾਊ ਕੇਂਦਰ ਵਿਚ ਦਾਖਲ ਵਿਅਕਤੀਆਂ ਨੂੰ ਦੱਸਿਆ ਗਿਆ ਕਿ ਨਸ਼ੇ ਦੀ ਗ੍ਰਿਫਤ ਵਿਚ ਆਇਆ ਵਿਅਕਤੀ ਦਿਸ਼ਾਹੀਣ ਹੋ ਜਾਂਦਾ ਹੈ ਅਤੇ ਨਸ਼ਾ ਉਸ ਦੀ ਜਿੰਦਗੀ ਨੂੰ ਬੁਰੀ ਤਰ੍ਹਾਂ ਆਪਣੀ ਗ੍ਰਿਫਤ ਵਿਚ ਲੈ ਲੈਂਦਾ ਹੈ।

ਹੋਰ ਪੜ੍ਹੋ :-ਸਿਵਲ ਸਰਜਨ ਨੇ ਹਸਪਤਾਲਾਂ ਦੀ ਕਾਰਜ ਪ੍ਰਣਾਲੀ ਦੀ ਕੀਤੀ ਸਮੀਖਿਆ

ਉਨ੍ਹਾਂ ਦੱਸਿਆ ਕਿ ਵਿਅਕਤੀਆਂ ਦੇ ਨਸ਼ਿਆਂ ਦੇ ਜਾਲ ਵਿਚ ਫਸਣ ਦੇ ਕਈ ਕਾਰਨ ਹੋ ਸਕਦੇ ਹਨ ਜਿਨ੍ਹਾਂ ਵਿਚੋਂ ਬੇਰੁਜ਼ਗਾਰੀ, ਅਨਪੜ੍ਹਤਾ ਅਤੇ ਸਮਾਜਿਕ ਨਾ-ਬਰਾਬਰੀ। ਉਨ੍ਹਾਂ ਕਿਹਾ ਕਈ ਵਾਰ ਵਿਅਕਤੀ ਕਾਬਲ ਹੋਣ ਦੇ ਬਾਵਜੂਦ ਵੀ ਜ਼ਿੰਦਗੀ ਵਿਚ ਇੱਛਾ ਅਨੁਸਾਰ ਕਾਮਯਾਬ ਨਾ ਹੋ ਸਕਣ ਕਾਰਨ ਕੋਈ ਨਸ਼ਾ ਕਰਨ ਲੱਗ ਜਾਂਦਾ ਅਤੇ ਹੌਲੀ-ਹੌਲੀ ਨਸ਼ੇ ਦੀ ਦਲਦਲ ਵਿਚ ਧਸਦਾ ਜਾਂਦਾ ਹੈ। ਅਜਿਹਾ ਨਹੀਂ ਹੈ ਕਿ ਨਸ਼ੇ ਦੀ ਆਦਤ ਨੂੰ ਛੱਡਿਆ ਨਹੀਂ ਜਾ ਸਕਦਾ, ਪਰ ਇਸ ਲਈ ਵਿਅਕਤੀ ਨੂੰ ਭਰਪੂਰ ਯਤਨ ਕਰਨੇ ਪੈਂਦੇ ਹਨ ਅਤੇ ਪਰਿਵਾਰ ਅਤੇ ਸਮਾਜ ਦਾ ਸਾਥ ਵਿਅਕਤੀ ਨੂੰ ਨਸ਼ਿਆਂ ਦੀ ਗ੍ਰਿਫਤ ਵਿਚੋਂ ਕੱਢਣ ਵਿਚ ਸਹਾਈ ਹੋ ਸਕਦਾ ਹੈ।
ਉਨ੍ਹਾਂ ਵਲੋਂ ਨਸ਼ਾ ਛਡਾਊ ਕੇਂਦਰ ਵਿਚ ਦਾਖਲ ਵਿਅਕਤੀਆਂ ਨੂੰ ਉਤਸ਼ਾਹਿਤ ਕੀਤਾ ਗਿਆ ਕਿ ਉਹ ਨਸ਼ੇ ਛੱਡਣ ਲਈ ਮੈਡੀਕਲ ਸਹਾਇਤਾ ਦੇ ਨਾਲ-ਨਾਲ ਆਪਣੇ ਪਰਿਵਾਰਕ ਮੈਂਬਰਾਂ ਦਾ ਵੀ ਸਹਿਯੋਗ ਲੈਣ। ਇਸ ਤੋਂ ਇਲਾਵਾ ਜੇਕਰ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਕਾਨੂੰਨੀ ਸਹਾਇਤਾ ਦੀ ਲੋੜ ਪੈਂਦੀ ਹੈ ਤਾਂ ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਫ਼ਤਰ ਨਾਲ ਸੰਪਰਕ ਕਰਨ ਦੇ ਨਾਲ-ਨਾਲ ਟੋਲ ਫਰੀ ਨੰਬਰ 1968 ਤੇ ਵੀ ਸੰਪਰਕ ਕਰ ਸਕਦੇ ਹਨ।
ਇਸ ਸਮੇਂ ਟ੍ਰੇਨਿੰਗ ਤੇ ਆਏ ਜੁਡੀਸ਼ੀਅਲ ਅਧਿਕਾਰੀ ਸ੍ਰੀਮਤੀ ਜੈਸਿਕਾ ਵਿੱਜ ਅਤੇ ਸ੍ਰੀਮਤੀ ਨੇਹਾ ਜਿੰਦਲ ਵੀ ਹਾਜ਼ਰ ਸਨ।