12 ਨਵੰਬਰ ਦਿਨ ਸ਼ਨੀਵਾਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ—ਜਿ਼ਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ
ਲੋਕਾਂ ਨੇ ਕੈਂਪ ਵਿਚ ਸਰਕਾਰੀ ਸਕੀਮਾਂ ਦਾ ਲਿਆ ਲਾਹਾ—ਡਿਪਟੀ ਕਮਿਸ਼ਨਰ
ਫਾਜਿ਼ਲਕਾ, 10 ਨਵੰਬਰ
ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸ਼ਹੀਦ ਭਗਤ ਸਿੰਘ ਬਹੁਮੰਤਵੀ ਸਟੇਡੀਅਮ ਫਾਜਿ਼ਲਕਾ ਵਿਖੇ ਲਗਾਏ ਗਏ ਮੈਗਾ ਕਾਨੂੰਨੀ ਸੇਵਾਵਾਂ ਕੈਂਪ ਦਾ ਉਦਘਾਟਨ ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਜਤਿੰਦਰ ਕੌਰ ਨੇ ਕੀਤਾ ਜਦ ਕਿ ਇਸ ਮੌਕੇ ਵਿਸੇਸ਼ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਆਈਏਐਸ ਅਤੇ ਐਸਐਸਪੀ ਸ: ਭੁਪਿੰਦਰ ਸਿੰਘ ਸਿੱਧੂ ਵੀ ਹਾਜਰ ਸਨ।
ਹੋਰ ਪੜ੍ਹੋ – ਪੰਜਾਬ ਦੀ ਮਾਨ ਸਰਕਾਰ ਵੱਲੋਂ ਗਰਭਵਤੀ ਮਹਿਲਾਵਾਂ ਨੂੰ ਤੋਹਫਾ
ਇਹ ਕੈਂਪ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਅਨੁਸਾਰ ਲਗਾਇਆ ਗਿਆ ਸੀ। ਇਸ ਕੈਂਪ ਵਿਚ ਭਾਗੀਦਾਰਾਂ ਨੂੰ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ ਜਿਵੇਂ ਕਿ ਮੁਫ਼ਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਪੀੜਤ ਮੁਆਵਜਾ ਸਕੀਮ ਆਦਿ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਨੇ ਕਿਹਾ ਕਿ 12 ਨਵੰਬਰ ਦਿਨ ਸ਼ਨੀਵਾਰ ਨੂੰ ਕੌਮੀ ਲੋਕ ਅਦਾਲਤ ਵੀ ਲਗਾਈ ਜਾ ਰਹੀ ਹੈ ਜਿਸ ਵਿਚ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕੀਤਾ ਜਾਂਦਾ ਹੈ।
ਇਸ ਮੌਕੇ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਆਈਏਐਸ ਨੇ ਦੱਸਿਆ ਕਿ ਇਸ ਕੈਂਪ ਵਿਚ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਨੇ ਵੀ ਆਪਣੇ ਕਾਊਂਟਰ ਸਥਾਪਿਤ ਕੀਤੇ ਸਨ ਤਾਂ ਜ਼ੋ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਸਬੰਧੀ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਣਕਾਰੀ ਦਿੱਤੀ ਜਾ ਸਕੇ। ਸੇਵਾ ਕੇਂਦਰ ਵੱਲੋਂ ਵੀ ਆਪਣਾ ਕਾੳਂੂਟਰ ਲਗਾਇਆ ਗਿਆ ਸੀ ਜਿੱਥੇ ਲੋਕਾਂ ਨੇ ਸੇਵਾ ਕੇਂਦਰ ਨਾਲ ਸਬੰਧਤ ਸਰਕਾਰੀ ਸੇਵਾਵਾਂ ਦਾ ਲਾਹਾ ਲਿਆ ਅਤੇ ਕਈ ਲਾਭਪਾਤਰੀਆਂ ਨੂੰ ਮੌਕੇ ਤੇ ਹੀ ਸੇੇਵਾਵਾਂ ਮੁਹਈਆ ਕਰਵਾਈਆਂ ਗਈਆਂ।
ਇੱਥੇ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਇਲਾਵਾਂ ਪਸ਼ੂ ਪਾਲਣ, ਪੰਜਾਬ ਰਾਜ ਹੁਨਰ ਵਿਕਾਸ ਮਿਸ਼ਨ, ਲੀਡ ਬੈਂਕ, ਬਾਗਬਾਨੀ, ਕਿਰਤ, ਖੇਤੀਬਾੜੀ, ਮੱਛੀ ਪਾਲਣ, ਸਿਹਤ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ ਆਦਿ ਵੱਲੋਂ ਆਪਣੇ ਕਾਊਂਟਰ ਸਥਾਪਿਤ ਕੀਤੇ ਗਏ ਸਨ।
ਇਸ ਮੌਕੇ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ੍ਰੀ ਅਮਨਦੀਪ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਮਨਜੀਤ ਸਿੰਘ, ਸੇਵਾਮੁਕਤ ਐਸ.ਡੀ.ਐਮ. ਸ੍ਰੀ ਬੀਐਲ ਸਿੱਕਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

English





