ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਪਿੰਡਾਂ ‘ਚ ਜਾਗਰੂਕਤਾ ਸੈਮੀਨਾਰ ਕਰਵਾਏ

ਟੈਲੀਫੋਨ ਨੰਬਰ 01881-220171 ਤੇ ਫੋਨ ਕਰਕੇ ਵੀ ਮੁਫ਼ਤ ਕਾਨੂੰਨੀ ਸਹਾਇਤਾ ਕਰ ਸਕਦੇ ਹੋ ਪ੍ਰਾਪਤ 
ਰੂਪਨਗਰ, 08 ਨਵੰਬਰ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵੱਲੋਂ ਇੰਮਪਾਵਰਮੈਂਟ ਆਫ ਸਿਟੀਜ਼ਨਸ ਥਰੂਰ ਲੀਗਲ ਅਵੇਅਰਨੈਸ ਐਂਡ ਆਊਟਰੀਚ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਵਿੱਚ ਮੁਫਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਏ ਗਏ।
ਇਸ ਬਾਰੇ ਜਾਣਕਾਰੀ ਦਿੰਦਿਆਂ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਸ਼੍ਰੀ ਅਸ਼ੀਸ਼ ਕੁਮਾਰ ਬਾਂਸਲ ਵੱਲੋ ਦੱਸਿਆ ਗਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਿਟੀ ਦੀਆਂ ਹਦਾਇਤਾ ‘ਤੇ ਰਾਜ ਭਰ ‘ਚ 31 ਅਕਤੂਬਰ 2022 ਤੋਂ 13 ਨਵੰਬਰ 2022 ਤੱਕ ਚਲਾਈ ਜਾ ਰਹੀ ਨਾਗਰਿਕਾਂ ‘ਚ ਕਾਨੂੰਨੀ ਜਾਗਰੂਕਤਾ ਪੈਦਾ ਕਰਕੇ ਉਨ੍ਹਾਂ ਦੇ ਸਸ਼ਕਤੀਕਰਨ ਦੀ ਮੁਹਿੰਮ ਦੀ ਲੜੀ ‘ਚ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਿਟੀ ਰੂਪਨਗਰ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਪੈਰਾ ਲੀਗਲ ਵਲੰਟੀਅਰਜ਼, ਪੈਨਲ ਲਾਇਂਅਰਜ਼, ਪੰਚਾਇਤ ਸਕੱਤਰਾਂ, ਆਸ਼ਾ ਵਰਕਰਾਂ, ਆਗਨੜਵਾੜੀ ਵਰਕਰਾਂ, ਸੀ.ਡੀ.ਪੀ.ਓ, ਬੀ.ਡੀ.ਪੀ.ਓ ਦੇ ਸਹਿਯੋਗ ਨਾਲ ਮੁਫਤ ਕਾਨੂੰਨੀ ਸੇਵਾਵਾ ਸਬੰਧੀ ਜਾਗਰੂਕਤਾ ਸੈਮੀਨਾਰ ਅਤੇ ਘਰ-ਘਰ ਰਾਹੀ ਕਾਨੂੰਨੀ ਸੇਵਾਵਾ ਨੂੰ ਪ੍ਰਦਰਸ਼ਿਤ ਕਰਦੇ ਪੰਪਲੈਂਟ ਵੰਡ ਕੇ ਲੋਕਾਂ ਨੂੰ ਕਾਨੂੰਨੀ ਸੇਵਾਵਾ ਸਬੰਧੀ ਜਾਗਰੂਕਤ ਕੀਤਾ ਗਿਆ। ਉਨ੍ਹਾਂ ਲੋਕਾ ਨੂੰ ਮੁਫਤ ਕਾਨੂੰਨੀ ਸੇਵਾਵਾਂ ਦੇ ਨਾਲ-ਨਾਲ ਨੈਸ਼ਨਲ ਲੋਕ ਅਦਾਲਤ ਸਬੰਧੀ ਵੀ ਜਾਗਰੂਕਤ ਕੀਤਾ ਗਿਆ।
 ਉਨ੍ਹਾਂ ਵਲੋਂ ਦੱਸਿਆ ਗਿਆ ਕਿ ਇਹ ਮੁਹਿੰਮ ਤਹਿਤ ਕੁੱਲ 606 ਪਿੰਡਾਂ ਵਿੱਚ ਜਾਗਰੂਕਤਾ ਕੀਤੀ ਜਾਵੇ ਗਈ ਅਤੇ ਉਨ੍ਹਾਂ ਦੱਸਿਆ ਕਿ ਰੋਜ਼ਾਨਾ 45-50 ਪਿੰਡਾਂ ਵਿੱਚ ਟੀਮਾਂ ਜਾ ਕੇ ਜਾਗਰੂਕਤ ਕਰਦੀਆ ਹਨ।  ਜੇਕਰ ਕਿਸੇ ਵੀ ਵਿਅਕਤੀ ਨੂੰ ਮੁਫਤ ਕਾਨੂੰਨੀ ਸਹਾਇਤਾ ਦੀ ਜਰੂਰਤ ਪੈਦੀ ਹੈ ਤਾਂ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਦੇ ਦਫਤਰ ਟੈਲੀਫੋਨ ਨੰਬਰ 01881-220171 ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ।