ਜ਼ਿਲ੍ਹਾ ਕਾਨੂੰਲੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨੇ ਕੀਤਾ ਚਿਲਡਰਨ ਹੋਮ ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ, 2 ਜੁਲਾਈ (      ):-  ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਅਤੇ ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ. ਜੇ. ਐਮ.-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ  ਵੱਲੋਂ ਚਿਲਡਰਨ ਹੋਮ, ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਚਿਲਡਰਨ ਹੋਮ ਦਾ ਨਿਰੀਖਣ ਕੀਤਾ ਗਿਆ। ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਜੀਆਂ ਦੁਆਰਾ ਚਿਲਡਰਨ ਹੋਮ ਦੇ ਹਰ ਇੱਕ ਬੱਚੇ ਨੂੰ ਮਿਲੇ ਅਤੇ ਉਹਨਾਂ ਕੋਲੋਂ ਚਿਲਡਰਨ ਹੋਮ ਵਿੱਚ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਪੁੱਛਿਆ ਗਿਆ। ਉਸ ਸਮੇਂ ਚਿਲਡਰਨ ਹੋਮ, ਗੁਰਦਾਸਪੁਰ ਵਿੱਚ 12 ਬੱਚੇ ਮੌਜੂਦ ਸਨ ਬਾਕੀ ਦੇ 04 ਬੱਚੇ ਗਰਮੀਆਂ ਦੀਆਂ ਛੁੱਟੀਆਂ ਕੱਟਣ ਆਪਣੇ ਘਰ ਗਏ ਹੋਏ ਸਨ। ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਜੀਆਂ ਨੇ ਚਿਲਡਰਨ ਹੋਮ ਦੇ ਹਰੇਕ ਬੱਚੇ ਨੂੰ ਵਧੀਆਂ ਤਰੀਕੇ ਨਾਲ ਆਪਸ ਵਿੱਚ ਪਿਆਰ ਨਾਲ ਰਹਿਣ,ਪੜ੍ਹਾਈ ਕਰਨ ਅਤੇ ਵੱਧ ਤੋਂ ਵੱਧ ਖੇਡਾਂ ਵਿੱਚ ਹਿੱਸਾ ਲੈਣ ਬਾਰੇ ਕਿਹਾ ਤਾਂ ਜੋ ਉਹ ਆਪਣੀ ਜਿੰਦਗੀ ਵਿੱਚ ਤਰੱਕੀ ਕਰ ਸਕਣ। ਇਸ ਤੋਂ ਇਲਾਵਾ ਉਹਨਾਂ ਨੇ ਸੁਪਰਡੈਂਟ, ਚਿਲਡਰਨ ਹੋਮ, ਗੁਰਦਾਸਪੁਰ ਨੂੰ ਬੱਚਿਆਂ ਦੀ Adoption ਪ੍ਰਕਿਰਿਆ ਨੂੰ ਤੇਜੀ ਨਾਲ ਕਰਨ ਲਈ ਕਿਹਾ ਤਾਂ ਜੋ ਚਿਲਡਰਨ ਹੋਮ ਦੇ ਬੱਚਿਆਂ ਨੂੰ ਪਰਿਵਾਰਿਕ ਮਹੌਲ ਮਿਲ ਸਕੇ।

 

ਹੋਰ ਪੜ੍ਹੋ :- ਵਿਦਿਆਰਥੀਆਂ ਅਤੇ ਖੋਜਾਰਥੀਆਂ ਲਈ ਚਾਨਣ ਮੁਨਾਰੇ ਦਾ ਕੰਮ ਕਰਦੀ ਹੈ ਲਾਇਬ੍ਰੇਰੀ : ਪ੍ਰੋ ਗੁਰਬਖਸ਼ੀਸ਼ ਸਿੰਘ ਅੰਟਾਲ