ਜ਼ਿਲ੍ਹਾ ਫ਼ਾਜ਼ਿਲਕਾ ਵਿੱਚ 75 ਸਾਲਾ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਸਬੰਧੀ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲੇ

ਫਾਜ਼ਿਲਕਾ , 5 ਅਗਸਤ ;-  

ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲਾ ਸਿੱਖਿਆ ਅਫਸਰ ਡਾ ਸੁਖਵੀਰ ਸਿੰਘ ਬੱਲ ਦੀ ਰਹਿਨੁਮਾਈ ਵਿੱਚ 75 ਸਾਲਾ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਸਬੰਧੀ ਜ਼ਿਲ੍ਹਾ ਪੱਧਰ ਤੇ ਸਕਿੱਟ ਦੇ ਮੁਕਾਬਲੇ ਦੋ ਵਰਗਾਂ ਮਿਡਲ ਅਤੇ ਸੈਕੰਡਰੀ ਵਰਗ ਵਿੱਚ ਕਰਵਾਏ ਗਏ ਜਿਸ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਨੇ ਭਾਗ ਲਿਆ।
ਹੋਰ ਜਾਣਕਾਰੀ ਦਿੰਦਿਆਂ ਡਾ. ਸੁਖਵੀਰ ਸਿੰਘ ਬੱਲ ਨੇ ਦੱਸਿਆ ਕਿ ਅੱਜ ਇਹ ਮੁਕਾਬਲੇ ਜਿਲ੍ਹਾ ਪੱਧਰ ਤੇ ਕਰਵਾਏ ਗਏ ਹਨ ਅਤੇ ਇਹ ਮੁਕਾਬਲੇ ਪ੍ਰਿੰਸੀਪਲ ਸ੍ਰੀ ਸੰਦੀਪ ਧੂੜੀਆ ਦੀ ਮੇਜਬਾਨੀ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਵਿਖੇ ਬਹੁਤ ਹੀ ਸੁਚੱਜੇ ਢੰਗ ਨਾਲ ਸੰਪਨ ਹੋਏ। ਸਕਿੱਟ  ਮੁਕਾਬਲੇ ਲਈ  ਬਲਵਿੰਦਰ ਸਿੰਘ , ਨਵਨੀਤ ਕੁਮਾਰ ਸੇਠੀ ਅਤੇ ਬਲਦੇਵ ਕੁਮਾਰ ਨੇ ਜੱਜਾਂ  ਦੀ ਅਹਿਮ ਭੂਮਿਕਾ ਨਿਭਾਈ। ਸਟੇਜ ਸੰਚਾਲਨ ਦਾ ਕੰਮ ਹਰਸ਼ ਜੁਨੇਜਾ ਅਤੇ ਪਰਮਜੋਤ ਕੌਰ ਵੱਲੋਂ ਬਾਖੂਬੀ ਨਿਭਾਇਆ ਗਿਆ। ਰਜਿਸਟ੍ਰੇਸ਼ਨ ਦਾ ਕੰਮ ਸ੍ਰੀ ਵਿਜੈਪਾਲ ਨੋਡਲ ਅਫ਼ਸਰ ਦੀ ਅਗਵਾਈ ਵਿੱਚ ਕਰਵਾਇਆ ਗਿਆ। ਇਸ ਤੋਂ ਇਲਾਵਾ ਉੱਪ ਜਿਲ੍ਹਾ ਸਿੱਖਿਆ ਅਫਸਰ(ਸੈ.ਸਿ) ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਕਿੱਟ ਮੁਕਾਬਲੇ ਵਿੱਚ ਕੁੱਲ 12 ਸਕੂਲਾਂ ਨੇ , ਜਿਸ ਵਿੱਚ 6 ਟੀਮਾਂ ਮਿਡਲ ਵਰਗ ਦੀਆਂ ਅਤੇ 6 ਟੀਮਾਂ ਸੈਕੰਡਰੀ ਵਰਗ ਨੇ ਭਾਗ ਲਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲਾ ਨੋਡਲ ਅਫਸਰ ਵਿੱਦਿਅਕ ਮੁਕਾਬਲੇ ਸ਼੍ਰੀ ਗੁਰਛਿੰਦਰ ਪਾਲ ਸਿੰਘ ਨੇ ਦੱਸਿਆ ਕਿ  18 ਜੁਲਾਈ ਨੂੰ ਬਲਾਕ ਪੱਧਰ ਤੇ ਇਨ੍ਹਾਂ ਮੁਕਾਬਲਿਆਂ ਨੂੰ ਕਰਵਾਇਆ ਗਿਆ ਸੀ, ਬਲਾਕ ਪੱਧਰ ਤੇ ਪਹਿਲੀ ਪੁਜੀਸ਼ਨ ਅਤੇ ਦੂਜੀ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ 27 ਜੁਲਾਈ ਨੂੰ ਤਹਿਸੀਲ ਪੱਧਰ ਤੇ ਮੁਕਾਬਲਾ ਕਰਵਾਇਆ ਗਿਆ।
ਨਤੀਜਿਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲਾ ਨੋਡਲ ਅਫਸਰ ਵਿੱਦਿਅਕ ਮੁਕਾਬਲੇ ਗੁਰਛਿੰਦਰ ਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਕਿੱਟ ਮੁਕਾਬਲਿਆਂ ਵਿਚ ਮਿਡਲ ਵਰਗ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਵਾਨ ਖੇੜਾ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਮਿਡਲ ਸਕੂਲ ਦੌਲਤਪੁਰਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸੈਕੰਡਰੀ ਵਰਗ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਵਾਨ ਖੇੜਾ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਵੈਰੋ ਕੇ ਨੇ ਦੂਜਾ ਸਥਨ ਪ੍ਰਾਪਤ ਕੀਤਾ। ਜਿਲ੍ਹਾ ਸਿੱਖਿਆ ਅਫਸਰ ਡਾ. ਸੁਖਵੀਰ ਸਿੰਘ ਬੱਲ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਸ਼੍ਰੀ ਹੰਸ ਰਾਜ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਸਟੇਟ ਪੱਧਰ ਤੇ ਹੋਣ ਵਾਲੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਪਿ੍ੰਸੀਪਲ ਰਜਿੰਦਰ ਕੁਮਾਰ, ਜ਼ਿਲ੍ਹਾ ਸਹਾਇਕ ਨੋਡਲ ਅਫਸਰ ਚੇਤਨ ਦੱਤ ਸ਼ਰਮਾ, ਅਮਿਤ ਸ਼ਰਮਾ, ਬੰਤਾ ਸਿੰਘ ਹੈੱਡਮਾਸਟਰ, ਸੁਸ਼ੀਲ ਕੁਮਾਰ, ਸੁਰਿੰਦਰ ਕੁਮਾਰ, ਅਮਿਤ ਬੱਤਰਾ ਅਤੇ ਵੱਖ ਵੱਖ ਸਕੂਲਾਂ ਤੋਂ ਆਏ ਗਾਈਡ ਅਧਿਆਪਕ ਮੌਜੂਦ ਸਨ ।

 

ਹੋਰ ਪੜ੍ਹੋ :- ਆਓ ਪੰਜਾਬ ਨੂੰ ਵਪਾਰ ਅਤੇ ਨਿਵੇਸ਼ ਲਈ ਪਹਿਲੀ ਪਸੰਦ ਬਣਾਈਏ – ਅਨਮੋਲ ਗਗਨ ਮਾਨ