25 ਨਵੰਬਰ ਨੂੰ ਬਾਬਾ ਜੋਰਵਾਰ ਸਿੰਘ ਬਾਬਾ ਫਤਿਹ ਸਿੰਘ ਖਾਲਸਾ ਕਾਲਜ ਮੋਰਿੰਡਾ ਵਿਖੇ ਦਿਵਿਆਂਗ ਵਿਅਕਤੀਆਂ ਨੂੰ ਮੁਫਤ ਮਸ਼ੀਨਾਂ ਪ੍ਰਦਾਨ ਕਰਨ ਲਈ ਅਸੈਸਮੈਂਟ ਕੈਂਪ ਲਗਾਇਆ ਜਾਵੇਗਾ

SONALI GIRI
ਸਾਉਣੀ ਦੀ ਫਸਲਾਂ ਦੀ ਕਾਸ਼ਤ ਸਬੰਧੀ ਕਿਸਾਨ 6 ਅਪ੍ਰੈਲ ਨੂੰ ਜਾਗਰੂਕ ਕੈਂਪ ਲਗਾਇਆ ਜਾਵੇਗਾ
25 ਨਵੰਬਰ ਨੂੰ ਬਾਬਾ ਜੋਰਵਾਰ ਸਿੰਘ ਬਾਬਾ ਫਤਿਹ ਸਿੰਘ ਖਾਲਸਾ ਕਾਲਜ ਮੋਰਿੰਡਾ ਵਿਖੇ ਦਿਵਿਆਂਗ ਵਿਅਕਤੀਆਂ ਨੂੰ ਮੁਫਤ ਮਸ਼ੀਨਾਂ ਪ੍ਰਦਾਨ ਕਰਨ ਲਈ ਅਸੈਸਮੈਂਟ ਕੈਂਪ ਲਗਾਇਆ ਜਾਵੇਗਾ
ਮੋਰਿੰਡਾ, 24 ਨਵੰਬਰ 2021
ਜ਼ਿਲ੍ਹਾ ਰੈਡ ਕਰਾਸ ਰੂਪਨਗਰ ਵਲੋਂ ਅਲਿਮਕੋ ਦੇ ਸਹਿਯੋਗ ਨਾਲ ਦਿਵਿਆਂਗ ਵਿਅਕਤੀਆਂ ਨੂੰ ਟਰਾਈਸਾਇਕਲ, ਵੀ੍ਹਲ ਚੇਅਰਜ, ਕੈਲੀਪਰਜ, ਨਕਲੀ ਅੰਗ, ਫੌੜੀਆਂ, ਕੰਨਾਂ ਦੀਆਂ ਸੁਣਨ ਵਾਲੀਆਂ ਮਸ਼ੀਨਾਂ ਮੁਫਤ ਪ੍ਰਦਾਨ ਕਰਨ ਲਈ ਬਾਬਾ ਜੋਰਵਾਰ ਸਿੰਘ ਬਾਬਾ ਫਤਿਹ ਸਿੰਘ ਖਾਲਸਾ ਕਾਲਜ ਮੋਰਿੰਡਾ ਵਿਖੇ ਅਸੈਸਮੈਂਟ ਕੈਂਪ ਲਗਾਇਆ ਜਾਵੇਗਾ।

ਹੋਰ ਪੜ੍ਹੋ :-ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਹੁਣ ਇਸ ਉਮਰ ਵਿੱਚ ਬੇਰੁਜ਼ਗਾਰ ਨਾ ਕਰੇ ਚੰਨੀ ਸਰਕਾਰ – ਮਨੀਸ਼ ਸਿਸੋਦਿਆ
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੇ ਦੱਸਿਆ ਕਿ ਇਸ ਕੈਂਪ ਵਿੱਚ ਲੋੜਵੰਦਾਂ ਦੀ ਅਸੈਸਮੈਂਟ ਕੀਤੀ ਜਾਣ ਉਪਰੰਤ ਅਗਲੇ ਮਹੀਨੇ ਜਰੂਰੀ ਮਸ਼ੀਨਾਂ ਆਦਿ ਉਪਲੱਬਧ ਕਰਵਾਈਆਂ ਜਾਣਗੀਆਂ।