ਨਕਲੀ ਅੰਗਾਂ ਸਬੰਧੀ ਕੈਂਪਾਂ ਦਾ ਲਾਭ ਲੈਣ ਲਈ ਸੀਐਸਸੀ ’ਤੇ ਰਜਿਸਟ੍ਰੇਸ਼ਨ ਕਰਵਾਉਣ ਦਿਵਿਆਂਗ ਵਿਅਕਤੀ: ਡਿਪਟੀ ਕਮਿਸ਼ਨਰ

ਬਰਨਾਲਾ,  7 ਜੁਲਾਈ :-  

ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ ਏਡੀਆਈਪੀ ਸਕੀਮ (ਨਕਲੀ ਅੰਗ ਮੁਹੱਈਆ ਕਰਾਉਣ ਸਬੰਧੀ) ਆਗਾਮੀ ਮਹੀਨੇ ਵਿੱਚ ਕੈਂਪ ਲਾਏ ਜਾਣੇ ਹਨ।  ਉਨਾਂ ਅਪੀਲ ਕੀਤੀ ਕਿ ਜਿਹੜੇ ਦਿਵਿਆਂਗ ਵਿਅਕਤੀਆਂ ਨੂੰ ਨਕਲੀ ਅੰਗਾਂ ਦੀ ਜ਼ਰੂਰਤ ਹੈ, ਉਹ ਕੈਂਪ ਲੱਗਣ ਤੋਂ ਪਹਿਲਾਂ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰਾਂ ’ਤੇ ਰਜਿਸਟ੍ਰੇਸ਼ਨ ਕਰਵਾਉਣ।
ਉਨਾਂ ਦੱਸਿਆ ਕਿ ਰਜਿਸਟ੍ਰੇਸ਼ਨ ਮਗਰੋਂ ਅਪਾਹਜਤਾ ਸਬੰਧੀ ਅਸੈਸਮੈਂਟ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲੈਣ ਲਈ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਦੇ ਦਫਤਰ ਸੰਪਰਕ ਕੀਤਾ ਜਾਵੇ। ਉਨਾਂ ਸਾਰੇ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਯੂਡੀਆਈਡੀ ਕਾਰਡ ਵੀ ਪਹਿਲ ਦੇ ਆਧਾਰ ’ਤੇ ਬਣਵਾਉਣ ਤਾਂ ਜੋ ਕੈਂਪਾਂ ਦਾ ਲਾਹਾ ਲੈ ਸਕਣ।

 

ਹੋਰ ਪੜ੍ਹੋ :- ਪੰਜਾਬ ਸਰਕਾਰ ਵੱਲੋਂ 2022-23 ਦੌਰਾਨ 315 ਕਰੋੜ ਰੁਪਏ ਦੇ ਵੱਖ-ਵੱਖ ਸੜਕੀ ਪ੍ਰਾਜੈਕਟਾਂ ਨੂੰ ਪ੍ਰਵਾਨਗੀ