ਜ਼ਿਲ੍ਹੇ ਦੇ ਕਿਸਾਨ ਨੇੜੇ ਦੇ ਸੇਵਾ ਕੇਂਦਰਾਂ ਤੋ਼ ਕਰਵਾਉਣ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਈ-ਕੇ.ਵਾਈ.ਸੀ : ਡਿਪਟੀ ਕਮਿਸ਼ਨਰ

ਫਾਜ਼ਿਲਕਾ 20 ਮਾਰਚ :- 

                ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਕਿਸਾਨਾਂ ਵੱਲੋਂ ਈ-ਕੇ.ਵਾਈ. ਸੀ ਕਰਵਾਉਣੀ ਲਾਜ਼ਮੀ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਕੀਮ ਦਾ ਲਾਭ ਜਾਰੀ ਰੱਖਣ ਲਈ ਆਪਣੀ ਈ-ਕੇ.ਵਾਈ. ਸੀ ਜਲਦ ਤੋਂ ਜਲਦ ਨੇੜਲੇ ਸੇਵਾ ਕੇਂਦਰਾਂ ਜਾਂ ਸੀ.ਐਸ.ਸੀ. ਤੋਂ ਕਰਵਾ ਲੈਣ। ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿਚ ਸਕੀਮ ਅਧੀਨ ਮਿਲਣ ਵਾਲੀ ਵਿੱਤੀ ਰਾਸ਼ੀ ਬੰਦ ਹੋ ਜਾਵੇਗੀ। ਇਸ ਸਕੀਮ ਦੇ ਲਾਭ ਨਾਲ  ਕਿਸਾਨਾਂ ਦਾ ਆਰਥਿਕ ਪੱਧਰ ਬਿਹਤਰ ਹੋਵੇਗਾ।

 

ਹੋਰ ਪੜ੍ਹੋ :- ‘ਵਾਰਿਸ ਪੰਜਾਬ ਦੇ’ ਨੂੰ ਕਾਬੂ ਕਰਨ ਲਈ ਸੂਬਾ ਪੱਧਰੀ ਮੁਹਿੰਮ ਜਾਰੀ : ਭਗੌੜੇ ਅੰਮ੍ਰਿਤਪਾਲ ਦੀ ਗਿਰਫ਼ਤਾਰੀ ਲਈ ਕੀਤੇ ਜਾ ਰਹੇ ਯਤਨ