ਭਾਰਤੀ ਚੋਣ ਕਮਿਸ਼ਨ ਨੇ ਚੋਣ ਡਿਊਟੀ ਤੋਂ ਗੈਰ ਹਾਜ਼ਰ ਐਸਡੀਐਮ ਖਿਲਾਫ ਅਨੁਸ਼ਾਸਨੀ ਕਾਰਵਾਈ ਲਈ ਲਿਖਿਆ

News Makhani (1)
S. Arjun Singh Grewal


ਚੰਡੀਗੜ੍ਹ, 24 ਮਾਰਚ 2024

ਲੋਕ ਸਭਾ ਚੋਣਾਂ 2024 ਦੌਰਾਨ ਚੋਣ ਡਿਊਟੀ ਤੋਂ ਗੈਰ ਹਾਜ਼ਰ ਚੱਲ ਰਹੇ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਅਮਰਦੀਪ ਸਿੰਘ ਥਿੰਦ, ਪੀਸੀਐਸ ਖਿਲਾਫ ਭਾਰਤੀ ਚੋਣ ਕਮਿਸ਼ਨ ਨੇ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅਮਰਦੀਪ ਸਿੰਘ ਥਿੰਦ ਦੀ ਥਾਂ ਕਮਿਸ਼ਨ ਨੇ ਕਰਨਦੀਪ ਸਿੰਘ, ਪੀਸੀਐਸ ਨੂੰ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਵੱਜੋਂ ਨਿਯੁਕਤ ਕੀਤਾ ਹੈ ਤਾਂ ਜੋ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਦੇ ਨਾਲ ਹੀ ਅਮਰਦੀਪ ਸਿੰਘ ਥਿੰਦ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੇ ਜਾਣ ਬਾਬਤ ਰਿਪੋਰਟ ਵੀ ਕਮਿਸ਼ਨ ਨੇ ਜਲਦ ਭੇਜਣ ਲਈ ਕਿਹਾ ਹੈ।