ਕੋਵਿਡ 19 ਕਾਰਨ ਮਿ੍ਤਕਾਂ ਦੇ ਮੁਆਵਜ਼ੇ ਤੋਂ ਵਾਂਝੇ ਯੋਗ ਪਰਿਵਾਰ ਦੇ ਸਕਦੇ ਹਨ ਅਰਜ਼ੀ : ਡਿਪਟੀ ਕਮਿਸ਼ਨਰ

ਬਰਨਾਲਾ, 3 ਅਗਸਤ :- 

ਪੰਜਾਬ ਸਰਕਾਰ ਵੱਲੋਂ ਕੋਵਿਡ 19 ਕਾਰਨ ਮਿ੍ਰਤਕ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ 50 ਹਜ਼ਾਰ ਰੁਪਏ ਐਕਸ ਗਰੇਸ਼ੀਆ ਰਾਸ਼ੀ ਦਿੱਤੀ ਜਾਂਦੀ ਹੈ। ਜੇਕਰ ਕਿਸੇ ਯੋਗ ਪਰਿਵਾਰ ਨੇ ਅਜੇ ਤੱਕ ਅਪਲਾਈ ਨਹੀਂ ਕੀਤਾ ਹੈ ਤਾਂ ਉਹ ਆਫਲਾਈਨ ਅਰਜ਼ੀ ਦੇ ਸਕਦਾ ਹੈ।
ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ ਜੇਕਰ ਕੋਈ ਯੋਗ ਪਰਿਵਾਰ ਐਕਸਗ੍ਰੇਸ਼ੀਆ ਰਾਸ਼ੀ ਤੋਂ ਵਾਂਝਾ ਹੈ ਤਾਂ ਉਹ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ਸਥਿਤ ਕਮਰਾ ਨੰਬਰ 18 ’ਚ ਅਰਜ਼ੀ ਦੇ ਸਕਦਾ ਹੈੇ। ਮੁਆਵਜ਼ਾ ਪ੍ਰਾਪਤ ਕਰਨ ਲਈ ਮਿ੍ਰਤਕ ਦੇ ਕਾਨੂੰਨੀ ਵਾਰਿਸ ਆਪਣੀ ਪ੍ਰਤੀਬੇਨਤੀ ਨਿਰਧਾਰਤ ਅਰਜ਼ੀ ਫਾਰਮ ਨਾਲ ਜਮਾਂ ਕਰਵਾਉਣ। ਅਰਜ਼ੀ ਫਾਰਮ ਦੇ ਨਾਲ ਨਿਮਨ ਅਨੁਸਾਰ ਦਸਤਾਵੇਜ਼ ਨੱਥੀ ਕੀਤੇ ਜਾਣ: 1. ਮਿ੍ਰਤਕ ਵਿਅਕਤੀ ਦੇ ਪਛਾਣ ਕਾਰਡ ਦੀ ਕਾਪੀ 2. ਕਲੇਮ ਕਰਤਾ ਦੇ ਪਹਿਚਾਣ ਕਾਰਡ ਦੀ ਕਾਪੀ 3. ਕਲੇਮ ਕਰਤਾ ਅਤੇ ਮਿ੍ਰਤਕ ਵਿਅਕਤੀ ਦੇ ਸਬੰਧ ਦਾ ਪਹਿਚਾਣ ਕਾਰਡ ਦੀ ਕਾਪੀ 4. ਕੋਵਿਡ 19 ਟੈਸਟ ਦੀ ਪੋਜ਼ਟਿਵ ਰਿਪੋਰਟ ਦੀ ਕਾਪੀ 5. ਹਸਪਤਾਲ ਦੁਆਰਾ ਜਾਰੀ ਹੋਏ ਮੌਤ ਦੇ ਕਾਰਣਾਂ ਦਾ ਸੰਖੇਪ ਸਾਰ (ਜੇਕਰ ਮੌਤ ਹਸਪਤਾਲ ਵਿੱਚ ਹੋਈ ਹੋਵੇ) ਤੇ ਮੌਤ ਹੋਣ ਦੇ ਕਾਰਨਾ ਦਾ ਮੈਡੀਕਲ ਸਰਟੀਫਿਕੇਟ  6. ਮਿ੍ਰਤਕ ਵਿਅਕਤੀ ਦੇ ਮੌਤ ਦਾ ਸਰਟੀਫਿਕੇਟ 7. ਕਾਨੂੰਨੀ ਵਾਰਸਾਂ ਸਬੰਧੀ ਸਰਟੀਫਿਕੇਟ 8. ਕਲੇਮ ਕਰਤਾ ਦੇ ਬੈੱਕ ਖਾਤੇ ਦਾ ਰੱਦ ਹੋਇਆ ਬੈਂਕ ਚੈੱਕ 9.ਮਿ੍ਰਤਕ ਵਿਅਕਤੀ ਦੇ ਕਾਨੂੰਨੀ ਵਾਰਸਾਂ ਦਾ ਇਤਰਾਜ਼ਹੀਣਤਾ ਸਰਟੀਫਿਕੇਟ (ਜਿੱਥੇ ਕਲੇਮ ਕਰਤਾ ਇੱਕ ਹੋਵੇ)।

 

ਹੋਰ ਪੜ੍ਹੋ :-  ਐਨ.ਸੀ.ਸੀ ਤਿੰਨ ਪੰਜਾਬ ਏਅਰ ਸਕੁਐਡਰਨ ਦਾ ਸਾਲਾਨਾ ਕੈਂਪ ਸ਼ੁਰੂ