ਫਿਰੋਜ਼ਪੁਰ 26 ਨਵੰਬਰ 2021
ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਦਿਵਿਆਂਗਜ਼ਨਾਂ ਨੂੰ ਰੋਜ਼ਗਾਰ ਚਲਾਉਣ ਲਈ ਘੱਟ ਵਿਆਜ ਦਰਾਂ ਤੇ ਕਰਜ਼ਾ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਵਿੱਚ ਵਿਸੇਸ਼ ਕੈਂਪ ਲਗਾਏ ਜਾਣਗੇ। ਇਹ ਵਿਸ਼ੇਸ਼ ਕੈਂਪ ਮਿਤੀ 1 ਦਸੰਬਰ 2021 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਿਰੋਜ਼ਪੁਰ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਤੋਂ ਇਲਾਵਾ 2 ਦਸੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜ਼ੀਰਾ ਅਤੇ 3 ਦਸੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੁਰੂਹਰਸਹਾਏ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ।

English






