ਨੈਸ਼ਨਲ ਟੇਲੇਂਟ ਖੋਜ ਪ੍ਰੀਖਿਆ ਵਾਸਤੇ ਇਮਤਿਹਾਨ 14 ਫਰਬਰੀ ਨੂੰ

The National Talent Research Examination

ਚੰਡੀਗੜ੍ਹ, 12 ਜਨਵਰੀ

ਨੈਸ਼ਨਲ ਟੇਲੇਂਟ ਖੋਜ ਪ੍ਰੀਖਿਆ (ਐਨ.ਟੀ.ਐਸ.ਈ., ਸਟੇਜ-2) ਦਾ ਇਮਤਿਹਾਨ 14 ਫਰਬਰੀ 2021 ਨੂੰ ਹੋਵੇਗਾ। ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਇਮਤਿਹਾਨ ਲਈ ਰੋਲ ਨੰਬਰ/ਐਡਮਿਟ ਕਾਰਡ ਜਨਵਰੀ ਦੇ ਤੀਜੇ ਹਫ਼ਤੇ ਐਨ.ਸੀ.ਈ.ਆਰ.ਟੀ. ਵੱਲੋਂ ਐਨ.ਸੀ.ਈ.ਆਰ.ਟੀ. ਦੀ ਵੈਬਸਾਈਟ ’ਤੇ ਅੱਪਲੋਰਡ ਕੀਤੇ ਜਾਣਗੇ। ਬੁਲਾਰੇ ਅਨੁਸਾਰ ਵਿਦਿਆਰਥੀ ਇਸ ਵੈਬਸਾਈਟ ਤੋਂ ਆਪਣੇ ਰੋਲ ਨੰਬਰ ਡਾਊਨ ਲੋਰਡ ਕਰ ਸਕਦੇ ਹਨ। ਇਸ ਇਮਤਿਹਾਨ ਲਈ ਪਹਿਲਾਂ ਸੈਂਟਰ ਲੁਧਿਆਣਾ ਵਿਖੇ ਬਣਾਇਆ ਗਿਆ ਸੀ ਪਰ ਹੁਣ ਇਹ ਤਬਦੀਲ ਕਰਕੇ ਚੰਡੀਗੜ੍ਹ ਕਰ ਦਿੱਤਾ ਹੈ।

ਬੁਲਾਰੇ ਅਨੁਸਾਰ ਐਨ.ਸੀ.ਈ.ਆਰ.ਟੀ. ਨਵੀਂ ਦਿੱਲੀ ਵੱਲੋਂ ਲਈ ਜਾਣ ਵਾਲੀ ਸਟੇਜ-2 ਦੀ ਪ੍ਰੀਖਿਆ ਪਾਸ ਕਰਨ ਵਾਲੇ ਲਗਪਗ ਦੋ ਹਜ਼ਾਰ ਵਿਦਿਆਰਥੀਆਂ ਨੂੰ ਐਨ.ਸੀ.ਈ.ਆਰ.ਟੀ. ਵੱਲੋਂ ਵਜੀਫ਼ਾ ਦਿੱਤਾ ਜਾਵੇਗਾ। 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਨੂੰ ਇਹ ਵਜੀਫਾ 1250 ਰੁਪਏ ਪ੍ਰਤੀ ਮਹੀਨਾ, ਗ੍ਰੈਜੂਏਸ਼ਨ ਤੇ ਪੋਸਟ ਗ੍ਰੈਜੂਏਸ਼ਨ ਲਈ 2000 ਰੁਪਏ ਪ੍ਰਤੀ ਮਹੀਨਾ ਅਤੇ ਹੋਰਨਾਂ ਕਲਾਸਾਂ ਲਈ ਯੂ.ਜੀ.ਸੀ. ਦੇ ਨਿਯਮਾਂ ਅਨੁਸਾਰ ਮਿਲੇਗਾ। ਇਸ ਵਜੀਫ਼ੇ ਲਈ ਕੇਂਦਰ ਸਰਕਾਰ ਦੀ ਰਾਖਵਾਂਕਰਨ ਦੀ ਨੀਤੀ ਅਨੁਸਾਰ ਰਾਖਵਾਂਕਰਨ ਹੋਵੇਗਾ।