ਆਪ ਲੀਡਰਾਂ ਦੇ ਖੁਲਾਸੇ ਨੇ ਸਾਬਤ ਕੀਤਾ ਕਿ ਕੇਜਰੀਵਾਲ ਤੇ ਉਸਦੀ ਜੁੰਡਲੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਟਿਕਟਾਂ ਵੇਚ ਕੇ ਪੈਸੇ ਬਣਾ ਰਹੀ ਐ : ਅਕਾਲੀ ਦਲ

DALJEET CHEEMA
Haryana assembly trying to obfuscate issue of transfer of Chandigarh to Punjab with resolutions - SAD
ਚੋਣ ਕਮਿਸ਼ਨ ਦੇਸ਼ ਵਿਚ ਚੋਣ ਪ੍ਰਣਾਲੀ ਦਾ ਅਪਰਾਧੀਕਰਨ ਕਰਨ ਲਈ ਆਪ ਦੇ ਖਿਲਾਫ ਕਾਰਵਾਈ ਕਰੇ : ਡਾ. ਚੀਮਾ
ਚੰਡੀਗੜ੍ਹ, 10 ਜਨਵਰੀ 2022
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸੂਬੇ ਦੇ ਆਪ ਆਗੂਆਂ ਵੱਲੋਂ ਕੀਤੇ ਖੁਲਾਸੇ ਨੇ ਸਾਬਤ ਕਰ ਦਿੱਤਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਉਹਨਾਂ ਦੀ ਜੁੰਡਲੀ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਟਿਕਟਾਂ ਵੇਚ ਕੇ ਪੈਸੇ ਬਣਾ ਰਹੇ ਹਨ। ਪਾਰਟੀ ਨੇ ਮੰਗ ਕੀਤੀ ਕਿ ਚੋਣ ਕਮਿਸ਼ਨ ਇਸ ਭ੍ਰਿਸ਼ਟ ਗਤੀਵਿਧੀ ਦਾ ਨੋਟਿਸ ਲਵੇ ਅਤੇ ਮਾਮਲੇ ਵਿਚ ਢੁਕਵਾਂ ਕੇਸ ਦਰਜ ਕਰਨ ਦੀ ਹਦਾਇਤ ਕਰੇ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਆਪ ਅਤੇ ਕੇਜਰੀਵਾਲ ਇਹਨਾਂ ਸੀਨੀਅਰ ਆਗੂਆਂ ਦੇ ਖੁਲਾਸੇ ਨਾਲ ਚੰਗੀ ਤਰ੍ਹਾਂ ਬੇਨਕਾਬ ਹੋ ਗਏ ਹਨ। ਇਹਨਾਂ ਆਗੂਆਂ ਨੇ ਹੀ ਸਬੂਤ ਦਿੱਤੇ ਹਨ ਕਿ 56 ਹਲਕਿਆਂ ਵਿਚ ਪਾਰਟੀ ਦੀਆਂ ਟਿਕਟਾਂ ਵੇਚੀਆਂ ਗਈਆਂ। ਉਹਨਾਂ ਕਿਹਾ ਕਿ ਕੇਜਰੀਵਾਲ ਪਹਿਲੇ ਸਿਆਸਤਦਾਨ ਹਨਟ ਜਿਹਨਾਂ ਨੇ ਸ਼ਰ੍ਹੇਆਮ ਰਿਸ਼ਵਤਾਂ ਲੈ ਕੇ ਦੇਸ਼ ਦੀ ਚੋਣ ਪ੍ਰਣਾਲੀ ਦਾ ਅਪਰਾਧੀਕਰਨ ਕੀਤਾ ਹੈ। ਉਹਨਾਂ ਕਿਹਾ ਕਿ ਹਾਲੇ ਕੱਲ੍ਹ ਹੀ ਪਾਰਟੀ ਨੇ ਪਰਚੇ ਵੰਡ ਕੇ ਲੋਕਾਂ ਨੁੰ ਆਖਿਆ ਸੀ ਕਿ ਉਹ ਹੋਰ ਪਾਰਟੀਆਂ ਤੋਂ ਪੈਸੇ ਲੈ ਲੈਣ ਪਰ ਵੋਟ ਆਪ ਨੁੰ ਪਾਉਣ।
ਡਾ. ਚੀਮਾ ਨੇ ਕਿਹਾ ਕਿ ਇਹ ਹੁਣ ਸਪਸ਼ਟ ਹੋ ਗਿਆ ਹੈ ਕਿ ਕੇਜਰੀਵਾਲ ਟਿਕਟਾਂ ਵੇਚ ਕੇ ਧਨਾਢ ਹੋ ਰਹੇ ਹਨ। ਉਹਨਾਂ ਕਿਹਾ ਕਿ ਆਪ ਹੋਰ ਜਿਹਨਾਂ ਰਾਜਾਂ ਵਿਚ ਚੋਣਾਂ ਹੋਦੀਆਂ ਹਨ, ਉਥੇ ਹੀ ਵੀ ਇਹੀ ਮਾਡਲ ਅਪਣਾ ਕੇ ਭ੍ਰਿਸ਼ਟ ਗਤੀਵਿਧੀਆਂ ਕਰ ਰਿਹਾ ਹੋਣਾ ਹੈ। ਉਹਨਾਂ ਕਿਹਾ ਕਿ ਸਿਰਫ ਉਚ ਪੱਧਰੀ ਜਾਂਚ ਹੀ ਇਸ ਸਾਰੇ ਘੁਟਾਲੇ ਨੂੰ ਬੇਨਕਾਬ ਕਰ ਸਕਦੀ ਹੈ ਜੋ ਕਿ ਕਰੋੜਾਂ ਰੁਪਏ ਦਾ ਘੁਟਾਲਾ ਹੈ। 
ਅਕਾਲੀ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ਕੇਜਰੀਵਾਲ ਆਪਣੇ ਸਿਆਸੀ ਵਿਰੋਧੀਆਂ ਦੇ ਖਿਲਾਫ ਝੂਠੇ ਅਤੇ ਸ਼ਰਾਰਤ ਭਰੇ ਦੋਸ਼ ਲਾਉਣ ਵਾਸਤੇ ਤਕਨਾਲੋਜੀ ਦੀ ਦੁਰਵਰਤੋਂ ਕਰ ਕੇ ਗੰਦੀ ਰਾਜਨੀਤੀ ਕਰ ਰਹੇ ਹਨ। ਉਹਨਾਂ ਕਿਹਾ ਕਿ ਉਹ ਜਾਣਦੇ ਹਨ ਕਿ ਉਹਨਾਂ ਕੋਲ ਪੰਜਾਬ ਵਿਚ ਲੋਕਾਂ ਨੁੰ ਵਿਖਾਉਣ ਲਈ ਕੁਝ ਨਹੀਂ ਹੈ ਕਿਉਂਕਿ ਉਹਨਾਂ ਦਾ ਦਿੱਲੀ ਮਾਡਲ ਪੂਰੀ ਤਰ੍ਹਾਂ ਫੇਲ੍ਹ ਹੈ।
ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਉਹ ਵਿਧਾਨ ਸਭਾ ਚੋਣਾਂ ਜਿੱਤਣ ਵਾਸਤੇ ਪੈਸੇ ’ਤੇ ਨਿਰਭਰ ਕਰ ਰਹੇ ਹਨ। ਉਹਨਾਂ ਕਿਹਾ ਕਿ ਉਹ ਲਾਜ਼ਮੀ ਤੌਰ ’ਤੇ ਫੇਲ੍ਹ ਹੋ ਜਾਣਗੇ ਕਿਉਂਕਿ ਪੰਜਾਬੀਆ ਨੇ ਉਹਨਾਂ ਦੇ ਝੂਠ ਤੇ ਫਰੇਬ ਫੜ ਲਏ ਹਨ ਤੇ ਉਹ ਕਦੇ ਵੀ ਉਹਨਾਂ ’ਤੇ ਮੁੜ ਵਿਸਾਹ ਨਹੀਂ ਕਰਨਗੇ।