ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਮਿਆਦ ਵਿੱਚ 20 ਨਵੰਬਰ ਤੱਕ ਦਾ ਵਾਧਾ: ਡਿਪਟੀ ਕਮਿਸ਼ਨਰ

ਬੇਲਰ ਰੈਕ ਲਈ ਨਵੀਆਂ ਜਾਰੀ ਕੀਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਦੀ ਮਿਆਦ 21 ਦਿਨਾਂ ਦੀ ਹੋਵੇਗੀ

ਫਾਜ਼ਿਲਕਾ 6 ਨਵੰਬਰ :- 

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਧੂਏ ਤੋਂ ਰਹਿਤ ਸਾਫ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਦੇ ਮਨੋਰਥ ਨਾਲ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਦੇਣ ਲਈ ਕਿਸਾਨਾਂ ਨੂੰ ਜਾਰੀ ਕੀਤੀਆਂ ਪ੍ਰਵਾਨਗੀਆਂ ਦੀ ਮਿਆਦ ਵਿੱਚ 20 ਨਵੰਬਰ ਤੱਕ ਵਾਧਾ ਕੀਤਾ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜਿਨ੍ਹਾਂ ਮਸ਼ੀਨਾਂ ਦੀਆਂ ਪ੍ਰਵਾਨਗੀਆਂ ਦੀ ਮਿਆਦ 07 ਨਵੰਬਰ 2022 ਤੱਕ ਖਤਮ ਹੋ ਰਹੀ ਹੈ, ਉਨ੍ਹਾਂ ਦੀ ਮਿਆਦ ਵਿੱਚ 20 ਨਵੰਬਰ 2022 ਤੱਕ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੇਲਰ ਰੈਕ ਦੀਆਂ ਹੁਣ ਤੋਂ ਜਾਰੀ ਕੀਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਦੀ ਮਿਆਦ 21 ਦਿਨ ਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਸਰਕਾਰ ਵੱਲੋਂ ਕਿਸਾਨਾਂ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਲਈ ਵੱਧ ਤੋਂ ਵੱਧ ਮਦਦ ਕਰਨ ਦੇ ਮਕਸਦ ਨਾਲ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਵਾਤਾਵਰਨ ਨੂੰ ਦੂਸ਼ਿਤ  ਹੋਣ ਤੋਂ ਬਚਾਉਣ।

          ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਡਾ. ਰਾਜਿੰਦਰ ਕੰਬੋਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਦੇਣ ਦੀ ਪ੍ਰਵਾਨਗੀ ਦੀ ਮਿਤੀ ਵਧਾਈ ਗਈ ਹੈ ਕਾਫੀ  ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਆਪਣੀ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਬਿਲਕੁਲ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਓਥੇ ਇਸ ਨਾਲ ਵਾਤਾਵਰਨ ਵੀ ਪ੍ਰਦੂਸ਼ਤ ਹੁੰਦਾ ਹੈ।

 

ਹੋਰ ਪੜ੍ਹੋ :- ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਮਿਆਦ ਵਿੱਚ ਵਾਧਾ: ਕੁਲਦੀਪ ਸਿੰਘ ਧਾਲੀਵਾਲ