ਸਿਹਤ ਵਿਭਾਗ ਵੱਲੋਂ ਅੱਖਾਂ ਦੀ ਜਾਂਚ ਸਬੰਧੀ ਚਲਾਈ ਜਾ ਰਹੀ ਹੈ ਵਿਸ਼ੇਸ਼ ਮੁਹਿੰਮ
ਸਮਾਜ ਸੇਵੀ ਤੇ ਧਾਰਮਿਕ ਜਥੇਬੰਦੀਆਂ ਨੂੰ ਵੱਧ ਤੋਂ ਵੱਧ ਕੈਂਪ ਲਗਵਾਉਣ ਦੀ ਅਪੀਲ
ਅੱਖਾਂ ਦੇ ਮਾਹਿਰ ਡਾਕਟਰਾਂ ਅਤੇ ਸਮੂਹ ਅਪਥਾਲਮਿਕ ਅਫਸਰਾਂ ਨਾਲ ਕੀਤੀ ਮੀਟਿੰਗ ਦੌਰਾਨ ਡਾ ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਨੇ ਕਿਹਾ ਕਿ ਸਾਡੀਆਂ ਅੱਖਾਂ ਕੁਦਰਤ ਦੀ ਬਹੁਤ ਵੱਡਮੁੱਲੀ ਦਾਤ ਹੈ ਅਤੇ ਇਨ੍ਹਾਂ ਨਾਲ ਅਸੀਂ ਆਪਣੀ ਜ਼ਿੰਦਗੀ ਦੀ ਹਰ ਖੁਸ਼ੀ ਗ਼ਮੀ ਵੇਖਦੇ ਹਾਂ ਇਸ ਲਈ ਇਹਨਾਂ ਦੀ ਸਾਂਭ ਸੰਭਾਲ਼ ਲਈ ਸਮੇਂ ਸਮੇਂ ਤੇ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋ ਅੱਖਾਂ ਦੀ ਜਾਂਚ ਸਬੰਧੀ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਸਿਵਲ ਸਰਜਨ ਬਰਨਾਲਾ ਵੱਲੋਂ ਸਮੂਹ ਸਮਾਜ ਸੇਵੀ ਤੇ ਧਾਰਮਿਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਕੈਂਪ ਲਗਵਾਉਣ ਲਈ ਸਿਹਤ ਵਿਭਾਗ ਨਾਲ ਤਾਲਮੇਲ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਅੱਖਾਂ ਦੀ ਜਾਂਚ ਸਬੰਧੀ ਮੁਫ਼ਤ ਸਿਹਤ ਸਹੂਲਤ ਮਿਲ ਸਕੇ।ਇਸ ਮੀਟਿੰਗ ਦੌਰਾਨ ਡਾ ਇੰਦੂ , ਡਾ ਅਮੋਲਦੀਪ ਕੌਰ ਅਤੇ ਮੈਡਮ ਅਰਾਧਨਾ ਹਾਜਿਰ ਸਨ।

English






