ਗੁਰਦਾਸਪੁਰ, 9 ਅਕਤੂਬਰ –
ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀਬਾੜੀ ਸੰਦਾਂ ਉੱਪਰ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਦਾ ਮੁੱਖ ਮੰਤਵ ਆਧੁਨਿਕ ਵਾਤਾਵਰਨ ਪੱਖੀ ਖੇਤੀਬਾੜੀ ਉਪਰਕਣਾਂ ਦੁਆਰਾ ਵਾਤਾਵਰਨ ਨੂੰ ਹਵਾ ਪ੍ਰਦੂਸ਼ਣ ਤੋਂ ਬਚਾਉਣਾ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਨਾਲ ਹੋਣ ਵਾਲੇ ਪੌਸ਼ਟਿਕ ਤੱਤਾਂ ਅਤੇ ਮਿੱਟੀ ਦੇ ਸੂਖਮ ਜੀਵ ਜੰਤੂਆਂ ਨੂੰ ਖਤਮ ਹੋਣ ਤੋਂ ਰੋਕਣਾ ਹੈ। ਇਨਾਂ ਆਧੁਨਿਕ ਮਸ਼ੀਨਾਂ ਦੀ ਵਰਤੋਂ ਦੁਆਰਾ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜੇ ਬਿਨਾਂ ਬਹੁਤ ਹੀ ਘੱਟ ਖਰਚੇ ਵਿੱਚ ਮਿੱਟੀ ਵਿੱਚ ਹੀ ਮਿਲਾਇਆ ਜਾ ਸਕਦਾ ਹੈ।
ਮੁੱਖ ਖੇਤੀਬਾੜੀ ਅਫਸਰ, ਗੁਰਦਾਸਪੁਰ ਡਾ. ਕੰਵਲਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਦੀ ਕੁਪ੍ਰਥਾ ਨੂੰ ਰੋਕਣ ਲਈ ਖੇਤੀਬਾੜੀ ਸੰਦ ਸਬਸਿਡੀ ’ਤੇ ਉਪਲੱਬਧ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਨਾ ਸਾੜਨ ਲਈ ਸਮਾਰਟ ਸੀਡਰ ਲੈਣ ਦੇ ਚਾਹਵਾਨਾਂ ਕਿਸਾਨਾਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਨਾਂ ਕਿਸਾਨਾਂ ਨੂੰ ਦੱਸਿਆ ਕਿ ਇਹ ਅਰਜ਼ੀਆਂ ਵਿਭਾਗ ਦੇ ਪੋਰਟਲ www.agrimachinerypb.com ਤੇ ਆਨਲਾਈਨ ਦਿੱਤੀਆਂ ਜਾ ਸਕਦੀਆਂ ਹਨ। ਇਹ ਅਰਜ਼ੀਆਂ ਦੇਣ ਦੀ ਆਖਰੀ ਮਿਤੀ 15 ਅਕਤੂਬਰ 2022 ਹੈ।
ਉਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਇਸ ਸਕੀਮ ਦਾ ਲਾਹਾ ਲੈਣਾ ਚਾਹੀਦਾ ਹੈ। ਉਨਾਂ ਕਿਹਾ ਕਿ ਕਿਸਾਨਾਂ ਨੂੰ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਲਾਹਾ ਲੈ ਕੇ ਵਾਤਾਵਰਨ ਪੱਖੀ ਬਣਦਿਆਂ ਪਰਾਲੀ ਨੂੰ ਸਾੜਨ ਤੋਂ ਗੁਰੇਜ ਕਰਨਾ ਚਾਹੀਦਾ ਹੈ।

English






