ਵਿਭਾਗਾਂ ਤੋਂ ਇਸਤੇ ਮੰਗੀ ਰਾਏ
ਫਾਜ਼ਿਲਕਾ, 24 ਦਸੰਬਰ 2024
ਲੋਕ ਨੂੰ ਬਿਤਹਰ ਪ੍ਰਸ਼ਾਸਨ ਮੁਹਈਆ ਕਰਵਾਉਣ ਅਤੇ ਭਵਿੱਖ ਦੇ ਵਿਕਾਸ ਦੇ ਨਕਸ਼ੇ ਤਰਾਸ਼ਣ ਲਈ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਰਹਿਨੁਮਾਈ ਵਿਚ 2047 ਲਈ ਭਵਿੱਖ ਦੇ ਵਿਕਾਸ ਦਾ ਦਸਤਾਵੇਜ (ਵਿਜਨ ਡਾਕੂਮੈਂਟ) ਜਾਰੀ ਕੀਤਾ ਗਿਆ ਹੈ। ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ਵਿਆਪੀ ਮੁਹਿੰਮ ‘ਪ੍ਰਸ਼ਾਸਨ ਗਾਓਂ ਕੀ ਔਰ’ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 19 ਤੋਂ 24 ਦਸੰਬਰ ਤੱਕ ‘ਸੁਸਾਸ਼ਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਮਨਾਇਆ ਜਾ ਰਿਹਾ ਹੈ। ਇਸੇ ਸੁਸਾਸ਼ਨ ਹਫਤੇ ਦੀ ਲੜੀ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਪਹਿਲਕਦਮੀ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਡਾ: ਮਨਦੀਪ ਕੌਰ ਨੇ ਦੱਸਿਆ ਕਿ ਇਸ ਦਸਤਾਵੇਜ ਵਿਚ ਸਾਰੇ ਵਿਭਾਗਾਂ ਦੇ ਭਵਿੱਖ ਦੀਆਂ ਯੋਜਨਾਵਾਂ ਨੂੰ ਸਾਮਿਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮੁੱਢਲੇ ਤੌਰ ਤੇ ਕੁਝ ਜਾਣਕਾਰੀਆਂ ਜੁਟਾ ਕੇ ਇਹ ਦਸਤਾਵੇਜ ਤਿਆਰ ਕੀਤਾ ਗਿਆ ਹੈ ਅਤੇ ਇਸ ਤੇ ਹੁਣ ਸਾਰੇ ਵਿਭਾਗਾਂ ਤੋਂ ਉਨ੍ਹਾਂ ਦੀ ਰਾਏ ਲਈ ਜਾਵੇਗਾ ਅਤੇ ਦੋ ਹਫਤੇ ਬਾਅਦ ਇਸਨੂੰ ਅੰਤਮ ਰੂਪ ਦਿੱਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਇਹ ਦਸਤਾਵੇਜ ਅਜਾਦੀ ਦੀ 100ਵੀਂ ਵਰ੍ਹੇਗੰਢ ਮੌਕੇ ਸਾਲ 2047 ਵਿਚ ਸਾਡਾ ਜ਼ਿਲ੍ਹਾ ਕਿਸ ਤਰਾਂ ਦਾ ਹੋਵੇ ਅਤੇ ਲੋਕਾਂ ਦਾ ਸਮਾਜਿਕ ਆਰਥਿਕ ਵਿਕਾਸ ਕਿਵੇਂ ਹੋਵੇ ਅਤੇ ਜ਼ਿਲ੍ਹੇ ਦਾ ਸਰਵਪੱਖੀ ਵਿਕਾਸ ਕਿਵੇਂ ਹੋਵੇ ਇਹ ਸਾਰੇ ਪੱਖ ਇਸ ਦਸਤਾਵੇਜ ਵਿਚ ਸ਼ਾਮਿਲ ਕੀਤੇ ਗਏ ਹਨ। ਇਸ ਲਈ ਇਹ ਦਸਤਾਵੇਜ ਆਉਣ ਵਾਲੇ ਸਾਲਾਂ ਵਿਚ ਸਾਰੇ ਵਿਭਾਗਾਂ ਲਈ ਇਕ ਪ੍ਰੇਰਕ ਦਸਤਾਵੇਜ ਵਜੋਂ ਕੰਮ ਕਰੇਗਾ ਅਤੇ ਇਹ ਸਾਡੇ ਸਭ ਲਈ ਟੀਚੇ ਵੀ ਮਿਥੇਗਾ।
ਇਸ ਮੌਕੇ ਐਸਡੀਐਮ ਸ੍ਰੀ ਕੰਵਰਜੀਤ ਸਿੰਘ ਮਾਨ, ਖੇਤੀਬਾੜੀ ਅਫ਼ਸਰ ਮਮਤਾ ਲੂਣਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਭੁਪਿੰਦਰ ਸਿੰਘ ਬਰਾੜ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

English






