ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਵੀ 25 ਹਜਾਰ ਰੁਪਏ ਦੀ ਮਦਦ ਪਿੰਡ ਵਾਸੀਆਂ ਦੇ ਸਹਿਯੋਗ ਲਈ ਦਿੱਤੀ
ਫਾਜਿ਼ਲਕਾ, 26 ਮਾਰਚ :-
ਫਾਜਿ਼ਲਕਾ ਦੇ ਪਿੰਡ ਬਕੈਣ ਵਾਲਾ ਵਿਚ ਆਏ ਵਾਅ ਵਰੋਲੇ ਤੋਂ ਬਾਅਦ ਨਿਵੇਕਲੀ ਪਹਿਲ ਕਰਦਿਆਂ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਦਾ ਚੈਕ ਪਿੰਡ ਦੇ ਸਰਪੰਚ ਹਰਿੰਦਰ ਸਿੰਘ ਨੂੰ ਭੇਂਟ ਕੀਤਾ ਅਤੇ ਕਿਹਾ ਕਿ ਪੰਚਾਇਤ ਇਸ ਰਕਮ ਦੀ ਵਰਤੋਂ ਪਿੰਡ ਦੇ ਲੋਕਾਂ ਨੂੰ ਰਾਹਤ ਦੇਣ ਲਈ ਜਿਵੇਂ ਚਾਹੇ ਕਰ ਸਕਦੀ ਹੈ। ਉਨ੍ਹਾਂ ਨੇ 83000 ਰੁਪਏ ਦਾ ਚੈਕ ਪੰਚਾਇਤ ਨੂੰ ਸੌਂਪਿਆਂ ਅਤੇ ਕਿਹਾ ਕਿ ਸਰਕਾਰ ਦੇ ਪੱਧਰ ਤੇ ਤਾਂ ਜ਼ੋ ਕੁਝ ਕੀਤਾ ਜਾ ਰਿਹਾ ਹੈ ਉਹ ਕੀਤਾ ਹੀ ਜਾ ਰਿਹਾ ਹੈ ਪਰ ਉਹ ਆਪਣੀ ਇਕ ਮਹੀਨੇ ਦੀ ਤਨਖਾਹ ਵੀ ਪਿੰਡ ਵਾਸੀਆਂ ਨੂੰ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਵੱਡੀ ਕੁਦਰਤੀ ਆਫਤ ਹੈ ਅਤੇ ਇਸ ਵਿਚ ਸਭ ਨੂੰ ਮਿਲ ਜ਼ੁਲ ਕੇ ਇਸਦਾ ਟਾਕਰਾ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸਾਰੇ ਲੋਕ ਸਹਿਯੋਗ ਕਰਨਗੇ ਤਾਂ ਭਾਈਚਾਰਕ ਸਹਿਯੋਗ ਨਾਲ ਅਸੀਂ ਪੀੜਤਾਂ ਦਾ ਦਰਦ ਕੁਝ ਘੱਟ ਕਰਨ ਵਿਚ ਸਹਾਈ ਸਿੱਧ ਹੋ ਸਕਦੇ ਹਾਂ।
ਇਸ ਮੌਕੇ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਵੀ ਆਪਣੀ ਤਨਖਾਹ ਵਿਚੋਂ 25 ਹਜਾਰ ਰੁਪਏ ਦੀ ਮਦਦ ਪਿੰਡ ਦੇ ਤੁਫਾਨ ਪੀੜਤਾਂ ਲਈ ਕਰਨ ਦਾ ਐਲਾਨ ਕੀਤਾ । ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨਿਕ ਪੱਧਰ ਤੇ ਵੀ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਹੀ ਉਹ ਖੁਦ ਵੀ ਆਪਣੀ ਤਰਫੋਂ ਪਿੰਡ ਵਾਸੀਆਂ ਦੀ ਮਦਦ ਕਰ ਰਹੇ ਹਨ।
ਇਸੇ ਤਰਾਂ ਪਹਿਲੇ ਦਿਨ ਤੋਂ ਪਿੰਡ ਵਿਚ ਰਹਿ ਕੇ ਰਾਹਤ ਕਾਰਜਾਂ ਨੂੰ ਜਮੀਨੀ ਪੱਧਰ ਤੇ ਲਾਗੂ ਕਰ ਰਹੇ ਤਹਿਸੀਲਦਾਰ ਸ੍ਰੀ ਸੁਖਦੇਵ ਸਿੰਘ ਨੇ ਵੀ ਪਿੰਡ ਵਿਚ ਰਾਹਤ ਕਾਰਜਾਂ ਲਈ 50 ਹਜਾਰ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ।
ਇਸ ਦੌਰਾਨ ਮੌਕੇ ਤੇ ਕੁਝ ਹੋਰ ਦਾਨਵੀਰ ਸੱਜਣਾਂ ਨੇ ਵੀ ਪਿੰਡ ਦੇ ਪੀੜਤਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ।
ਪਿੰਡ ਵਾਸੀਆਂ ਨੇ ਇਸ ਮਦਦ ਲਈ ਦਾਨਵੀਰਾਂ ਦਾ ਧੰਨਵਾਦ ਕੀਤਾ ਹੈ।

English






