ਭਗਵੰਤ ਮਾਨ ਨੇ ਬਸੀ ਪਠਾਣਾ ਦੇ ਉਮੀਦਵਾਰ ਰੁਪਿੰਦਰ ਹੈਪੀ ਲਈ ਕੀਤਾ ਚੋਣ ਪ੍ਰਚਾਰ
ਖਮਾਣੋਂ (ਫਤਿਹਗੜ ਸਾਹਿਬ)/ ਚੰਡੀਗੜ,16 ਫਰਵਰੀ 2022
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵਿਧਾਨ ਸਭਾ ਹਲਕਾ ਬਸੀ ਪਠਾਣਾ ਤੋਂ ‘ਆਪ’ ਦੇ ਉਮੀਦਵਾਰ ਰੁਪਿੰਦਰ ਹੈਪੀ ਦੇ ਹੱਕ ਵਿੱਚ ਖਮਾਣੋਂ ਵਿਖੇ ਚੋਣ ਮਾਰਚ ਕੀਤਾ। ਮਾਨ ਨੇ ਉਮੀਦਵਾਰ ਰੁਪਿੰਦਰ ਹੈਪੀ ਲਈ ਪ੍ਰਚਾਰ ਕਰਦਿਆਂ ਕਿਹਾ ਕਿ ਨਵੇਂ ਬਣੇ ਵਿਧਾਨ ਸਭਾ ਹਲਕੇ ਵਿੱਚ ਅਕਾਲੀ, ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਕੋਈ ਵਿਕਾਸ ਕੀਤਾ। ਇਸ ਇਲਾਕੇ ਵਿੱਚ ਇੱਕ ਵੀ ਵੱਡਾ ਉਦਯੋਗ ਜਾਂ ਸਰਕਾਰੀ ਹਸਪਤਾਲ ਨਹੀਂ ਬਣਾਇਆ। ਇਸ ਲਈ ਜ਼ਰੂਰੀ ਹੈ ਕਿ ਹੁਣ ਆਮ ਆਦਮੀ ਪਾਰਟੀ ਦੇ ਉਮੀਦਵਾਰ ਰੁਪਿੰਦਰ ਹੈਪੀ ਨੂੰ ਭਾਰੀ ਵੋਟਾਂ ਪਾ ਕੇ ਜਿਤਾਇਆ ਜਾਵੇ ਤਾਂ ਜੋ ਪੰਜਾਬ ਇਸ ਹਲਕੇ ਦਾ ਸਰਬਪੱਖੀ ਵਿਕਾਸ ਕੀਤਾ ਜਾ ਸਕੇ।
ਹੋਰ ਪੜ੍ਹੋ :- ਜੇ ਕੋਈ ਸਾਡਾ ਵਿਧਾਇਕ ਜਾਂ ਮੰਤਰੀ ਕਿਸੇ ਵਪਾਰੀ ਤੋਂ ਹਿੱਸਾ ਮੰਗੇਗਾ ਤਾਂ ਖ਼ਬਰ ਮਿਲਦੇ ਹੀ ਕਾਰਵਾਈ ਕਰਾਂਗੇ: ਅਰਵਿੰਦ ਕੇਜਰੀਵਾਲ
ਬੁੱਧਵਾਰ ਨੂੰ ਖਮਾਣੋਂ ਵਿਖੇ ਭਗਵੰਤ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 20 ਫਰਵਰੀ ਨੂੰ ਉਨਾਂ ਕੋਲ ਇੱਕ ਮੌਕਾ ਹੈ ਆਪਣੇ ਬੱਚਿਆਂ ਅਤੇ ਪੰਜਾਬ ਦੀ ਕਿਸਮਤ ਬਦਲਣ ਦਾ। ਸਿੱਖਿਆ ਅਤੇ ਇਲਾਜ ਵਿਵਸਥਾ ਠੀਕ ਕਰਨ ਦਾ। ਮਾਫੀਆ ਅਤੇ ਭ੍ਰਿਸ਼ਟਾਚਾਰ ਖਤਮ ਕਰਨ ਦਾ। ਬਿਜਲੀ ਪਾਣੀ ਦੀ ਸਮੱਸਿਆ ਦਾ ਹੱਲ ਕਰਨ ਦਾ। ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਕਿਸਾਨਾਂ ਨੂੰ ਕਰਜ਼ੇ ਤੋਂ ਮੁੱਕਤੀ ਦਿਵਾਉਣ ਦਾ । ਇਸ ਲਈ 20 ਫਰਵਰੀ ਨੂੰ ਸਭ ਲੋਕ ਆਮ ਆਦਮੀ ਪਾਰਟੀ ਦਾ ਸਾਥ ਦੇਣ ਅਤੇ ‘ਆਪ’ ਦੀ ਸਰਕਾਰ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਾਮਲ ਹੋਵੇਗੀ।
ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸੱਤਾ ਪਰਿਵਰਤਨ ਦੀ ਲਹਿਰ ਚੱਲ ਰਹੀ ਹੈ ਅਤੇ ਇਹ ਲਹਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਸੁਨੇਹਾ ਦੇ ਰਹੀ ਹੈ। ਇਸ ਲਈ ਇੱਥੋਂ ਦੇ ਵੋਟਰਾਂ ਨੇ ਵੀ ਆਪਣਾ ਆਗੂ ਅਤੇ ਸਰਕਾਰ ਬਦਲਣ ਦਾ ਫ਼ੈਸਲਾ ਕਰ ਲਿਆ ਹੈ।

English






