ਕਈ ਤਰ੍ਹਾਂ ਦੀ ਤਬਾਹੀ ਦਾ ਕਾਰਨ ਬਣਦੀ ਹੈ ਖੇਤਾਂ ਵਿੱਚ ਲਗਾਈ ਅੱਗ – ਚੇਅਰਮੈਨ ਰਮਨ ਬਹਿਲ

ਖੇਤੀਬਾੜੀ ਵਿਭਾਗ ਦੀ ਟੀਮ ਨਾਲ ਕਿਸਾਨਾਂ ਨੂੰ ਕੀਤਾ ਜਾਗਰੂਕ
 
ਗੁਰਦਾਸਪੁਹਰ, 13 ਅਕਤੂਬਰ (        ) – ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਖੇਤੀਬਾੜੀ ਵਿਭਾਗ ਦੀ ਟੀਮ ਨਾਲ ਤਿੱਬੜ ਅਤੇ ਆਸ-ਪਾਸ ਪਿੰਡਾਂ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਦੀ ਸ਼ੁੱਧਤਾ ਬਣਾਈ ਰੱਖਣ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਜਿੱਥੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਉਸਦੇ ਨਾਲ ਹੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਵਿਭਾਗ ਵੱਲੋਂ ਕਿਸਾਨਾਂ ਨੂੰ ਸਬਸਿਡੀ ਤੇ ਸੰਦ ਵੀ ਦਿੱਤੇ ਜਾ ਰਹੇ ਹਨ। ਖੇਤਾਂ ਵਿੱਚ ਅੱਗ ਲਗਾਉਣ ਨਾਲ ਹੁੰਦੇ ਨੁਕਸਾਨਾਂ ਦਾ ਹਵਾਲਾ ਦਿੰਦਿਆਂ ਸ੍ਰੀ ਰਮਨ ਬਹਿਲ ਨੇ ਅਪੀਲ ਕੀਤੀ ਕਿ ਇਹ ਅੱਗ ਸਾਡੇ ਵਾਤਾਵਰਨ ਮਿੱਟੀ ਪਾਣੀ ਲਈ ਬੇਹੱਦ ਹਾਨੀਕਾਰਕ ਹੈ। ਅੱਗ ਨਾ ਸਿਰਫ ਮਨੁੱਖੀ ਸਿਹਤ ਨੂੰ ਪ੍ਰਭਾਵਿਤ ਕਰਦੀ ਹੈ ਸਗੋਂ ਇਸ ਨਾਲ ਕਈ ਹਾਦਸੇ ਹੁੰਦੇ ਹਨ ਅਤੇ ਜੀਵ ਜੰਤੂ ਵੀ ਸੜ ਕੇ ਸੁਆਹ ਹੋ ਜਾਂਦੇ ਹਨ।

ਇਸ ਮੌਕੇ ਖੇਤੀਬਾੜੀ ਵਿਸਥਾਰ ਅਫਸਰ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਨਿਰੰਤਰ ਕੈਂਪ ਲਗਾਏ ਜਾ ਰਹੇ ਹਨ ਅਤੇ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਕਿਸਾਨਾਂ ਨੂੰ ਬਿਨ੍ਹਾਂ ਪਰਾਲੀ ਨੂੰ ਅੱਗ ਲਗਾਏ ਕਣਕ ਤੇ ਹੋਰ ਫਸਲਾਂ ਬੀਜ਼ਣ ਬਾਰੇ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵੀ ਅੱਗ ਨਾ ਲਗਾਉਣ ਲਈ ਸਹਿਮਤ ਹੋਏ ਹਨ।

ਇਸ ਮੌਕੇ ਸਰਕਲ ਇੰਚਾਰਜ ਅਤੇ ਖੇਤੀਬਾੜੀ ਵਿਸਥਾਰ ਅਫ਼ਸਰ ਹਰਮਨਪ੍ਰੀਤ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ ਮਨਜੀਤ ਕੌਰ, ਖੇਤੀਬਾੜੀ ਉੱਪ ਨਿਰੀਖਕ ਸੰਧਿਆ ਅਤੇ ਖੇਤੀਬਾੜੀ ਉਪ ਨਿਰੀਖਕ ਹਿਤੇਸ਼ ਵੀ ਮੌਜੂਦ ਸਨ।

 

ਹੋਰ ਪੜ੍ਹੋ :-  ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਨਵੀਨਤਮ ਮਸ਼ੀਨਰੀ ਵਰਤੋਂ ‘ਚ ਲਿਆਉਣ ਦੀ ਅਪੀਲ