ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀਮਤੀ ਮਿਥੀਲੇਸ਼ ਰਾਣੀ ਮਾਥੁਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 4 ਮਈ : ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ  ਪੀ ਟੀ ਸੀ ਨੈਟਵਰਕ ਦੇ ਮੈਨੇਜਿੰਗ ਡਾਇਰੈਕਟਰ ਤੇ ਪ੍ਰੈਜ਼ੀਡੈਂਟ ਰਬਿੰਦਰ ਨਰਾਇਣ ਦੇ ਮਾਤਾ ਸ੍ਰੀਮਤੀ ਮਿਥੀਲੇਸ਼ ਰਾਣੀ ਮਾਥੁਰ ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਆਪਣੇ ਸ਼ੋਕ ਸੰਦੇਸ਼ ਵਿਚ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਦੁਖੀ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੁੰ ਸ਼ਾਂਤੀ ਬਖ਼ਸ਼ਣ ਦੀ ਅਰਦਾਸ ਕੀਤੀ।
ਸ੍ਰੀ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਨਰਾਇਣ ਨਾਲ ਨਿੱਜੀ ਤੌਰ ’ਤੇ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਉਹ ਸਮਝ ਸਕਦੇ ਹਨ ਕਿ  ਪੀ ਟੀ ਸੀ ਮੁਖੀ ਇਸ ਵੇਲੇ ਕਿੰਨੀ ਪੀੜਾ ਵਿਚੋਂ ਲੰਘ ਰਹੇ ਹਨ ਤੇ ਉਹਨਾਂ  ਨੇ ਉਹਨਾਂ ਨੂੰ ਦੁੱਖ ਦੀ ਇਸਘੜੀ ਵਿਚ ਹੌਂਸਲਾ ਰੱਖਣ ਤੇ ਮਜ਼ਬੂਤ ਹੋਣ ਦਾ ਧਰਵਾਸ ਦਿੱਤਾ।
ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਅਤੇ ਸਾਬਕਾ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਵੀ ਪਰਿਵਾਰ ਨਾਲ ਡੂੰਘੇ ਦੁੱਖ ਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ। ਸ੍ਰੀਮਤੀ ਬਾਦਲ ਨੇ ਕਿਹਾ ਕਿ ਸ੍ਰੀਮਤੀ ਮਿਥੀਲੇਸ਼ ਰਾਣੀ ਮਾਥੁਰ ਇਕ ਮਜ਼ਬੂਤ ਮਹਿਲਾ ਸਨ  ਜੋ ਨਰਾਇਣ ਪਰਿਵਾਰ ਦੀ ਆਧਾਰ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ  ਵੱਡਾ ਘਾਟਾ ਪਿਆ ਹੈ ਜੋ ਕਦੇ ਪੂਰਾ ਨਹੀਂ ਹੋ ਸਕਦਾ। ਉਹਨਾਂ ਕਿਹਾ ਕਿ ਉਹ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ ਕਿ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨੂੰ ਹੌਂਸਲਾ ਤੇ ਮਜ਼ਬੂਤੀ ਦੇਣ। ਸ੍ਰੀ ਮਜੀਠੀਆ ਨੇ ਵੀ ਸ੍ਰੀਮਤੀ ਮਾਥੁਰ ਦੇ ਅਕਾਲ ਚਲਾਣੇ ’ਤੇ ਡੂੰਘਾ ਦੁਖ ਪ੍ਰਗਟ ਕੀਤਾ।