ਸ਼ਹਿਰੀ ਨੌਜਵਾਨਾਂ ਲਈ ਮੁਫ਼ਤ ਰੋਜ਼ਗਾਰ ਕਿੱਤਾ ਮੁਖੀ ਹੁਨਰ ਸਿਖਲਾਈ ਕੋਰਸ ਦੀ ਸ਼ੁਰੂਆਤ: ਏ.ਡੀ.ਸੀ.(ਜ)

ZILA ROZGAR
ਸ਼ਹਿਰੀ ਨੌਜਵਾਨਾਂ ਲਈ ਮੁਫ਼ਤ ਰੋਜ਼ਗਾਰ ਕਿੱਤਾ ਮੁਖੀ ਹੁਨਰ ਸਿਖਲਾਈ ਕੋਰਸ ਦੀ ਸ਼ੁਰੂਆਤ: ਏ.ਡੀ.ਸੀ.(ਜ)
ਰੂਪਨਗਰ, 5 ਜਨਵਰੀ 2023
ਜ਼ਿਲ੍ਹਾ ਰੂਪਨਗਰ ਵਿਖੇ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਡੇਅ.ਐਨ.ਯੂ.ਐਲ.ਐਮ ਸਕੀਮ ਤਹਿਤ ਜ਼ਿਲ੍ਹੇ ਦੇ ਸ਼ਹਿਰੀ ਨੌਜਵਾਨਾਂ ਲਈ ਮੁਫ਼ਤ ਰੋਜ਼ਗਾਰ ਕਿੱਤਾ ਮੁਖੀ ਹੁਨਰ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਹਰਜੋਤ ਕੌਰ ਨੇ ਦੱਸਿਆ ਹੈ ਕਿ ਇਹ ਕੋਰਸ ਸ਼ਹਿਰੀ ਨੌਜਵਾਨਾਂ ਲਈ ਇੱਕ ਬਹੁਤ ਹੀ ਵਧੀਆ ਉਪਰਾਲਾ ਸਾਬਿਤ ਹੋਵੇਗਾ।

ਹੋਰ ਪੜ੍ਹੋ – ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਰੋਹ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ

ਉਨ੍ਹਾਂ ਦੱਸਿਆ ਕਿ ਇਸ ਵਿੱਚ ਫੀਲਡ ਟੈਕਨੀਸ਼ੀਅਨ ਨੈੱਟਵਰਕਿੰਗ ਐਂਡ ਸਟੋਰੇਜ਼, ਆਈ.ਟੀ ਕੋਆਰਡੀਨੇਸਨ ਇਨ ਸਕੂਲ, ਡਾਕੂਮੈਟਸ ਅਸਿਸਟੈਂਟ, ਪਲੰਬਰ ਜਨਰਲ, ਡਾਟਾ ਐਟਰੀ ਓਪਰੇਟਰ, ਫੀਲਡ ਟੈਕਨੀਸ਼ੀਅਨ ਐਡ ਅਦਰ ਹੋਮ ਅਪਲਾਇਸ, ਹੈਅਰ ਸਟੇਲਿਸਟ, ਸੇਇੰਗ ਮਸੀਨ ਉਪਰੇਟਰ (ਟੇਲਰਿੰਗ), ਦੀ 3 ਤੋ 4 ਮਹੀਨਿਆਂ ਦੀ ਮੁਫ਼ਤ ਹੁਨਰ ਸਿਖਲਾਈ ਦਿੱਤੀ ਜਾਣੀ ਹੈ। ਸਿਖਲਾਈ ਦੇ ਨਾਲ ਹੀ ਬੇਸਿਕ ਕੰਪਿਊਟਰ, ਸਾਫਟ ਸਕਿੱਲ ਆਦਿ ਵੀ ਸਿਖਾਇਆ ਜਾਣਾ ਹੈ।
ਉਹਨਾਂ ਨੇ ਇਹ ਵੀ ਦੱਸਿਆ ਹੈ ਕਿ ਟ੍ਰੇਨਿੰਗ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਨੂੰ ਵਰਦੀਆਂ, ਕਿਤਾਬਾਂ ਅਤੇ ਆਉਣ ਜਾਣ ਦਾ ਕਿਰਾਇਆ ਵੀ ਦਿੱਤਾ ਜਾਵੇਗਾ। ਟ੍ਰੇਨਿੰਗ ਤੋਂ ਬਾਅਦ ਉਮੀਦਵਾਰਾਂ ਨੂੰ ਮਾਨਤਾ ਪ੍ਰਾਪਤ ਸਰਕਾਰ ਵੱਲੋਂ ਸਰਟੀਫਿਕੇਟ ਅਤੇ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਅਵਸਰ ਵੀ ਮੁਹੱਇਆ ਕਰਵਾਏ ਜਾਣਗੇ।
ਬਲਾਕ ਮਿਸਨ ਮੇਨੈਜਰ ਗੁਰਪ੍ਰੀਤ ਸਿੰਘ, ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋ ਜ਼ਿਲ੍ਹੇ ਦੇ ਸ਼ਹਿਰੀ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਅਪੀਲ ਕੀਤੀ ਗਈ ਕਿ ਕੋਈ ਵੀ ਚਾਹਵਾਨ ਉਮੀਦਵਾਰ ਜੋ ਘੱਟੋ-ਘੱਟ ਦਸਵੀਂ ਪਾਸ ਹਨ ਉਹ ਜਿਲ੍ਹਾ ਰੋਜ਼ਗਾਰ ਦਫ਼ਤਰ, ਡੀਸੀ ਕੰਪਲੈਕਸ ਕਮਰਾ ਨੰ: 9 ਵਿਖੇ ਆਪਣੇ ਜ਼ਰੂਰੀ ਦਸਤਾਵੇਜ਼ ਲੈ ਕੇ ਮਿਲ ਸਕਦਾ ਹਨ। ਵਧੇਰੇ ਜਾਣਕਾਰੀ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਟੀਮ ਦੇ ਨਾਲ ਮੋਬਾਇਲ ਨੰ: 88724-88853 ਤੇ ਸਪੰਰਕ ਕਰ ਸਕਦਾ ਹੈ।