ਪਿੰਡ ਰਾਜੀਆ ਵਿਚ ਲਾਇਆ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਮੁਫ਼ਤ ਜਾਂਚ ਕੈਂਪ
ਪਿੰਡ ਰਾਜੀਆ ਵਿਚ ਲਾਇਆ ਅੱਖਾਂ ਦਾ ਮੁਫ਼ਤ ਜਾਂਚ ਕੈਂਪ
ਕੈਂਪ ਦੌਰਾਨ 298 ਮਰੀਜ਼ਾਂ ਦੀ ਕੀਤੀ ਗਈ ਜਾਂਚ

ਤਪਾ/ਬਰਨਾਲਾ, 16 ਅਕਤੂਬਰ 2021

ਜ਼ਿਲਾ ਬਰਨਾਲਾ ਦੇ ਪਿੰਡ ਰਾਜੀਆ ਵਿਖੇ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਸ਼੍ਰੀ ਕੁਮਾਰ ਸੌਰਭ ਰਾਜ ਦੀ ਅਗਵਾਈ ਹੇਠ ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਤੇ ਸਿਹਤ ਵਿਭਾਗ ਵੱਲੋਂ ਅੱਖਾਂ ਦਾ ਮੁਫ਼ਤ ਚੈਕਅੱਪ ਕੈਂਪ ਲਗਾਇਆ ਗਿਆ ਹੈ। ਇਹ ਕੈਂਪ ਪਿੰਡ ਰਾਜੀਆ ਦੀ ਗ੍ਰਾਮ ਪੰਚਾਇਤ ਅਤੇ ਡੇਰਾ ਸ਼ਿਵ ਸਰ ਰਾਜੀਆ ਦੇ ਸਹਿਯੋਗ ਨਾਲ ਲਗਾਇਆ ਗਿਆ।

ਹੋਰ ਪੜ੍ਹੋ :-ਸਨਅਤਕਾਰਾਂ-ਵਪਾਰੀਆਂ ਦੀਆਂ ਜਾਇਜ਼ ਮੰਗਾਂ ਪੂਰੀਆਂ ਹੋਣਗੀਆਂ -ਸੋਨੀ

ਇਸ ਮੌਕੇ ਜ਼ਿਲਾ ਰੈੱਡ ਕ੍ਰਾਸ ਸੁਸਾਇਟੀ ਦੇ ਸਕੱਤਰ ਸਰਵਣ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ ਸਿਹਤ ਵਿਭਾਗ ਦੀ ਟੀਮ ਵੱਲੋਂ 298 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, ਜਿਨਾਂ ਵਿੱਚੋਂ 38 ਮਰੀਜ਼ਾਂ ਦੇ ਆਪਰੇਸ਼ਨ/ਲੈਂਜ਼ ਪਾਏ ਜਾਣਗੇ।

ਇਸ ਮੌਕੇ ਸਿਹਤ ਵਿਭਾਗ ਬਰਨਾਲਾ ਤੋਂ ਅੱਖਾਂ ਦੇ ਮਾਹਿਰ ਡਾ. ਇੰਦੂ ਬਾਂਸਲ, ਡਾ. ਅਮੋਲਦੀਪ ਕੌਰ, ਪਿੰਡ ਦੇ ਪੰਚਾਇਤੀ ਨੁਮਾਇੰਦੇ ਆਦਿ ਹਾਜ਼ਰ ਸਨ।