ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਸਕਿੱਲ ਟ੍ਰੇਨਿੰਗ ਹਾਸਲ ਕਰ ਕੇ ਸਵੈ-ਨਿਰਭਰ ਬਣਨ ਦਾ ਸੱਦਾ
ਕਿਹਾ ਚਾਹਵਾਨ ਉਮੀਦਵਾਰ 98786-60673 ’ਤੇ ਕਰ ਸਕਦੇ ਨੇ ਸੰਪਰਕ
ਜਲੰਧਰ, 23 ਜੂਨ :-

ਵੱਖ-ਵੱਖ ਟਰੇਡਾਂ/ਸੈਕਟਰਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਹੁਨਰਮੰਦ ਅਤੇ ਪੇਸ਼ੇਵਰ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਹੁਨਰ ਵਿਕਾਸ ਕੋਰਸਾਂ ਤਹਿਤ 2700 ਤੋਂ ਵੱਧ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ।ਇਹ ਸਿਖਲਾਈ ਉਦਯੋਗਿਕ ਅਤੇ ਹੋਰ ਖੇਤਰਾਂ ਦੀ ਲੋੜ ਅਨੁਸਾਰ ਦਿੱਤੀ ਜਾ ਰਹੀ ਹੈ ਤਾਂ ਜੋ ਇਹ ਨੌਜਵਾਨ ਆਪੋ-ਆਪਣੇ ਖੇਤਰਾਂ ਵਿੱਚ ਨੌਕਰੀਆਂ ਪ੍ਰਾਪਤ ਕਰ ਸਕਣ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਮੌਜੂਦਾ ਸਮੇਂ ਜ਼ਿਲ੍ਹੇ ਵਿੱਚ ਪੇਂਡੂ ਵਿਕਾਸ ਮੰਤਰਾਲੇ ਵੱਲੋਂ ਸਪਾਂਸਰ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲ ਯੋਜਨਾ ਤਹਿਤ 10 ਟ੍ਰੇਨਿੰਗ ਪਾਰਟਨਰਾਂ ਵੱਲੋਂ ਸੈਂਟਰ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿੱਚ 1500 ਦੇ ਲਗਭਗ ਸਿਖਿਆਰਥੀਆਂ ਵੱਲੋਂ ਵੱਖ-ਵੱਖ ਕੋਰਸਾਂ ਵਿੱਚ ਟ੍ਰੇਨਿੰਗ ਹਾਸਲ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਯੋਜਨਾ ਅਧੀਨ ਹੁਣ ਤੱਕ ਕੁੱਲ 1245 ਸਿਖਿਆਰਥੀਆਂ ਨੂੰ ਹੁਨਰ ਸਿਖਲਾਈ ਮੁਕੰਮਲ ਕਰਨ ਉਪਰੰਤ ਪ੍ਰਾਈਵੇਟ ਖੇਤਰ ਵਿੱਚ ਨੌਕਰੀ ‘ਤੇ ਲਗਵਾਇਆ ਜਾ ਚੁੱਕਾ ਹੈ। ਇਸੇ ਤਰ੍ਹਾਂ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਮੰਤਰਾਲੇ ਅਧੀਨ ਚੱਲ ਰਹੀ ਦੀਨ ਦਿਆਲ ਅੰਤੋਦਿਆ ਯੋਜਨਾ-ਨੈਸ਼ਨਲ ਅਰਬਨ ਲਾਈਵਲੀਹੁਡ ਮਿਸ਼ਨ ਤਹਿਤ ਕੁੱਲ 5 ਟ੍ਰੇਨਿੰਗ ਪਾਰਟਨਰਾਂ ਵੱਲੋਂ ਸੈਂਟਰ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਕਰਵਾਏ ਜਾ ਰਹੇ ਵੱਖ-ਵੱਖ ਕੋਰਸਾਂ ਵਿੱਚ ਕਰੀਬ 1200 ਸਿਖਿਆਰਥੀ ਹੁਨਰ ਸਿਖਲਾਈ ਪ੍ਰਾਪਤ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸਕੀਮਾਂ ਤਹਿਤ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰ ਦੇ ਆਰਥਿਕ ਪੱਖੋਂ ਕਮਜ਼ੋਰ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਪ੍ਰਾਈਵੇਟ ਟ੍ਰੇਨਿੰਗ ਪਾਰਟਨਰਾਂ ਰਾਹੀਂ ਵੱਖ-ਵੱਖ ਸਕਿੱਲ ਕੋਰਸ ਕਰਵਾਏ ਜਾਂਦੇ ਹਨ, ਜਿਨ੍ਹਾਂ ਵਿੱਚ ਹੈਲਥ ਕੇਅਰ, ਕੁਕਿੰਗ, ਫੈਸ਼ਨ ਡਿਜ਼ਾਈਨਿੰਗ, ਮਿਲ ਆਪ੍ਰੇਟਰ, ਨਰਸਿੰਗ, ਸੀ.ਐਨ.ਸੀ. ਆਪ੍ਰੇਟਰ, ਫੂਡ ਪ੍ਰੋਸੈਸਿੰਗ, ਕਸਟਮਰ ਕੇਅਰ ਮੈਨੇਜਰ,ਮਲਟੀ ਕੁਜ਼ੀਨ ਕੁੱਕ ਆਦਿ ਕੋਰਸ ਸ਼ਾਮਲ ਹਨ।
ਘਨਸ਼ਿਆਮ ਥੋਰੀ ਨੇ ਅੱਗੇ ਦੱਸਿਆ ਕਿ ਦੀਨ ਦਿਆਲ ਓਪਾਧਿਆਏ ਗ੍ਰਾਮੀਣ ਕੌਸ਼ਲ ਯੋਜਨਾ ਤਹਿਤ 15-35 ਸਾਲ ਉਮਰ ਦਾ ਗਰੀਬ ਪਰਿਵਾਰ ਨਾਲ ਸਬੰਧਤ ਕੋਈ ਵੀ ਪੇਂਡੂ ਨੌਜਵਾਨ ਹੁਨਰ ਸਿਖਲਾਈ ਹਾਸਲ ਕਰ ਸਕਦਾ ਹੈ। ਨੈਸ਼ਨਲ ਅਰਬਨ ਲਾਈਵਲੀਹੁੱਡ ਮਿਸ਼ਨ ਤਹਿਤ 18-35 ਸਾਲ ਉਮਰ ਦਾ ਗਰੀਬ ਪਰਿਵਾਰ ਨਾਲ ਸਬੰਧਤ ਸ਼ਹਿਰੀ ਨੌਜਵਾਨ, ਜਿਨ੍ਹਾਂ ਦੀ ਸਾਲਾਨਾ ਆਮਦਨ ਤਿੰਨ ਲੱਖ ਰੁਪਏ ਤੋਂ ਘੱਟ ਹੋਵੇ, ਸਿਖਲਾਈ ਹਾਸਲ ਕਰਨ ਦੇ ਯੋਗ ਹੈ। ਇਨ੍ਹਾਂ ਦੋਵਾਂ ਯੋਜਵਾਨਾਂ ਤਹਿਤ ਸਿਖਲਾਈ ਲੈਣ ਵਾਲੇ ਸਿਖਿਆਰਥੀਆਂ ਨੂੰ ਮੁਫ਼ਤ ਵਰਦੀ, ਕਿਤਾਬਾਂ ਤੇ ਟ੍ਰੇਨਿੰਗ ਸਮੱਗਰੀ ਮੁਹੱਈਆ ਕਰਵਾਉਣ ਤੋਂ ਇਲਾਵਾ ਆਵਾਜਾਈ ਸਹੂਲਤ ਅਤੇ ਪਲੇਸਮੈਂਟ ਵਿੱਚ ਵੀ ਮਦਦ ਪ੍ਰਦਾਨ ਕੀਤੀ ਜਾਂਦੀ ਹੈ।
ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਸਕੀਮਾਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਹੁਨਰ ਸਿਖਲਾਈ ਹਾਸਲ ਕਰ ਕੇ ਸਵੈ-ਨਿਰਭਰ ਬਣ ਸਕਣ। ਉਨ੍ਹਾਂ ਨੌਜਵਾਨਾਂ ਨੂੰ ਮੁਫ਼ਤ ਸਿਖਲਾਈ ਦਾ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਜ਼ਿਲ੍ਹਾ ਮੈਨੇਜਰ ਸੂਰਜ ਕਲੇਰ ਨਾਲ 98786-60673 ‘ਤੇ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ।

English