ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਲਈ ਸ਼੍ਰੋਮਣੀ ਕਮੇਟੀ ਠੋਸ ਯੋਜਨਾ ਉਲੀਕੇ : ਗਲੋਬਲ ਸਿੱਖ ਕੌਂਸਲ

— ਸ਼੍ਰੋਮਣੀ ਕਮੇਟੀ ਮੈਂਬਰ ਅੰਮ੍ਰਿਤ ਸੰਚਾਰ ਤੇ ਗੁਰਸਿੱਖੀ ਦਾ ਪ੍ਰਚਾਰ ਪਿੰਡ ਪੱਧਰ ਤੇ ਕਰਨ

ਚੰਡੀਗੜ੍ਹ,  8 ਅਕਤੂਬਰ :

ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ਅਪੀਲ ਕੀਤੀ ਹੈ ਕਿ ਸਿੱਖਾਂ ਦੀ ਮੁੱਢਲੀ ਧਾਰਮਿਕ ਸੰਸਥਾ ਵਜੋਂ ਆਪਣੀ ਅਹਿਮ ਭੂਮਿਕਾ ਦੇ ਮੱਦੇਨਜਰ ਸਿੱਖ ਕੌਮ ਨੂੰ ਦਰਪੇਸ਼ ਅਨੇਕਾਂ ਚੁਣੌਤੀਆਂ ਦੇ ਹੱਲ ਲਈ ਤੁਰੰਤ ਠੋਸ ਯੋਜਨਾ ਉਲੀਕੇ।

ਐਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੂੰ ਲਿਖੇ ਪੱਤਰ ਵਿੱਚ ਜੀ.ਐਸ.ਸੀ. ਦੀ ਪ੍ਰਧਾਨ ਲੇਡੀ ਸਿੰਘ ਡਾ. ਕੰਵਲਜੀਤ ਕੌਰ ਨੇ ਸੁਝਾਅ ਦਿੱਤਾ ਹੈ ਕਿ ਉਹ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਬਣਦੀ ਜਿੰਮੇਵਾਰੀ ਨਿਭਾਉਣ ਅਤੇ ਪਿੰਡਾਂ ਵਿੱਚ ਬਰਾਬਰੀ ਦੇ ਸਿੱਖ ਸਿਧਾਂਤਾਂਅੰਮ੍ਰਿਤ ਸੰਚਾਰ ਤੇ ਗੁਰਸਿੱਖੀ ਨੂੰ ਬਿਹਤਰ ਤਰੀਕੇ ਨਾਲ ਪ੍ਰਫੁੱਲਤ ਕਰਨ ਲਈ ਆਪੋ-ਆਪਣੇ ਹਲਕਿਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਕਹਿਣ। ਜੀ.ਐਸ.ਸੀ. ਦੀ ਪ੍ਰਧਾਨ ਨੇ ਭਵਿੱਖੀ ਖ਼ਦਸ਼ਾ ਜ਼ਾਹਰ ਕਰਦਿਆਂ ਕਿਹਾ ਹੈ ਕਿ ਹੇਠਲੇ ਪੱਧਰ ਉੱਪਰ ਗੁਰਬਾਣੀਮਰਿਯਾਦਾ ਅਤੇ ਅੰਮ੍ਰਿਤ ਪ੍ਰਚਾਰ ਦੇ ਪ੍ਰਚਾਰ-ਪ੍ਰਸਾਰ ਨੂੰ ਨਜ਼ਰਅੰਦਾਜ਼ ਕਰਨ ਦੇ ਵਿਨਾਸ਼ਕਾਰੀ ਨਤੀਜੇ ਨਿੱਕਲ ਸਕਦੇ ਹਨ ਕਿਉਂਕਿ ਅਗਿਆਨ ਲੋਕਾਂ ਦੇ ਅਨੈਤਿਕ ਧਰਮ ਪਰਿਵਰਤਨ ਲਈ ਸੰਭਾਵੀ ਤੌਰ ਤੇ ਈਸਾਈ ਪਾਦਰੀਆਂ ਤੇ ਪ੍ਰਚਾਰਕਾਂ ਵੱਲੋਂ ਅਜਿਹੀ ਸਥਿਤੀ ਦਾ ਫ਼ਾਇਦਾ ਉਠਾਇਆ ਜਾਂਦਾ ਹੈ।

ਇਸ ਤੋਂ ਇਲਾਵਾਗਲੋਬਲ ਸਿੱਖ ਕੌਂਸਲ ਨੇ ਇਸ ਗੱਲ ਤੇ ਜ਼ੋਰ ਦਿੱਤਾ ਹੈ ਕਿ ਐਸ.ਜੀ.ਪੀ.ਸੀ. ਮੈਂਬਰਾਂ ਨੂੰ ਆਪਣੇ ਹਲਕੇ ਦੇ ਲੋਕਾਂ ਨਾਲ ਨਜ਼ਦੀਕੀ ਸਬੰਧ ਸਥਾਪਤ ਕਰਨੇ ਚਾਹੀਦੇ ਹਨ ਅਤੇਧਾਰਮਿਕ ਪ੍ਰਚਾਰਕਾਂ ਦੇ ਸਹਿਯੋਗ ਨਾਲਸਿੱਖੀ ਅਤੇ ਅੰਮ੍ਰਿਤ ਪ੍ਰਚਾਰ ਦੀ ਲਹਿਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਿੰਡਾਂ ਵਿੱਚ ਨੌਜਵਾਨਾਂ ਵੱਲੋਂ ਨਸ਼ਿਆਂ ਦੀ ਵਰਤੋਂ ਵਿੱਚ ਹੋ ਰਹੇ ਚਿੰਤਾਜਨਕ ਵਾਧੇ ਵਿਰੁੱਧ ਅਜਿਹੇ ਪ੍ਰਭਾਵਿਤ ਪਰਿਵਾਰਾਂ ਤੇ ਨੌਜਵਾਨਾਂ ਨੂੰ ਬਚਾਉਣ ਲਈ ਸਰਗਰਮੀ ਨਾਲ ਮੁਹਿੰਮ ਚਲਾਉਣ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਧਰਮ ਪ੍ਰਚਾਰ ਲਹਿਰ’ ਤਹਿਤ ਉੱਘੇ ਰਾਗੀਢਾਡੀਪ੍ਰਚਾਰਕ ਜਥਿਆਂ ਤੇ ਸਿੱਖ ਕਥਾਵਾਚਕਾਂ ਨੂੰ ਪਿੰਡਾਂ-ਸ਼ਹਿਰਾਂ ਵਿੱਚ ਗੁਰਬਾਣੀਕੀਰਤਨ ਅਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ ਤੇ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਦੇ ਪ੍ਰੋਗਰਾਮ ਅਤੇ ਵਿੱਦਿਅਕ ਸੰਸਥਾਵਾਂ ਵਿਚ ਧਾਰਮਿਕ ਮੁਕਾਬਲੇ ਕਰਵਾਏ ਜਾਣ। ਇਸ ਦੇ ਨਾਲ ਹੀ ਕੇਸਾਧਾਰੀ‘ ਖੇਡ ਸਮਾਗਮਾਂ ਕਰਵਾਉਣ ਤੇ ਵੀ ਧਿਆਨ ਦਿੱਤਾ ਜਾਣਾ ਚਾਹੀਦਾ ਹੈ ਅਤੇ ਖਾਸ ਤੌਰ ਤੇ ਹਰ ਗੁਰਦੁਆਰੇ ਵਿੱਚ ਸਿੱਖ ਮਾਰਸ਼ਲ ਆਰਟ ਗੱਤਕਾ ਦੇ ਸਿਖਲਾਈ ਕੈਂਪ ਲਾਏ ਜਾਣ।

ਲੇਡੀ ਸਿੰਘ ਨੇ ਪੰਜਾਬ ਵਿੱਚ ਜ਼ਮੀਨੀ ਪੱਧਰ ਤੇ ਸਿੱਖ ਸਿਧਾਂਤਾਂ ਦੇ ਅਧੂਰੇ ਪ੍ਰਚਾਰ ਨੂੰ ਲੈ ਕੇ ਵਿਸ਼ਵ ਸਿੱਖ ਭਾਈਚਾਰੇ ਅੰਦਰ ਵੱਧ ਰਹੀ ਚਿੰਤਾ ਨੂੰ ਉਜਾਗਰ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਹ ਯਕੀਨੀ ਬਣਾਉਣ ਲਈ ਆਪਣੇ ਪ੍ਰਭਾਵ ਦੀ ਵਰਤੋਂ ਕਰਨ ਕਿ ਪੰਜਾਬੀਆਂ ਨਾਲ ਨੌਕਰੀ ਦੇ ਮੌਕਿਆਂ ਵਿੱਚ ਵਿਤਕਰਾ ਨਾ ਕੀਤਾ ਜਾਵੇ। ਉਨਾਂ ਅੱਗੇ ਕਿਹਾ ਕਿ ਅਜਿਹੇ ਵਿਤਕਰੇ ਕਾਰਨ ਹੀ ਬਹੁਤ ਸਾਰੇ ਸਿੱਖ ਬੱਚੇ ਦੂਜੇ ਰਾਜਾਂ ਅਤੇ ਬਾਹਰਲੇ ਮੁਲਕਾਂ ਵਿੱਚ ਰੋਜ਼ੀ-ਰੋਟੀ ਦੀ ਭਾਲ ਕਰਨ ਲਈ ਮਜਬੂਰ ਹਨ ਜਿਸਦਾ ਪੰਜਾਬ ਨੂੰ ਨੁਕਸਾਨ ਹੋ ਰਿਹਾ ਹੈ।