ਸਰਕਾਰ ਖੇਡਾਂ ਨੂੰ ਪ੍ਰਫੁਲੱਤ ਕਰਨ ਤੇ ਦੇ ਰਹੀ ਹੈ ਜੋਰ – ਈ.ਟੀ.ਓ.

ਭਾਰਤੀ ਹਾਕੀ ਟੀਮ ਦੇ ਮੈਂਬਰਾਂ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ 26 ਸਤੰਬਰ 2022 :- 

               ਪੰਜਾਬ ਸਰਕਾਰ ਖੇਡਾਂ ਨੂੰ ਉੱਚਾ ਚੁਕਣ ਲਈ ਹਰ ਤਰ੍ਹਾਂ ਦੇ ਯਤਨ ਕਰ ਰਹੀ ਹੈ ਅਤੇ ਇਸੇ ਹੀ ਤਹਿਤ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ’ ਸ਼ੁਰੂ ਕਰਕੇ ਪਿੰਡ ਪੱਧਰ ਤੋਂ ਹੀ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ ਹੈ।

               ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ.ਬਿਜਲੀ ਮੰਤਰੀ ਪੰਜਾਬ ਨੇ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨਾਲ ਮੁਲਾਕਾਤ ਕਰਨ ਸਮੇਂ ਕੀਤਾ।  ਸ: ਈ.ਟੀ.ਓ. ਨੇ ਕਿਹਾ ਕਿ ਮਾਨ ਸਰਕਾਰ ਖਿਡਾਰੀਆਂ ਦੇ ਨਾਲ ਹੈ ਅਤੇ ਉਨਾਂ ਦੇ ਹਰ ਸੰਭਵ ਮਦਦ ਕਰੇਗੀ। ਉਨਾਂ ਕਿਹਾ ਕਿ ਓਲੰਪਿਕ ਵਿੱਚ ਜੇਤੂ ਖਿਡਾਰੀਆਂ ਨੂੰ ਨਗਦ ਇਨਾਮਾਂ ਤੋਂ ਇਲਾਵਾ ਸਰਕਾਰੀ ਨੌਕਰੀਆਂ ਵੀ ਖਿਡਾਰੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ

 
ਖਿਡਾਰੀ ਜਿਥੇ ਸਾਡੇ ਦੇਸ਼ ਦਾ ਨਾਮ ਰੌਸ਼ਨ ਕਰਦੇ ਹਨ। ਉਥੇ ਸਾਡਾ ਵੀ ਫਰਜ ਬਣਦਾ ਹੈ ਕਿ ਅਸੀਂ ਇਨਾਂ ਖਿਡਾਰੀਆਂ ਲਈ ਕੁਝ ਕਰੀਏ। ਸ: ਈ.ਟੀ.ਓ. ਨੇ ਕਿਹਾ ਕਿ ਆਪ ਸਰਕਾਰ ਖੇਡਾਂ ਨੂੰ ਹੋਰ ਉੱਚਾ ਚੁਕਣ ਲਈ ਖੇਡਾਂ ਵਤਨ ਪੰਜਾਬ ਦੀਆਂ’ ਦੇ ਤਹਿਤ ਬਲਾਕ ਪੱਧਰ ਤੋਂ ਜਿਲ੍ਹਾ ਪੱਧਰ ਤੱਕ ਖਿਡਾਰੀਆਂ ਦੇ ਟੂਰਨਾਮੈਂਟ ਕਰਵਾਏ ਜਾ ਰਹੇ ਹਨ। ਉਨਾਂ ਕਿਹਾ ਕਿ ਇਨਾਂ ਟੂਰਨਾਮੈਂਟਾਂ ਵਿਚ ਕਰੀਬ ਪੰਜ ਲੱਖ ਖਿਡਾਰੀ ਭਾਗ ਲੈ ਰਹੇ ਹਨ ਅਤੇ ਸਰਕਾਰ ਵਲੋਂ ਛੇ ਕਰੋੜ ਰੁਪਏ ਦੇ ਇਨਾਮ ਵੀ ਰੱਖੇ ਗਏ ਹਨ।

 

               ਉਨਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ’ ਵਿਚ ਸੂਬਾ ਪੱਧਰ ਤੇ ਜੇਤੂਆਂ ਨੂੰ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ ਅਤੇ ਪਹਿਲੇ ਸਥਾਨ ਤੇ ਆਉਣ ਵਾਲਿਆਂ ਨੂੰ ਦਸ ਹਜ਼ਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇਟਦੂਜੇ ਸਥਾਨ ਤੇ ਆਉਣ ਵਾਲਿਆਂ ਨੂੰ ਸੱਤ ਹਜ਼ਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇਟ ਅਤੇ ਤੀਜੇ ਸਥਾਨ ਤੇ ਆਉਣ ਵਾਲਿਆਂ ਨੂੰ ਪੰਜ ਹਜ਼ਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇਟ ਵੀ ਦਿੱਤੇ ਜਾਣਗੇ। ਸ: ਈ.ਟੀ.ਓ. ਨੇ ਕਿਹਾ ਕਿ ਖੇਡਾਂ ਹੀ ਇਕ ਅਜਿਹਾ ਜਰੀਆ ਹੈਜਿਸ ਰਾਹੀਂ ਨੌਜਵਾਨਾਂ ਦੀ ਬੇਅੰਤ ਉਰਜਾ ਨੂੰ ਸਾਕਾਰਾਤਮਕ ਦਿਸ਼ਾ ਵਿੱਚ ਲਗਾਇਆ ਜਾ ਸਕਦਾ ਹੈ। ਉਨਾਂ ਕਿਹਾ ਕਿ ਸਾਡੀ ਸਰਕਾਰ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਪ੍ਰਫੁਲੱਤ ਕਰਨ ਲਈ ਪੂਰਨ ਤੌਰ ਤੇ ਵਚਨਬੱਧ ਹੈ।

               ਇਸ ਮੌਕੇ ਭਾਰਤੀ ਹਾਕੀ ਟੀਮ ਦੇ ਖਿਡਾਰੀ ਸ: ਹਰਮਨਪ੍ਰੀਤ ਸਿੰਘਗੁਰਜੰਟ ਸਿੰਘਸਿਮਰਨਜੀਤ ਸਿੰਘਦਿਲਪ੍ਰੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਹਾਜ਼ਰ ਸਨ।

 

ਹੋਰ ਪੜ੍ਹੋ :-  ਸੱਤ ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਮਨਜ਼ੂਰ: ਮੀਤ ਹੇਅਰ

===–