ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਪਿੰਡ ਜੱਸੀਆਂ ‘ਚ ਸੀਵਰੇਜ਼ ਪਾਉਣ ਦੇ ਕੰਮ ਦਾ ਉਦਘਾਟਨ

MLA Jeevan Singh Sangowal
ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਪਿੰਡ ਜੱਸੀਆਂ 'ਚ ਸੀਵਰੇਜ਼ ਪਾਉਣ ਦੇ ਕੰਮ ਦਾ ਉਦਘਾਟਨ
ਕਿਹਾ! ਸੂਬਾ ਸਰਕਾਰ ਵਿਕਾਸ ਪੱਖੋਂ ਪਛੜੇ ਪਿੰਡਾਂ ਦੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ

ਲੁਧਿਆਣਾ, 30 ਅਪ੍ਰੈਲ 2022

ਹਲਕਾ ਗਿੱਲ ਵਿਧਾਇਕ ਸ. ਜੀਵਨ ਸਿੰਘ ਸੰਗੋਵਾਲ ਵੱਲੋਂ ਅੱਜ ਪਿੰਡ ਜੱਸੀਆਂ ਦੇ ਸੀਵਰੇਜ਼ ਤੇ ਗਲੀ ਦੇ ਕੰਮ ਦਾ ਨੀਂਹ ਪੱਥਰ ਰੱਖਣ ਉਪਰੰਤ ਉਦਘਾਟਨ ਕੀਤਾ ਗਿਆ ਹੈ। ਇਸ ਪ੍ਰੋਜੈਕਟ ‘ਤੇ ਕਰੀਬ 30 ਲੱਖ ਰੁਪਏ ਦੀ ਲਾਗਤ ਆਵੇਗੀ।

ਹੋਰ ਪੜ੍ਹੋ :-ਕੋਵਿਡ-19 ਦੌਰਾਨ ਫੀਲਡ ਦੇ ਸਿਹਤ ਕਰਮਚਾਰੀਆ ਵੱਲੋ ਕੀਤੇ ਗਏ ਸਲਾਘਾਯੋਗ ਕੰਮਾ ਲਈ ਨੂੰ ਕੀਤਾ ਸਨਮਾਨਿਤ 

ਇਸ ਮੌਕੇ ਉਨ੍ਹਾਂ ਨਾਲ ਸੰਯੁਕਤ ਸਕੱਤਰ ਪੰਜਾਬ ਸ. ਗੁਰਜੀਤ ਸਿੰਘ ਗਿੱਲ, ਬੀ.ਡੀ.ਓ ਸ.ਮਲਕੀਤ ਸਿੰਘ ਭੱਟੀ, ਸਕੱਤਰ ਸ. ਬਲਦੇਵ ਸਿੰਘ, ਜੇ.ਈ. ਸ੍ਰੀ ਵਿਪਨ ਕੁਮਾਰ ਅਤੇ ਸਰਪੰਚ ਸ. ਹਰਜੀਤ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਸਨ।

ਵਿਧਾਇਕ ਸ. ਜੀਵਨ ਸਿੰਘ ਸੰਗੋਵਾਲ ਨੇ ਉਦਘਾਟਨ ਮੌਕੇ ਕਿਹਾ ਕਿ ਵਿਕਾਸ ਪੱਖੋਂ ਪੱਛੜੇ ਪਿੰਡਾਂ ਦੇ ਵਿਕਾਸ ਲਈ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬੇਹੱਦ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਸਨੀਕਾ ਨੂੰ ਮੁੱਢਲੀਆਂ ਸਹੁਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ ਜਿਸਦੇ ਤਹਿਤ ਅੱਜ ਗਰੀਨ ਇੰਨਕਲੇਵ ਤੋਂ ਸੰਨ ਸਿਟੀ ਅਤੇ ਈਸਟ ਗਾਰਡਨ ਜੱਸੀਆਂ ਤੱਕ ਸੀਵਰੇਜ਼ ਤੇ ਗਲੀ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਕੰਮ ‘ਤੇ ਕਰੀਬ 30 ਲੱਖ ਰੁਪਏ ਦੀ ਲਾਗਤ ਆਵੇਗੀ।

ਵਿਧਾਇਕ ਸੰਗੋਵਾਲ ਨੇ ਕਿਹਾ ਕਿ ਹਲਕੇ ਦੇ ਵਸਨੀਕਾਂ ਵੱਲੋਂ ਉਨ੍ਹਾਂ ‘ਤੇ ਵਿਸ਼ਵਾਸ਼ ਜਤਾਉਂਦਿਆਂ ਵਿਧਾਨ ਸਭਾ ਚੋਣਾਂ ਵਿੱਚ ਇੱਕ ਵੱਡੇ ਫਰਕ ਨਾਲ ਸੀਟ ਉਨ੍ਹਾਂ ਦੀ ਝੋਲੀ ਪਾਈ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਵਸਨੀਕਾਂ ਦੀਆਂ ਉਮੀਦਾਂ ‘ਤੇ ਪੂਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਪਿੰਡ ਦੇ ਸਰਪੰਚ ਸ. ਹਰਜੀਤ ਸਿੰਘ ਅਤੇ ਪਿੰਡ ਦੇ ਵਸਨੀਕਾਂ ਵੱਲੋਂ ਪਿੰਡ ਪਹੁੰਚਣ ‘ਤੇ ਆਪਣੇ ਹਰਮਨ ਪਿਆਰੇ ਵਿਧਾਇਕ ਸ. ਜੀਵਨ ਸਿੰਘ ਸੰਗੋਵਾਲ ਦਾ ਦਿਲ ਦੀਆਂ ਗਹਿਰਾਈਆਂ ਤੋਂ ਸਵਾਗਤ ਅਤੇ ਧੰਨਵਾਦ ਕੀਤਾ ਗਿਆ। ਸਰਪੰਚ ਸ. ਹਰਜੀਤ ਸਿੰਘ ਨੇ ਦੱਸਿਆ ਕਿ ਵਿਧਾਇਕ ਸੰਗੋਵਾਲ ਵੱਲੋਂ ਪਿੰਡ ਵਾਲਿਆਂ ਦੀ ਚਿਰੌਕਣੀ ਮੰਗ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਸੰਗੋਵਾਲ ਵੱਲੋਂ ਆਪਣੀ ਅਣਥੱਕ ਮਿਹਨਤ ਸਦਕਾ ਹਲਕੇ ਦੀ ਨੁਹਾਰ ਬਦਲੀ ਜਾ ਰਹੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡਵੋਕੇਟ ਜਸਮਨ ਸਿੰਘ ਗਿੱਲ, ਵਰਿੰਦਰ ਸਿੰਘ ਜੱਸੀਆਂ, ਸੁਮਿਤ, ਦਵਿੰਦਰ ਪਾਲ ਸਿੰਘ, ਲਾਡੀ, ਜਸਵਿੰਦਰ ਸਿੰਘ ਜੱਸੀ, ਗੁਰਪ੍ਰੀਤ ਸਿੰਘ ਲੰਬੜਦਾਰ, ਹਰਜਿੰਦਰ ਸਿੰਘ ਜੱਸੀਆਂ ਅਤੇ ਪਿੰਡ ਦੇ ਵਸਨੀਕ ਵੀ ਹਾਜ਼ਰ ਸਨ।