13 ਤੋਂ 15 ਅਗਸਤ ਤੱਕ ਚਲਾਈ ਜਾਵੇਗੀ ‘ਹਰ ਘਰ ਤਿਰੰਗਾ’ ਮੁਹਿੰਮ: ਡਿਪਟੀ ਕਮਿਸ਼ਨਰ

—ਮੁਹਿੰਮ ਤਹਿਤ ਫਲੈਗ ਕੋਡ ’ਚ ਦਿੱਤੀ ਗਈ ਹੈ ਢਿੱਲ

ਬਰਨਾਲਾ, 5 ਅਗਸਤ :-  

‘ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ’ ਤਹਿਤ 13 ਤੋਂ 15 ਅਗਸਤ ਤੱਕ ‘ਹਰ ਘਰ ਤਿਰੰਗਾ’ ਮੁਹਿੰਮ ਚਲਾਈ ਜਾਣੀ ਹੈ, ਜਿਸ ਬਾਬਤ ਫਲੈਗ ਕੋਡ ’ਚ ਢਿੱਲ ਦਿੱਤੀ ਗਈ ਹੈ।
ਫਲੈਗ ਕੋਡ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ ਸਾਡਾ ਤਿਰੰਗਾ ਸਾਡੇ ਲਈ ਬਹੁਤ ਸਤਿਕਾਰਤ ਹੈ। ਉਨਾਂ ਦੱਸਿਆ ਕਿ ਝੰਡਾ ਸੂਤ/ਪੋਲੀਸਟਰ/ਉੱਨ/ਸਿਲਕ, ਖਾਦੀ ਤੋਂ ਬਣਿਆ ਹੋ ਸਕਦਾ ਹੈ। ਆਮ ਲੋਕ ਵੀ ਆਪਣੇ ਘਰਾਂ ’ਤੇ ਝੰਡਾ ਲਹਿਰਾ ਸਕਦੇ ਹਨ ਅਤੇ ਤਿਰੰਗਾ ਦਿਨ-ਰਾਤ ਲਹਿਰਾਇਆ ਰਹਿ ਸਕਦਾ ਹੈ।
ਉਨਾਂ ਦੱਸਿਆ ਕਿ ਕੌਮੀ ਝੰਡਾ ਆਇਤਾਕਾਰ ਹੋਵੇ ਅਤੇ ਇਸ ਦਾ ਆਕਾਰ ਕੋਈ ਵੀ ਹੋ ਸਕਦਾ ਹੈ, ਪਰ ਲੰਬਾਈ ਅਤੇ ਚੌੜਾਈ ਦਾ ਅਨੁਪਾਤ 3:2 ਹੋਵੇ। ਜਦੋਂ ਵੀ ਤੁਸੀਂ ਆਪਣੇ ਘਰ ਤਿਰੰਗਾ ਲਹਿਰਾਓ, ਇਹ ਸਾਫ ਸੁਥਰੀ ਅਤੇ ਸਤਿਕਾਰ ਵਾਲੀ ਥਾਂ ਹੋਵੇ। ਕੇਸਰੀ ਰੰਗ ਸਭ ਤੋਂ ਉਪਰ ਹੋਣਾ ਚਾਹੀਦਾ ਹੈ। ਉਨਾਂ ਕਿਹਾ ਕਿ ਕੋਈ ਵੀ ਐਸੀ ਗਤੀਵਿਧੀ ਨਹੀਂ ਕੀਤੀ ਜਾਣੀ ਚਾਹੀਦੀ, ਜਿਸ ਨਾਲ ਤਿਰੰਗੇ ਦਾ ਅਪਮਾਨ ਹੁੰਦਾ ਹੋਵੇ। ਉਨਾਂ ਦੱਸਿਆ ਕਿ ਜ਼ਿਲਾ ਵਾਸੀ ਤਿਰੰਗੇ ਨਾਲ ਸੈਲਫੀ ਪੋਰਟਲ https://harghartiranga.com/ ’ਤੇ ਵੀ ਅਪਲੋਡ ਕਰ ਸਕਦੇ ਹਨ।

 

ਹੋਰ ਪੜ੍ਹੋ :- 75ਵਾਂ ਆਜ਼ਾਦੀ ਦਿਹਾੜਾ: ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਮੋਟਰਸਾਈਕਲ ਰੈਲੀ