ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਪੈਸੇ ਰਿਲੀਜ਼ ਕਰਵਾਉਣ ਲਈ ਧਰਨੇ ਉੱਤੇ ਬੈਠੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਮਿਹਨਤ ਲਿਆਈ ਰੰਗ, ਕੈਪਟਨ ਅਮਰਿੰਦਰ ਸਿੰਘ ਨੇ ਗੋਡੇ ਟੇਕੇ-ਰਾਘਵ ਚੱਢਾ

ਵਜ਼ੀਫ਼ੇ ਦੇ ਪੈਸੇ ਜਲਦ ਰਿਲੀਜ਼ ਕਰੇ ਸਰਕਾਰ ਤਾਂ ਜੋ ਦਲਿਤ ਬੱਚਿਆਂ ਦਾ ਭਵਿੱਖ ਸੁਰੱਖਿਅਤ ਹੋ ਸਕੇ
ਜੇਕਰ ਹੁਣ ਕੈਪਟਨ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰੀ ਤਾਂ ਆਮ ਆਦਮੀ ਪਾਰਟੀ ਕੈਪਟਨ ਸਰਕਾਰ ਦਾ ਵੱਡੇ ਪੱਧਰ ਤੇ ਕਰੇਗੀ ਘਿਰਾਓ
ਦਲਿਤ ਬੱਚਿਆਂ ਦੇ ਰੋਲ ਨੰਬਰ ਨਾ ਮਿਲਣ ਤੱਕ ਆਮ ਆਦਮੀ ਪਾਰਟੀ ਸਰਕਾਰ ਤੇ ਬਣਾਈ ਰੱਖੇਗੀ ਦਬਾਅ
ਚੰਡੀਗੜ੍ਹ, 18 ਜੂਨ 2021
ਦਲਿਤ ਬੱਚਿਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਘੁਟਾਲੇ ਖ਼ਿਲਾਫ਼ ਪਿਛਲੇ ਚਾਰ ਦਿਨਾਂ ਤੋਂ ਧਰਨੇ ਉੱਤੇ ਬੈਠੇ ਆਮ ਆਦਮੀ ਪਾਰਟੀ ਦੇ ਮਿਹਨਤੀ ਯੋਧਿਆਂ ਦੀ ਮਿਹਨਤ ਨੂੰ ਸਲਾਮ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਹਿ ਪ੍ਰਭਾਰੀ ਰਾਘਵ ਚੱਢਾ ਨੇ ਸਰਕਾਰ ਦੇ ਇਸ ਫ਼ੈਸਲੇ ਨੂੰ ਆਮ ਆਦਮੀ ਪਾਰਟੀ ਦੇ ਯੋਧਿਆਂ ਦੀ ਜਿੱਤ ਦੱਸਿਆ ਹੈ। ਰਾਘਵ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਮਿਹਨਤ ਆਖ਼ਰ ਰੰਗ ਲਿਆਈ ਹੈ ਜਦੋਂ ਪੰਜਾਬ ਸਰਕਾਰ ਨੇ ਆਪਣੇ ਹਿੱਸੇ ਦੇ ਚਾਲੀ ਪ੍ਰਤੀਸ਼ਤ ਪੈਸੇ ਰਿਲੀਵ ਕਰਨ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਇਸ ਮੁੱਦੇ ਤੇ ਪਿਛਲੇ ਕਈ ਮਹੀਨਿਆਂ ਤੋਂ ਸਰਕਾਰ ਨੂੰ ਘੇਰਿਆ ਹੋਇਆ ਸੀ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਘਰ ਦੇ ਘੇਰਾਓ ਤੋਂ ਲੈ ਕੇ ਪੂਰੇ ਪ੍ਰਦੇਸ਼ ਭਰ ਵਿੱਚ ਧਰਨੇ ਪ੍ਰਦਰਸ਼ਨ ਕੀਤੇ ਗਏ ਸਨ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ੳੁਪ ਨੇਤਾ ਮੈਡਮ ਸਰਬਜੀਤ ਕੌਰ ਮਾਣੂੰਕੇ ਅਤੇ ਇੰਜਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਪਿਛਲੇ ਚਾਰ ਦਿਨਾਂ ਤੋਂ ਲੁਧਿਆਣਾ ਵਿੱਚ ਮਰਨ ਵਰਤ ਉੱਤੇ ਬੈਠੇ ਸਨ। ਉਨ੍ਹਾਂ ਨੇ ਮੈਡਮ ਮਾਣੂੰਕੇ ਤੇ ਗੈਂਗਸਟਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪਾਰਟੀ ਨੂੰ ਉਨ੍ਹਾਂ ਉੱਤੇ ਮਾਣ ਹੈ ਕਿ ਉਹ ਦਲਿਤਾਂ ਦੇ ਹੱਕਾਂ ਲਈ ਲੜਾਈ ਲੜੇ।
ਰਾਘਵ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਵਿਰੋਧੀ ਧਿਰ ਦੀ ਭੂਮਿਕਾ ਬਿਹਤਰ ਤਰੀਕੇ ਨਾਲ ਨਿਭਾਉਂਦੇ ਹੋਏ ਸਰਕਾਰ ਨੂੰ ਹਰ ਮਸਲੇ ਉੱਤੇ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਪੈਸੇ ਰਿਲੀਜ਼ ਹੋਣ ਨਾਲ ਪੰਜਾਬ ਦੇ ਦਲਿਤ ਬੱਚਿਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਦਾ ਮੌਕਾ ਪ੍ਰਦਾਨ ਹੋਏਗਾ।। ਉਨ੍ਹਾਂ ਨੇ ਕਿਹਾ ਕਿ ਹੁਣ ਜਦੋਂ ਕੈਬਨਿਟ ਨੇ ਵਜ਼ੀਫੇ ਦੀ ਰਾਸ਼ੀ ਜਾਰੀ ਕਰਨ ਦਾ ਐਲਾਨ ਕੀਤਾ ਹੈ ਤਾਂ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਪੈਸੇ ਨੂੰ ਜਲਦ ਤੋਂ ਜਲਦ ਰਿਲੀਜ਼ ਕੀਤਾ ਜਾ ਸਕੇ ਤਾਂ ਜੋ ਬੱਚਿਆਂ ਦਾ ਭਵਿੱਖ ਬਚਾਇਆ ਜਾ ਸਕੇ।
ਆਪ ਨੇਤਾ ਨੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਹੁਣ ਆਪਣੇ ਵਾਅਦੇ ਤੋਂ ਮੁੱਕਰ ਦੀ ਹੈ ਤਾਂ ਆਮ ਆਦਮੀ ਪਾਰਟੀ ਵੱਡੇ ਪੱਧਰ ਤੇ ਸਰਕਾਰ ਦਾ ਘਿਰਾਓ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਜੇ ਇਸ ਮਸਲੇ ਇਥੇ ਐਲਾਨ ਹੀ ਕੀਤਾ ਹੈ ਇਸ ਲਈ ਆਮ ਆਦਮੀ ਪਾਰਟੀ ਜਦ ਤਕ ਦਲਿਤ ਬੱਚਿਅਾਂ ਨੂੰ ਰੋਲ ਨੰਬਰ ਨਹੀਂ ਮਿਲ ਜਾਂਦੇ ਸਰਕਾਰ ਤੇ ਦਬਾਅ ਬਣਾਈ ਰੱਖੇਗੀ।