ਚੰਡੀਗੜ੍ਹ, 3 ਜਨਵਰੀ 2023
ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਜ਼ਿਲ੍ਹੇ ਵਿਚ ਬਰਨਾਲਾ ਬਾਈਪਾਸ ’ਤੇ ਫਲਾਈਓਵਰ ਦੀ ਉਸਾਰੀ ਮੁਕੰਮਲ ਕਰਨ ਵਾਸਤੇ ਕੇ਼ਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਦਾ ਸਹਿਯੋਗ ਮੰਗਿਆ ਹੈ। ਉਹਨਾਂ ਕਿਹਾ ਕਿ ਬਠਿੰਡਾ-ਚੰਡੀਗੜ੍ਹ ਰੋਡ ’ਤੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾਸੀ ਜਿਸ ਕਾਰਨ ਇਹ ਪ੍ਰਾਜੈਕਟ ਲਿਆਂਦਾ ਗਿਆ ਹੈ ਜਿਸਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਮੁਸ਼ਕਿਲਾਂ ਤੋਂ ਨਿਜਾਤਮਿਲੇਗੀ।
ਹੋਰ ਪੜ੍ਹੋ – ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ ਹਾਊਸ ਰਹਿਣ ਲਈ ਪਹਿਚਾਣ ਪੱਤਰ ਲੈਣਾ ਜ਼ਰੂਰੀ
ਸ੍ਰੀ ਗਡਕਰੀ ਨੂੰ ਲਿਖੇ ਪੱਤਰ ਵਿਚ ਸਰਦਾਰਨੀ ਬਾਦਲ ਨੇ ਕਿਹਾਕਿ ਭਾਰਤ ਸਰਕਾਰ ਨੇ ਫਲਾਈ ਓਵਰ ਦੀ ਉਸਾਰੀ ਵਾਸਤੇ ਪ੍ਰਵਾਨਗੀ ਦੇ ਦਿੱਤੀ ਹੈ ਤੇ ਇਹ ਮਾਮਲਾ 7 ਸਤੰਬਰ 2021 ਨੂੰ ਮੰਤਰੀ ਵੱਲੋਂ ਵਿਚਾਰਿਆ ਵੀ ਗਿਆ ਹੈ।

English






