ਸਿਹਤ ਮੰਤਰੀ ਨੇ 58 ਲੈਬੋਰਟਰੀ ਟੈਕਨੀਸ਼ੀਅਨਾਂ ਨੂੰ ਨਿਯੁਕਤੀ ਪੱਤਰ ਦਿੱਤੇ

ਅੱਜ ਪਰਿਵਾਰ ਕਲਿਆਣ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਵੱਲੋਂ ਨਵ-ਨਯੁਕਤ 58 ਲੈਬੋਰਟਰੀ ਟੈਕਨੀਸ਼ੀਅਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਤੇ ਸਿਹਤ ਮੰਤਰੀ ਨੇ ਨਵ ਨਿਯੁਕਤ ਕਰਮਚਾਰੀਆਂ ਨੂੰ ਸਰਕਾਰੀ ਨੌਕਰੀ ਮਿਲਣ ਤੇ ਵਧਾਈ ਦਿੱਤੀ ਅਤੇ ਕਿਹਾ ਕਿ ਮੈਨੂੰ ਪੂਰੀ ਉਮੀਦ ਹੈ ਕਿ ਇਸ ਭਰਤੀ ਨਾਲ ਹਸਪਤਾਲਾਂ ਵਿਚ ਲੈਬੋਰਟਰੀਆਂ ਦੀ ਕਾਰਜਕੁਸ਼ਲਤਾ ਵਿਚ ਹੋਰ ਸੁਧਾਰ ਹੋਵੇਗਾ। ਉਨ•ਾਂ ਦੱਸਿਆ ਕਿ ਇਹ ਮੁਲਾਜਮ ਸਰਕਾਰੀ ਹਸਪਤਾਲਾਂ, ਮੁੱਢਲਾ ਸਿਹਤ ਕੇਂਦਰ ਅਤੇ ਕਮਿਉਨਿਟੀ ਹੈਲਥ ਸੈਂਟਰਾਂ ਵਿੱਚ ਆਪਣੀਆਂ ਸੇਵਾਵਾਂ ਨਿਭਾਉਣਗੇ।
ਇਸ ਮੌਕੇ ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਦੇ ਸਿਆਸੀ ਸਕੱਤਰ ਸ਼੍ਰੀ ਹਰਕੇਸ਼ਚੰਦ ਸ਼ਰਮਾ ਤੇ ਓ.ਐਸ.ਡੀ. ਡਾ. ਬਲਵਿੰਦਰ ਸਿੰਘ ਵੀ ਮੌਜੂਦ ਸਨ ।