ਅਜਨਾਲਾ ਬਾਰ ਕੌਂਸਲ ਨੂੰ 2 ਲੱਖ ਰੁਪਏ ਦਾ ਦਿੱਤਾ ਚੈਕ
ਅੰਮ੍ਰਿਤਸਰ, 23 ਅਕਤੂਬਰ:
ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਸ਼ਹਿਰ ਦੀ ਬਾਰ ਕੌਂਸਲ ਨੂੰ 2 ਲੱਖ ਰੁਪਏ ਦਾ ਚੈਕ ਭੇਂਟ ਕਰਦੇ ਸਮੇਂ ਕਿਹਾ ਕਿ ਉਹ ਜਲਦ ਹੀ ਪ੍ਰਵਾਸੀ ਭਰਾਵਾਂ ਦੇ ਕੋਰਟ ਕੇਸਾਂ ਨੂੰ ਸਮਾਂਬੱਧ ਨਿਪਟਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੂੰ ਮਿਲਣਗੇ ਅਤੇ ਬੇਨਤੀ ਕਰਨਗੇ ਕਿ ਵੱਖ ਵੱਖ ਕੋਰਟਾਂ ਵਿੱਚ ਪ੍ਰਵਾਸੀ ਭਾਰਤੀਆਂ ਦੇ ਚਲਦੇ ਕੇਸਾਂ ਨੂੰ ਜਲਦ ਨਿਪਟਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।
ਸ੍ਰ ਧਾਲੀਵਾਲ ਨੇ ਅਜਨਾਲਾ ਦੇ ਬਾਰ ਕੌਂਸਲ ਦੇ ਵਕੀਲਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਐਨ:ਆਰ:ਆਈ ਭਰਾਵਾਂ ਦੇ ਕੇਸਾਂ ਨੂੰ ਪਹਿਲ ਦੇ ਅਧਾਰ ਤੇ ਦੇਖਣਤਾਂ ਜੋ ਉਨ੍ਹਾਂ ਦੇ ਕੇਸਾਂ ਨੂੰ ਜਿਆਦਾ ਸਮਾਂ ਨਾ ਲੱਗੇ। ਉਨ੍ਹਾਂ ਦੱਸਿਆ ਕਿ ਐਨ:ਆਰ:ਆਈ ਭਰਾਵਾਂ ਲਈ ਵਿਦੇਸ਼ਾਂ ਵਿੱਚੋਂ ਆ ਕੇ ਕੋਰਟ ਦੀਆਂ ਤਰੀਕਾਂ ਨੂੰ ਭੁਗਤਣ ਵਿੱਚ ਕਾਫੀ ਮੁਸ਼ਕਲ ਪੇਸ਼ ਆਉਂਦੀ ਹੈ।
ਸ੍ਰ ਧਾਲੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀ ਭਰਾਵਾਂ ਦੀਆਂ ਸ਼ਿਕਾਇਤਾਂ ਦੇ ਨਿਵਾਰਣ ਦਾ ਸਥਾਈ ਹੱਲ ਕਰਦੇ ਹੋਏ ਇਕ ਵਟਸਐਪ ਨੰਬਰ 9056009884 ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨੰਬਰ ਤੇ ਪ੍ਰਾਪਤ ਹੋਈ ਸ਼ਿਕਾਇਤ ਸਬੰਧਤ ਅਧਿਕਾਰੀ ਤੱਕ ਪਹੁੰਚਾਈ ਜਾਵੇਗਾ ਅਤੇ ਸ਼ਿਕਾਇਤ ਦੀ ਅਪਡੇਟ ਵੀ ਸਬੰਧਤ ਪ੍ਰਵਾਸੀ ਪੰਜਾਬੀ ਨੂੰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪ੍ਰਵਾਸੀਆਂ ਦੀਆਂ ਜਾਇਦਾਦਾਂ ਤੇ ਕਬਜੇ ਨਹੀਂ ਹੋਣ ਦੇਵੇਗੀ ਅਤੇ ਸ਼ਰਾਰਤੀ ਅਨਸਰਾਂ ’ਤੇ ਨੱਥ ਪਾਈ ਜਾਵੇਗੀ।
ਕੈਪਸ਼ਨ –ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਅਜਨਾਲਾ ਸ਼ਹਿਰ ਦੀ ਬਾਰ ਕੌਂਸਲ ਨੂੰ 2 ਲੱਖ ਰੁਪਏ ਦਾ ਚੈਕ ਭੇਂਟ ਕਰਦੇ ਹੋਏ।
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਅੰਮ੍ਰਿਤਸਰ
ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ-ਈ:ਟੀ:ਓ
ਟੋਕੇ ’ਚ ਹੱਥ ਦੀਆਂ ਉਂਗਲਾਂ ਕੱਟੇ ਜਾਣ ਵਾਲੇ ਕਿਸਾਨ ਨੂੰ 40 ਹਜ਼ਾਰ ਰੁਪਏ ਦਾ ਦਿੱਤਾ ਚੈਕ
ਅੰਮ੍ਰਿਤਸਰ, 23 ਅਕਤੂਬਰ 2023–:
ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਦਾ ਇਕ ਇਕ ਦਾਣਾ ਖਰੀਦ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਉਕਤ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਅੱਜ ਪਿੰਡ ਮੱਲੀਆਂ ਜੰਡਿਆਲਾ ਗੁਰੂ ਦੇ ਸ੍ਰ ਨੱਥਾ ਸਿੰਘ ਪੁੱਤਰ ਸ੍ਰ ਬਿਸ਼ਨ ਸਿੰਘ ਜਿਸ ਦੇ ਹੱਥ ਦੀਆਂ ਉਂਗਲਾਂ ਟੋਕੇ ਵਿੱਚ ਆਉਣ ਕਾਰਨ ਕੱਟੀਆਂ ਗਈਆਂ ਸਨ ਨੂੰ 40 ਹਜ਼ਾਰ ਰੁਪਏ ਦਾ ਚੈਕ ਦੇਣ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਕੰਮ ਕਰਨ ਸਮੇਂ ਜੇਕਰ ਕਿਸੇ ਵੀ ਕਾਮੇ ਦੇ ਸਰੀਰ ਦਾ ਅੰਗ ਨੁਕਸਾਨ ਹੁੰਦਾ ਹੈ ਤਾਂ ਮਾਰਕੀਟ ਵੱਲੋਂ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਜਾਂਦੀ ਹੈ।
ਸ੍ਰ ਈ:ਟੀ:ਓ ਨੇ ਕਿਹਾ ਕਿ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ 24 ਘੰਟੇ ਦੇ ਅੰਦਰ ਅੰਦਰ ਅਦਾਇਗੀ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਲਿਫਟਿੰਗ ਦਾ ਕੰਮ ਪੂਰੀ ਤੇਜੀ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਲੋਕ ਭਲਾਈ ਦੇ ਕੰਮਾਂ ਨੂੰ ਅਮਲੀਜਾਮਾ ਪਹਿਨਾਉਣ ਵਿੱਚ ਤੱਤਪਰ ਹੈ ਅਤੇ ਜਲਦੀ ਹੀ ਸਰਕਾਰ ਲੋਕਾਂ ਨਾਲ ਹੋਰ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਸੂਬੇਦਾਰ ਸ਼ਨਾਖ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਜੰਡਿਆਲਾ ਗੁਰੂ ਵੀ ਹਾਜਰ ਸਨ।
ਕੈਪਸ਼ਨ
ਹਰਭਜਨ ਸਿੰਘ ਈ:ਟੀ:ਓ ਲੋਕ ਨਿਰਮਾਣ ਮੰਤਰੀ ਪੰਜਾਬ ਪਿੰਡ ਮੱਲੀਆਂ ਜੰਡਿਆਲਾ ਗੁਰੂ ਦੇ ਕਿਸਾਨ ਸ੍ਰ ਨੱਥਾ ਸਿੰਘ ਪੁੱਤਰ ਸ੍ਰ ਬਿਸ਼ਨ ਸਿੰਘ ਨੂੰ 40 ਹਜ਼ਾਰ ਰੁਪਏ ਦਾ ਚੈਕ ਭੇਂਟ ਕਰਦੇ ਹੋਏ।
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਅੰਮ੍ਰਿਤਸਰ
15 ਨਵੰਬਰ ਤੱਕ ਬਣਾਈਆਂ ਜਾ ਸਕਦੀਆਂ ਹਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਵੋਟਾਂ – ਜਿਲਾ ਚੋਣ ਅਧਿਕਾਰੀ
ਅੰਮ੍ਰਿਤਸਰ, 23 ਅਕਤੂਬਰ :– ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਵੋਟਾਂ ਬਨਾਉਣ ਦਾ ਪ੍ਰੋਗਰਾਮ ਸ਼ੁਰੂ ਹੈ ਅਤੇ 15 ਨਵੰਬਰ ਤੱਕ ਇਸ ਸਬੰਧੀ ਫਾਰਮ ਜਮਾਂ ਕਰਵਾਏ ਜਾ ਸਕਦੇ ਹਨ ।ਵੋਟਾ ਬਣਾਉਣ ਦੇ ਚਾਹਵਾਨ ਕੇਸਾਧਾਰੀ ਸਿੱਖ ਜਿੰਨ੍ਹਾ ਦੀ ਉਮਰ 21 ਸਾਲ ਜਾਂ ਇਸ ਤੋਂ ਵੱਧ ਹੋਵੇ ਵੋਟਰ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾਉਣ ਲਈ ਫਾਰਮ ਨੰ: 1 ਪੁਰ ਕਰਕੇ ਮਿਤੀ 15 ਨਵੰਬਰ ਤੱਕ ਪੇਡੂ ਖੇਤਰਾਂ ਵਿੱਚ ਪਟਵਾਰੀਆਂ ਅਤੇ ਸਹਿਰੀ ਖੇਤਰਾਂ ਵਿੱਚ ਨਗਰ ਕੌਸਲ / ਨਗਰ ਪੰਚਾਇਤ ਦੇ ਨਿਯੁਕਤ ਕਰਮਚਾਰੀਆਂ ਨੁੰ ਦਿੱਤੇ ਜਾ ਸਕਦੇ ਹਨ।
ਜਿਲਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ ਇਹ ਪ੍ਰਗਟਾਵਾ ਕਰਦੇ ਦੱਸਿਆ ਕਿ ਇਹ ਨਿਰਧਾਰਤ ਪ੍ਰੋਫਾਰਮੇ ਵਿਚ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ 05-12-2023 ਨੁੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾਣੀ ਹੈ ਅਤੇ ਮਿਤੀ 26-12-2023 ਤੱਕ ਦਾਅਵੇ ਅਤੇ ਇਤਰਾਜ ਲਏ ਜਾਣੇ ਹਨ। ਦਾਅਵੇ / ਇਤਰਾਜ਼ਾਂ ਦਾ ਨਿਪਟਾਰਾ ਕਰਨ ਉਪਰੰਤ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਮਿਤੀ 16-01-2024 ਨੂੰ ਕੀਤੀ ਜਾਣੀ ਹੈ ।
ਉਨ੍ਹਾਂ ਦੱਸਿਆ ਕਿ ਵੋਟਰ ਬਣਨ ਲਈ ਪ੍ਰੋਫਾਰਮੇ ਜਿਲ੍ਹਾ ਚੋਣ ਦਫ਼ਤਰ ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟਰੇਟ ਦੇੇ ਦਫ਼ਤਰਾਂ, ਸਮੂਹ ਤਹਿਸੀਲਦਾਰ ਰੈਵੀਨਿਊ ਦੇ ਦਫਤਰਾਂ, ਪਟਵਾਰਖਾਨਾ, ਨਗਰ ਕੌਸਲ / ਨਗਰ ਪੰਚਾਇਤਾਂ ਦੇ ਦਫਤਰਾਂ, ਜਿਲ੍ਹੇ ਵਿੱਚ ਪੈਦੇ ਸੈਡੂਲਡ ਗੁਰਦੁਆਰਿਆਂ ਤੋਂ ਮੁਫ਼ਤ ਪ੍ਰਾਪਤ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਉਕਤ ਫਾਰਮ ਜਿਲ੍ਹਾ ਅੰਮ੍ਰਿਤਸਰ ਦੀ ਵੈਬਸਾਈਟ www.amritsar.nic.in ਤੋਂ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਸਬੰਧੀ ਫਾਰਮ ਨੰ: 1 ਬੰਡਲਾਂ ਜਾਂ ਜਿਆਦਾ ਗਿਣਤੀ ਵਿਚ ਪ੍ਰਾਪਤ ਨਹੀ ਕੀਤੇ ਜਾਣਗੇ । ਫਾਰਮ ਪ੍ਰਾਪਤ ਕਰਨ ਵਾਲੇ ਕਰਮਚਾਰੀ ਵਲੋ ਹਰੇਕ ਪ੍ਰਾਪਤ ਹੋਣ ਵਾਲੇ ਫਾਰਮ ਨੂੰ ਰਜਿਸਟਰ ਵਿੱਚ ਦਰਜ ਕੀਤਾ ਜਾਵੇਗਾ । ਉਨ੍ਹਾਂ ਸਮੂਹ ਵੋਟਰਾਂ ਨੁੰ ਅਪੀਲ ਕੀਤੀ ਕਿ ਗੁਰਦੁਆਰਾ ਵੋਟਰ ਸੂਚੀ ਦੇ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਆਪਣਾ ਪੂਰਾ ਪੂਰਾ ਸਹਿਯੋਗ ਦਿੱਤਾ ਜਾਵੇ।
ਦਫਤਰ, ਜ਼ਿਲ੍ਹਾ ਲੋਕ ਸੰਪਰਕ ਅਫਸਰ, ਅੰਮ੍ਰਿਤਸਰ
30 ਨਵੰਬਰ ਤੱਕ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਾਉਣ ਵਾਲਿਆਂ ਨੂੰ ਮਿਲਣਗੇ ਨਕਦ ਇਨਾਮ
ਪੰਜਾਬ ਸਰਕਾਰ ਕਰੇਗੀ 10 ਲਾਭਪਾਤਰੀਆਂ ਦੀ ਲੱਕੀ ਡਰਾਅ ਜਰੀਏ ਚੋਣ- ਡਿਪਟੀ ਕਮਿਸ਼ਨਰ
ਵੱਧ ਤੋਂ ਵੱਧ ਜ਼ਿਲ੍ਹਾ ਵਾਸੀਆਂ ਨੂੰ ਲਾਹਾ ਲੈਣ ਦੀ ਕੀਤੀ ਅਪੀਲ
ਅੰਮ੍ਰਿਤਸਰ, 23 ਅਕਤੂਬਰ ( ) ਸਰਕਾਰ ਵੱਲੋਂ ਚਲਾਈ ਜਾ ਰਹੀ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ ਦੇ ਮਕਸਦ ਨਾਲ ਦਿਵਾਲੀ ਅਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਮੌਕੇ ਬੰਪਰ ਡਰਾਅ ਕੱਢਿਆ ਜਾ ਰਿਹਾ ਹੈ। ਇਹ ਡਰਾਅ 4 ਦਸੰਬਰ, 2023 ਨੂੰ ਕੱਢਿਆ ਜਾਵੇਗਾ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਸਟੇਟ ਹੈਲਥ ਏਜੰਸੀ, ਪੰਜਾਬ ਵੱਲੋਂ 16 ਅਕਤੂਬਰ ਤੋਂ ਲੈ ਕੇ 30 ਨਵੰਬਰ 2023 ਤੱਕ ਕਾਰਡ ਬਣਾਉਣ ਵਾਲੇ ਸਾਰੇ ਲਾਭਪਾਤਰੀਆਂ ਵਿੱਚੋਂ 10 ਲੋਕਾਂ ਨੂੰ ਲੱਕੀ ਡਰਾਅ ਦੇ ਜ਼ਰੀਏ ਨਗਦ ਇਨਾਮ ਦਿੱਤੇ ਜਾਣਗੇ। ਜਿਸ ਵਿੱਚ ਪਹਿਲਾ ਇਨਾਮ 1 ਲੱਖ ਰੁਪਏ, ਦੂਜਾ ਇਨਾਮ 50 ਹਜ਼ਾਰ ਰੁਪਏ, ਤੀਜਾ ਇਨਾਮ 25 ਹਜ਼ਾਰ ਰੁਪਏ, ਚੌਥਾ ਇਨਾਮ 10 ਹਜ਼ਾਰ ਰੁਪਏ, ਪੰਜਵਾਂ ਇਨਾਮ 8 ਹਜ਼ਾਰ ਰੁਪਏ, ਛੇਵਾਂ ਤੋਂ ਦਸਵਾਂ ਇਨਾਮ 5 ਹਜ਼ਾਰ ਰੁਪਏ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਵੈਬਸਾਈਟ www.sha.punjab.gov.in ਉੱਪਰ ਪਹੁੰਚ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਘਰ ਬੈਠੇ ਆਯੂਸ਼ਮਾਨ ਕਾਰਡ ਬਣਾਉਣ ਲਈ ’’ਆਯੂਸ਼ਮਾਨ ਐਪ’’ ਡਾਊਨਲੋਡ ਕੀਤਾ ਜਾ ਸਕਦਾ ਹੈ ਜਾਂ ਨਜਦੀਕੀ ਆਸ਼ਾ ਵਰਕਰ/ਸੂਚੀ ਬੱਧ ਹਸਪਤਾਲ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਲਾਭਪਾਤਰੀ ਕਾਰਡ ਬਣਾਉਣ ਲਈ https://beneficiary.nha.gov.in ਤੇ ਜਾ ਸਕਦੇ ਹਨ। ਉਨਾਂ ਅੰਮ੍ਰਿਤਸਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਨੂੰ ਯਕੀਨੀ ਬਣਾਉਣ।
——
ਕੈਪਸ਼ਨ –ਫਾਈਲ ਫੋਟੋ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ
ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ ਤੇ ਸਮੂਹ ਸ਼ਰਾਬ ਦੇ ਠੇਕੇ ਦੀਆਂ ਦੁਕਾਨਾਂ ਬੰਦ ਕਰਨ ਤੇ ਪਾਬੰਦੀ 27 ਤੇ 28 ਅਕਤੂਬਰ 2023 ਨੂੰ
ਅੰਮ੍ਰਿਤਸਰ 23 ਅਕਤੂਬਰ 2023—ਡਿਪਟੀ ਕਮਿਸ਼ਨਰ ਜਿਲ੍ਹਾ ਮੈਜਿਸਟਰੇਟ, ਘਨਸ਼ਾਮ ਥੋਰੀ, ਅੰਮ੍ਰਿਤਸਰ ਜ਼ਾਬਤਾ ਫੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ, ਜਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁੱਖੀ, ਅੰਮ੍ਰਿਤਸਰ(ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਦੇ ਸਬੰਧ ਵਿੱਚ ਕੱਢੀ ਜਾ ਰਹੀ ਸ਼ੋਭਾ ਯਾਤਰਾ ਵਾਲੇ ਦਿਨ ਮਿਤੀ 27 ਅਕਤੂਬਰ 2023 ਅਤੇ ਮਿਤੀ 28 ਅਕਤੂਬਰ 2023 ਨੂੰ ਸਮੂਹ ਸ਼ਰਾਬ ਦੇ ਠੇਕੇ ਦੀਆਂ ਦੁਕਾਨਾਂ ਬੰਦ ਕਰਨ ਦੇ ਤੇ ਪਾਬੰਦੀ ਲਗਾਉਦਾ ਹਾਂ।
ਉਨ੍ਹਾਂ ਨੇ ਕਿਹਾ ਕਿ 28 ਅਕਤੂਬਰ 2023 (ਦਿਨ ਸ਼ਨੀਵਾਰ)ਨੂੰ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਇੱਕ ਸ਼ੋਭਾ ਯਾਤਰਾ ਇੱਕ ਦਿਨ ਪਹਿਲਾ ਕੱਢੀ ਜਾਵੇਗੀ। ਇਸ ਸਬੰਧ ਵਿੱਚ ਵੱਖ ਵੱਖ ਧਾਰਮਿਕ

English






