ਐਸ.ਏ.ਐਸ ਨਗਰ 17 ਅਪ੍ਰੈਲ :-
ਸ੍ਰੀਮਤੀ ਅਮਨਿੰਦਰ ਕੌਰ ਬਰਾੜ,ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਅਤੇ (ਜੀ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਇਮੀਗ੍ਰੇਸ਼ਨ ਕੰਪਨੀ ਮੈਸ. ਡਿਵਾਇਨ ਯੂਨੀਵਰਸਲ ਐਸ.ਸੀ.ਐਫ 9 ਪਹਿਲੀ ਮੰਜਿਲ ਫੇਜ਼ 5 ਮੋਹਾਲੀ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਹੈ ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਮੀਗ੍ਰੇਸ਼ਨ ਕੰਪਨੀ ਮੈਸ. ਡਿਵਾਇਨ ਯੂਨੀਵਰਸਲ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 19, ਜੁਲਾਈ 2023 ਤੱਕ ਸੀ । ਉਨ੍ਹਾਂ ਦੱਸਿਆ ਕਿ ਫਰਮ ਦੇ ਵਿਰੁੱਧ ਪ੍ਰਾਪਤ ਸ਼ਿਕਾਇਤ ਦੇ ਆਧਾਰ ਤੇ ਲਾਇਸੰਸੀ ਨੂੰ ਹਾਜ਼ਰ ਹੋਣ ਲਈ ਨੋਟਿਸ ਜਾਰੀ ਕੀਤਾ ਗਿਆ ਸੀ ਪ੍ਰੰਤੂ ਉਸ ਦੇ ਹਾਜ਼ਰ ਨਾ ਹੋਣ ਕਰਕੇ ਅਤੇ ਫਰਮ ਦਾ ਦਫ਼ਤਰ ਲਗਾਤਾਰ ਬੰਦ ਹੋਣ ਕਾਰਨ ਸਰਕਾਰੀ ਹਦਾਇਤਾ ਅਨੁਸਾਰ ਇਸ ਫਰਮ ਦਾ ਲਾਇਸੰਸ ਰੱਦ ਕੀਤਾ ਗਿਆ ਹੈ ।
ਉਨ੍ਹਾਂ ਕਿਹਾ ਕਿ ਐਕਟ, ਰੂਲਜ਼ ਮੁਤਾਬਕ ਕਿਸੇ ਵੀ ਕਿਸਮ ਦੀ ਇਸਦੇ ਖੁਦ ਜਾ ਇਸਦੀ ਫਰਮ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਦਾ ਉਕਤ ਲਾਇਸਸੀ,ਬਰਮ ਦਾ ਪਾਟਨਰਾਂ ਹਰ ਪੱਖੋਂ ਜਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੇ ਜਿੰਮੇਵਾਰ ਹੋਵੇਗਾ ।

English






