ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡ ਬਾਧਾ ਵਿਖੇ ਖੱਡਾਂ ਦੀ ਸ਼ੁਰੂਆਤ, ਵਿਸ਼ੇਸ਼ ਤੌਰ *ਤੇ ਮੌਜੂਦ ਰਹੇ ਕਰਮਜੀਤ ਸਿੰਘ ਸਵਨਾ

ਲੋਕਾਂ ਨੂੰ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਮਿਲੇਗਾ ਰੇਤਾ — ਵਧੀਕ ਡਿਪਟੀ ਕਮਿਸ਼ਨਰ
ਰੇਤੇ ਦੀ ਸਸਤੀਆਂ ਦਰਾਂ ਉਤੇ ਸਪਲਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ

ਫਾਜ਼ਿਲਕਾ, 5 ਫਰਵਰੀ :- 
ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਕ ਵੱਡਾ ਲੋਕ—ਪੱਖੀ ਫੈਸਲਾ ਲੈਂਦਿਆਂ ਮਾਈਨਿੰਗ ਖੱਡ ਤੋਂ ਰੇਤੇ ਦੀਆਂ ਦਰਾਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਤੈਅ ਕਰ ਦਿੱਤੀਆਂ। ਇਸ ਨਾਲ ਲੋਕਾਂ ਨੂੰ ਸਸਤੀਆਂ ਦਰਾਂ ਉਤੇ ਰੇਤਾ ਦੀ ਸਪਲਾਈ ਯਕੀਨੀ ਬਣੇਗੀ। ਇਸੇ ਤਹਿਤ ਵਧੀਕ ਡਿਪਟੀ ਕਮਿਸ਼ਨਰ ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਬਾਧਾ ਵਿਖੇ ਖੱਡਾਂ ਦੀ ਸ਼ੁਰੂਆਤ ਕੀਤੀ ਗਈ।ਇਸ ਮੌਕੇ ਵਿਸ਼ੇਸ਼ ਤੌਰ *ਤੇ ਕਰਮਜੀਤ ਸਿੰਘ ਸਵਨਾ ਮੌਜੂਦ ਰਹੇ।
ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਮਨਦੀਪ ਕੌਰ ਨੇ ਕਿਹਾ ਕਿ ਸਸਤੀ ਦਰਾਂ *ਤੇ ਰੇਤਾ ਮੁਹੱਈਆ ਕਰਵਾਉਣਾ ਸਰਕਾਰ ਦਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਵਾਜਬ ਦਰਾਂ *ਤੇ ਰੇਤਾ ਮੁਹੱਈਆ ਕਰਵਾਉਣ ਦੇ ਫੈਸਲੇ ਨਾਲ ਮਕਾਨ ਬਣਾਉਣ ਵਾਲੇ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਰੇਕ ਵਰਗ ਨੂੰ ਧਿਆਨ ਵਿਚ ਰੱਖ ਕੇ ਹੀ ਰੇਟ ਨਿਰਧਾਰਤ ਕੀਤਾ ਗਿਆ ਅਤੇ ਲੋਕ ਵੱਧ ਤੋਂ ਵੱਧ ਉਸਾਰੀ ਦਾ ਕੰਮ ਕਰਵਾ ਸਕਣਗੇ ਜਿਸ ਨਾਲ ਲੇਬਰ ਵਰਗ ਨੂੰ ਵੀ ਰੋਜਗਾਰ ਦੀ ਪ੍ਰਾਪਤੀ ਹੋਵੇਗੀ।ਉਨ੍ਹਾਂ ਕਿਹਾ ਕਿ ਮਨਜ਼ੁਰਸ਼ੁਦਾ ਖੱਡਾਂ ਸ਼ੁਰੂ ਹੋਣ ਨਾਲ ਨਾਜਾਇਜ਼ ਮਾਈਨਿੰਗ *ਤੇ ਵੀ ਠੱਲ ਪਵੇਗੀ। ਉਨ੍ਹਾਂ ਕਿਹਾ ਕਿ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਸਿਵਲ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਲਗਾਤਾਰ ਕਾਰਵਾਈਆਂ ਕਰ ਰਹੀ ਹੈ।
ਇਸ ਮੌਕੇ ਕਰਮਜੀਤ ਸਿੰਘ ਸਵਨਾ ਨੇ ਦੱਸਿਆ ਕਿ ਪਿਛਲੇ ਕਈ ਮਹੀਨਿਆਂ ਤੋਂ ਰੇਤ ਦੀਆਂ ਕੀਮਤਾਂ ’ਚ ਹੋਏ ਵਾਧੇ ਕਰਕੇ ਜਿਥੇ ਰੇਤ ਦੀ ਕਾਲਾ ਬਜਾਰੀ ਵਧ ਗਈ ਸੀ ਉਥੇ ਰੇਤੇ ਦੇ ਰੇਟ ਅਦਾ ਕਰਨੇ ਵੀ ਲੋਕਾਂ ਤੋਂ ਦੂਰ ਹੋ ਗਏ ਸਨ। ਹੁਣ ਰੇਤੇ ਦੇ ਘੱਟ ਰੇਟ ਹੋਣ ਕਾਰਨ ਲੋਕਾਂ ਨੂੰ ਸੁੱਖ ਦਾ ਸਾਹ ਮਿਲੇਗਾ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਲੁਧਿਆਣਾ ਵਿਖੇ 16 ਲੋਕ ਖੱਡਾਂ ਦਾ ਉਦਘਾਟਨ ਕੀਤਾ ਗਿਆ ਜਿ¤ਥੋਂ ਕੋਈ ਵੀ ਵਿਅਕਤੀ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤ ਆਪਣੇ ਵਸੀਲਿਆਂ ਜ਼ਰੀਏ ਲਿਜਾ ਸਕਦਾ ਹੈ।ਉਸ ਨੂੰ ਉਥੇ ਬੈਠੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ 5.50 ਰੁਪਏ ਪ੍ਰਤੀ ਫੁੱਟ ਅਦਾ ਕਰਨੇ ਹੋਣਗੇ।
ਇਸ ਮੌਕੇ ਮਾਈਨਿੰਗ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਅਲੋਕ ਚੌਧਰੀ ਤੋਂ ਇਲਾਵਾ ਅਧਿਕਾਰੀ ਤੇ ਹੋਰ ਪਤਵੰਤੇ ਸਜਨ ਮੌਜੂਦ ਸਨ।

 

ਹੋਰ ਪੜ੍ਹੋ :- ਵਿਧਾਇਕ ਮੁੰਡੀਆਂ ਨੇ ਹਲਕਾ ਸਾਹਨੇਵਾਲ ਦੀ ਪਹਿਲੀ ਸਰਕਾਰੀ ਸਸਤੀ ਖੱਡ ਦਾ ਕੀਤਾ ਉਦਘਾਟਨ