ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਤਹਿਤ ਪੌਦੇ ਲਾਉਣ ਦੀ ਸ਼ੁਰੂਆਤ

ਬਰਨਾਲਾ, 21 ਜੁਲਾਈ :- 

ਡਿਪਟੀ ਕਮਿਸ਼ਨਰ ਕਮ ਕੰਟਰੋਲਰ ਸਿਵਲ ਡਿਫੈਂਸ ਬਰਨਾਲਾ ਡਾ. ਹਰੀਸ਼ ਨਈਅਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਕਮਾਂਡੈਟ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡੀਫੈਂਸ ਸੰਗਰੂਰ ਜਰਨੈਲ ਸਿੰਘ ਦੀੇ ਅਗਵਾਈ ਹੇਠ ਸਿਵਲ ਡਿਫੈਂਸ ਬਰਨਾਲਾ ਅਤੇ ਪੰਜਾਬ ਹੋਮ ਗਾਰਡਜ਼ ਵੱਲੋਂ ਆਜ਼ਾਦੀ ਦੇ ਮਹਾਂਉਤਸਵ ਦੇ ਮੱਦੇਨਜ਼ਰ ਬਰਨਾਲਾ ਸ਼ਹਿਰ ਅਤੇ ਆਸ-ਪਾਸ ਇਲਾਕਿਆਂ ’ਚ ਬੂਟੇ ਲਾਉਣ ਦੀ ਮੁਹਿੰਮ ਸ਼ੂਰੁ ਕੀਤੀ ਗਈ ਹੈ।
ਇਸ ਮੁਹਿੰਮ ਦੀ ਰਸਮੀ ਸ਼ੂਰੁਆਤ ਕਮਾਂਡੈਟ ਪੰਜਾਬ ਹੋਮ ਗਾਰਡਜ਼ ਤੇ ਸਿਵਲ ਡਿਫੈਂਸ ਸੰਗਰੂਰ ਜਰਨੈਲ ਸਿੰਘ ਦੀ ਮੌਜੂਦਗੀ ’ਚ ਪਿੰਡ ਖੁੱਡੀ ਖੁਰਦ ਦੇ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਵਿਖੇ ਸਿਵਲ ਡਿਫੈਂਸ, ਬਰਨਾਲਾ ਦੇ ਇੰਚਾਰਜ ਪਰਮਜੀਤ ਸਿੰਘ ਅਤੇ ਉਨਾਂ ਦੀ ਟੀਮ ਵੱਲੋਂ ਪਿੰਡ ਖੁੱਡੀ ਖਰਦ ਦੀ ਪੰਚਾਇਤ, ਐਸਐਮਸੀ ਕਮੇਟੀ, ਮੋਹਤਬਰਾਂ ਤੇ ਸਕੂਲ ਇੰਚਾਰਜ ਦੇ ਸਹਿਯੋਗ ਨਾਲ ਮੈਡੀਸਿਨਲ ਅਤੇ ਫ਼ਲਦਾਰ ਬੂਟੇ ਲਗਾ ਕੇ ਕੀਤੀ ਗਈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਪੌਦਿਆਂ ਦੀ ਸੰਭਾਲ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਪੰਜਾਬ ਹੋਮ ਗਾਰਡਜ਼, ਬਰਨਾਲਾ ਜ਼ਿਲੇ ਦੇ ਇੰਚਾਰਜ ਮਨਮੀਤ ਸਿੰਘ (ਇੰਸਪੈਕਟਰ), ਪਿੰਡ ਦੇ ਸਰਪੰਚ ਜਸਕਰਨ ਸਿੰਘ, ਐਸ ਐਮ ਸੀ ਕਮੇਟੀ ਦੇ ਚੇਅਰਮੈਨ ਭਗਵਾਨ ਦਾਸ ਜੀ, ਮੋਹਤਬਰ ਗੁਰਜੀਤ ਸਿੰਘ, ਸਕੂਲ ਦਾ ਸਮੂਹ ਸਟਾਫ ਤੇ ਦਫਤਰ ਸਿਵਲ ਡਿਫੈਂਸ ਬਰਨਾਲਾ ਤੋਂ ਹੌਲਦਾਰ ਸੁਖਦੀਪ ਸਿੰਘ, ਹੌਲਦਾਰ ਪਰਮਜੀਤ ਸਿੰਘ, ਗੁਰਜੰਟ ਸਿੰਘ, ਜਸਪਾਲ ਸਿੰਘ, ਗੁਰਮੇਲ ਸਿੰਘ ਤੇ ਜਗਜੀਤ ਸਿੰਘ ਹਾਜ਼ਰ ਸਨ।

 

ਹੋਰ ਪੜ੍ਹੋ :- ਭੂਮੀ ਅਤੇ ਜਲ ਸੰਭਾਲ ਮੰਤਰੀ ਨੇ 41 ਸਰਵੇਅਰਾਂ ਨੂੰ ਨਿਯੁਕਤੀ-ਪੱਤਰ ਸੌਂਪੇ