ਚੰਡੀਗੜ੍ਹ, 10 ਅਗਸਤ 2024
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਅੰਨਾਪੂਰਨਾ ਦੇਵੀ ਨੂੰ ਅਪੀਲ ਕੀਤੀ ਕਿ ਪੰਜਾਬ ਵਿਚ ਆਂਗਣਵਾੜੀ ਵਰਕਰਾਂ ਰਾਹੀਂ ਗਰਭਵਤੀ ਅਤੇ ਦੁੱਧ ਚੁੰਘਾਉਂਦੀਆਂ ਮਾਵਾਂ ਤੇ ਬੱਚਿਆਂ ਨੂੰ ਸਪਲਾਈ ਕੀਤੇ ਜਾਂਦੇ ਰਾਸ਼ਨ ਦੀ ਖਰੀਦ ਤੇ ਸਪਲਾਈ ਵਿਚ ਹੋ ਰਹੇ ਘਪਲੇ ਦੀ ਸੀ ਬੀ ਆਈ ਜਾਂਚ ਕਰਵਾਈ ਜਾਵੇ।ਬਠਿੰਡਾ ਦੇ ਐਮ ਪੀ, ਜਿਹਨਾਂ ਨੇ ਆਲ ਇੰਡੀਆ ਆਂਗਣਵਾੜੀ ਵਰਕਰਜ਼ ਪ੍ਰਧਾਨ ਹਰਗੋਬਿੰਦ ਕੌਰ ਦੇ ਨਾਲ, ਕੇਂਦਰੀ ਮੰਤਰੀ ਨਾਲ ਮੁਲਾਕਾਤ ਕੀਤੀ, ਨੇ ਕਿਹਾ ਕਿ ਪੰਜਾਬ ਵਿਚ ਆਂਗਣਵਾੜੀ ਵਰਕਰ ਗਰਭਧਾਰੀ ਤੇ ਦੁੱਧ ਪਿਆਉਂਦੀਆਂ ਮਾਵਾਂ ਤੇ ਬੱਚਿਆਂ ਨੂੰ ਕੇਂਦਰ ਸਰਕਾਰ ਦੀ ਇੰਟੀਗ੍ਰੇਟਡ ਚਾਈਲਡ ਹੈਲਥਕੇਅਰ (ਆਈ ਸੀ ਐਚ) ਪ੍ਰੋਗਰਾਮ ਤੇ ਹੋਰ ਪਹਿਲਕਦਮੀਆਂ ਤਹਿਤ ਮਿਲਦੇ ਰਾਸ਼ਨ ਦੀ ਖਰੀਦ ਤੇ ਸਪਲਾਈ ਵਿਚ ਹੋ ਰਹੇ ਘਪਲੇ ਤੋਂ ਔਖੀਆਂ ਹਨ।
ਸਰਦਾਰਨੀ ਬਾਦਲ ਨੇ ਮੰਤਰੀ ਨੂੰ ਦੱਸਿਆ ਕਿ ਜਦੋਂ ਦੀ ਆਪ ਸਰਕਾਰ ਨੇ ਪੰਜਾਬ ਵਿਚ ਸੱਤਾ ਸੰਭਾਲੀ ਹੈ, ਇਸ ਸਕੀਮ ਤਹਿਤ ਪ੍ਰਾਈਵੇਟ ਫੂਡ ਸਪਲਾਇਰ ਸਪਲਾਈ ਦੇ ਕੰਮ ਵਿਚ ਲੱਗੇ ਹਨ ਜਿਸ ਕਾਰਣ ਭ੍ਰਿਸ਼ਟਾਚਾਰ ਹੋ ਰਿਹਾ ਹੈ। ਉਹਨਾਂਕਿਹਾ ਕਿ ਸਰਕਾਰ ਨੇ ਦੁੱਧ ਪਾਊਡਰ, ’ਘਿਓ’ ਅਤੇ ’ਪੰਜੀਰੀ’ ਦੀ ਸਪਲਾਈ ਸਹਿਕਾਰੀ ਵੇਰਕਾ ਕੰਪਨੀ ਤੋਂ ਲੈ ਕੇ ਬਲੈਕ ਲਿਸਟਡ ਪ੍ਰਾਈਵੇਟ ਕੰਪਨੀ ਹਵਾਲੇ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਜਾਂਚ ਵਿਚ ਇਹ ਪੜਤਾਲ ਕੀਤੀ ਜਾਵੇ ਕਿ ਖੁਰਾਦ ਆਇਟਮਾਂ ਸਪਲਾਈ ਕਰਨ ਲਈ ਸਹਿਕਾਰੀ ਅਦਾਰੇ ਜੋ ਕਈ ਸਾਲਾਂ ਤੋਂ ਤਸੱਲੀਬਖਸ਼ ਸਪਲਾਈ ਕਰ ਰਿਹਾਸੀ, ਤੋਂ ਸਪਲਾਈ ਵਾਪਸ ਲੈ ਕੇ ਪ੍ਰਾਈਵੇਟ ਠੇਕੇਦਾਰਾਂ ਨੂੰ ਕਿਉਂ ਦਿੱਤੀ ਗਈ ਅਤੇ ਆਈ ਸੀ ਡੀ ਐਸ ਪ੍ਰੋਗਰਾਮ ਤਹਿਤ ਸਪਲਾਈ ਵਾਲੀਆਂ ਆਈਟਮਾਂ ਦੁੱਗਣੀਆਂ ਕਿਵੇਂ ਹੋ ਗਈਆਂ ਜਿਸਦਾ ਬਜਟ 150 ਕਰੋੜ ਰੁਪਏ ਤੋਂ ਵੱਧ ਕੇ 300 ਕਰੋੜ ਰੁਪੲੋ ਗਿਆ।
ਸਰਦਾਰਨੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸਕੀਮ ਤਹਿਤ ਮਾਵਾਂ ਤੇ ਬੱਚਿਆਂ ਨੂੰ ਸਬ ਸਟੈਂਡਰਡ ਸਮਾਨ ਸਪਲਾਈ ਕੀਤੀ ਜਾ ਰਹੀ ਹੈ ਜਿਸ ਨਾਲ ਬੱਚਿਆਂ ਤੇ ਮਾਵਾਂ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਿਰਫ ਸੀ ਬੀ ਆਈ ਜਾਂਚ ਹੀ ਸਾਰੇ ਘੁਟਾਲੇ ਦਾ ਪਰਦਾਫਾਸ਼ ਕਰ ਸਕਦੀ ਹੈ। ਉਹਨਾਂ ਕਿਹਾ ਕਿ ਸਕੀਮ ਦੇ ਲਾਭਪਾਤਰੀਆਂ ਦਾ ਕੋਈ ਦੋਸ਼ ਨਹੀਂ ਹੈ ਤੇ ਆਪ ਦੇ ਅਹੁਦੇਦਾਰਾਂ ਸਮੇਤ ਭ੍ਰਿਸ਼ਟਾਚਾਰੀਆਂ ਖਿਲਾਫ ਹੀ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਐਮ ਪੀ ਨੇ ਆਲ ਇੰਡੀਆ ਆਂਗਣਵਾੜੀ ਵਰਕਰਜ਼ ਪ੍ਰਧਾਨ ਹਰਗੋਬਿੰਦ ਕੌਰ ਨੂੰ ਪੀੜਤ ਬਣਾਉਣ ਦਾ ਵੀ ਮਸਲਾ ਚੁੱਕਿਆ। ਉਹਨਾਂ ਕਿਹਾ ਕਿ ਜਦੋਂ ਆਂਗਣਵਾੜੀ ਪ੍ਰਧਾਨ ਨੇ ਸਾਰੇ ਘੁਟਾਲੇ ਦਾ ਪਰਦਾਫਾਸ਼ ਕੀਤਾ ਤਾਂ ਉਹਨਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ। ਉਹਨਾਂ ਕਿਹਾ ਕਿ ਇਸੇ ਕਾਰਣ ਸੀ ਡੀ ਪੀ ਓ ਨੂੰ ਸਸਪੈਂਡ ਕਰ ਦਿੱਤਾ ਗਿਆ।
ਸਰਦਾਰਨੀ ਬਾਦਲ ਨੇ ਕਿਹਾ ਕਿ ਬਜਾਏ ਅਜਿਹੇ ਕਦਮ ਚੁੱਕਣ ਦੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ ਜੋ ਕ੍ਰਿ ਇਸ ਵੇਲੇ ਕ੍ਰਮਵਾਰ 4500 ਰੁਪਏ ਅਤੇ 2200 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਲੈ ਰਹੇ ਹਨ।

English






